Contact for Advertising

Contact for Advertising

Latest News

शुक्रवार, 25 अगस्त 2023

ਸਿਹਤ ਬਲਾਕ ਮੂਨਕ ਵਿੱਚ ਮਨਾਇਆ ਜਾ ਰਿਹੈ 25 ਅਗਸਤ ਤੋਂ 8 ਸਤੰਬਰ ਤੱਕ 38ਵਾਂ ਕੌਮੀ ਅੱਖਾਂ ਦਾਨ ਜਾਗਰੂਕਤਾ ਪੰਦਰਵਾੜਾ

 * ਸਿਹਤ ਬਲਾਕ ਮੂਨਕ ਵਿੱਚ ਮਨਾਇਆ ਜਾ ਰਿਹੈ 25 ਅਗਸਤ ਤੋਂ 8 ਸਤੰਬਰ ਤੱਕ 38ਵਾਂ ਕੌਮੀ ਅੱਖਾਂ ਦਾਨ ਜਾਗਰੂਕਤਾ ਪੰਦਰਵਾੜਾ

** ਅੱਖਾਂ ਦਾਨ ਕਰਨ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਉਣ ਵਿੱਚ ਸਿਹਤ ਵਿਭਾਗ ਦਾ ਬਹੁਤ ਵੱਡਾ ਯੋਗਦਾਨ

 ਕਮਲੇਸ਼ ਗੋਇਲ ਖਨੌਰੀ 

 

ਖਨੌਰੀ , 25 ਅਗਸਤ -

ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਵਿੰਦਰ ਸਿੰਘ ਭੱਟੀ ਦੀ ਅਗੁਵਾਈ ਹੇਠ ਸਿਹਤ ਬਲਾਕ ਮੂਨਕ ਵਿੱਚ 25 ਅਗਸਤ ਤੋਂ 8 ਸਤੰਬਰ ਤੱਕ 38ਵੇਂ ਕੌਮੀ ਅੱਖਾਂ ਦਾਨ ਪੰਦਰਵਾੜੇ ਨੂੰ ਸੁਚੱਜੇ ਢੰਗ ਨਾਲ ਮਨਾਉਣ ਅਤੇ ਸਾਰਥਕ ਨਤੀਜੇ ਪ੍ਰਾਪਤ ਕਰਨ ਦੇ ਮੰਤਵ ਤਹਿਤ ਸਿਹਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਅੱਖਾਂ ਦਾਨ ਕਰਨ ਸਬੰਧੀ ਜਾਗਰੂਕਤਾ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ-ਕਮ-ਸਿਹਤ ਵਿਭਾਗ ਦੇ ਮਾਸ ਮੀਡੀਆ ਬ੍ਰਾਂਚ ਸਿਹਤ ਬਲਾਕ ਮੂਨਕ ਦੇ ਨੋਡਲ ਅਫ਼ਸਰ ਹਰਦੀਪ ਜਿੰਦਲ ਨੇ ਦੱਸਿਆ ਕਿ ਅੰਨਾਪਣ ਸਾਡੇ ਦੇਸ਼ ਵਿੱਚ ਗੰਭੀਰ ਜਨਤਕ ਸਿਹਤ ਸਮੱਸਿਆਵਾਂ ਵਿੱਚੋਂ ਇੱਕ ਹੈ। ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ,ਮੋਤੀਆ ਅਤੇ ਗਲੂਕੋਮਾ ਤੋਂ ਬਾਅਦ, ਕੌਰਨੀਆ ਸੰਬਧੀ ਬਿਮਾਰੀਆਂ ਅੱਖਾਂ ਦੇ ਨੁਕਸਾਨ ਅਤੇ ਅੰਨੇਪਣ ਦੇ ਮੁੱਖ ਕਾਰਨ ਹਨ। ਅੱਖਾਂ ਦਾਨ ਕਰਨ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਈਏ ਅਤੇ ਅਸੀਂ ਖੁਦ ਵੀ ਅੱਖਾਂ ਦਾਨ ਕਰੀਏ ਅਤੇ ਸਮੂਹ ਲੋਕਾਂ ਨੂੰ ਵੀ ਇਸ ਦਾਨ ਦੀ ਮਹੱਤਤਾ ਸਬੰਧੀ ਜਾਗਰੂਕ ਕਰੀਏ। ਦਾਨ ਕੀਤੀਆਂ ਅੱਖਾਂ ਦੀ ਵਰਤੋਂ ਉਨ੍ਹਾਂ ਵਿਅਕਤੀਆਂ ਵਿੱਚ ਦ੍ਰਿਸ਼ਟੀ ਨੂੰ ਮੁੜ ਸਥਾਪਤ ਕਰਨ ਲਈ ਕੀਤੀ ਜਾ ਸਕਦੀ ਹੈ ਜੋ ਕੋਰਨੀਅਲ ਵਿਜ਼ੁਅਲ ਕਮਜ਼ੋਰੀ ਦਾ ਅਨੁਭਵ ਕਰ ਰਹੇ ਹਨ।ਕਾਰਨੀਅਲ ਟ੍ਰਾਂਸਪਲਾਂਟੇਸ਼ਨ ਕੋਰਨੀਅਲ ਅੰਨ੍ਹੇਪਣ ਲਈ ਨਜ਼ਰ ਮੁੜ ਬਹਾਲ ਕਰਨ ਵਾਲੀ ਸਰਜਰੀ ਹੈ ਜਿਸ ਵਿੱਚ ਧੁੰਦਲੇ ਕੌਰਨੀਆ ਦੀ ਥਾਂ ਤੇ ਦਾਨੀ ਅੱਖ ਤੋਂ ਇਕ ਸਿਹਤਮੰਦ ਕੌਰਨੀਆ ਮਰੀਜ਼ ਦੀ ਅੱਖ ਵਿੱਚ ਟਰਾਂਸਪਲਾਂਟ ਕਰ ਦਿੱਤਾ ਜਾਂਦਾ ਹੈ। ਹਾਲਾਂਕਿ, ਕੋਰਨੀਅਲ ਟ੍ਰਾਂਸਪਲਾਂਟ ਲਈ ਇੱਕ ਵੱਡੀ ਰੁਕਾਵਟ ਅੱਖਾਂ ਦੇ ਦਾਨ ਬਾਰੇ ਜਾਗਰੂਕਤਾ ਦੀ ਘਾਟ ਅਤੇ ਆਮ ਲੋਕਾਂ ਵਿੱਚ ਇੱਕ ਨਕਾਰਾਤਮਕ ਰਵੱਈਆ ਵੀ ਹੈ। ਕੋਰਨੀਅਸ ਦੀ ਖਰੀਦ ਨੂੰ ਹੋਰ ਵਧਾਉਣ ਲਈ, ਅੱਖਾਂ ਦੇ ਦਾਨ 'ਤੇ ਜਨਤਕ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਇੱਕ ਮਹੱਤਵਪੂਰਨ ਪਹਿਲਾ ਕਦਮ ਹੈ। ਅੱਖਾਂ ਦਾਨ ਕਰਨ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਉਣ ਵਿੱਚ ਸਿਹਤ ਵਿਭਾਗ ਦਾ ਬਹੁਤ ਵੱਡਾ ਯੋਗਦਾਨ ਹੈ। ਅੱਖਾਂ ਦੀ ਰੋਸ਼ਨੀ ਬਰਕਰਾਰ ਰੱਖਣ ਲਈ ਆਪਣੀ ਖੁਰਾਕ ਵਿਚ ਵਿਟਾਮਿਨ 'ਏ' ਸ਼ਾਮਿਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੋਬਾਇਲ ਫੋਨ ਅਤੇ ਕੰਪਿਊਟਰ ਦੀ ਲੋੜ ਅਨੁਸਾਰ ਹੀ ਵਰਤੋਂ ਕੀਤੀ ਜਾਵੇ, ਹਨੇਰੇ ਵਿਚ ਮੋਬਾਇਲ, ਪੈੱਨ ਦੀ ਵਰਤੋਂ ਕਰਨ ਤੋਂ ਗੁਰੇਜ ਕੀਤਾ ਜਾਵੇ, ਕਿਉਂਕਿ ਇਸ ਨਾਲ ਰੈਟੀਨਾ ਤੇ ਬਹੁਤ ਮਾੜਾ ਅਸਰ ਪੈਂਦਾ ਹੈ। ਜਿਸ ਦਾ ਬਾਅਦ ਵਿਚ ਕੋਈ ਇਲਾਜ ਨਹੀਂ ਹੈ। ਅੱਖਾਂ ਦਾਨ ਮੌਤ ਤੋਂ ਬਾਦ ਸਿਰਫ 06 ਤੋਂ 08 ਘੰਟੇ ਦੇ ਵਿੱਚ ਹੀ ਹੋਣੀਆਂ ਚਾਹੀਂਦੀਆਂ ਹਨ। ਅੱਖਾਂ ਦਾਨ ਸਿਰਫ ਮੌਤ ਤੋਂ ਬਾਦ ਹੀ ਹੁੰਦੀਆਂ ਹਨ, ਭਾਵੇਂ ਦੂਰ  ਦੀ ਐਨਕ ਲੱਗੀ ਹੋਵੇ, ਲੈਂਨਜ਼ ਪਾਇਆ ਹੋਵੇ ਤਾਂ ਵੀ ਉਹ ਵਿਅਕਤੀ ਅੱਖਾਂ ਦਾਨ ਕਰ ਸਕਦਾ ਹੈ, ਕੈਂਸਰ, ਏਡਜ ਅਤੇ ਦਿਮਾਗੀ ਬੁਖਾਰ ਦੀ ਸਥਿਤੀ ਵਿਚ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ। ਉਨ੍ਹਾਂ ਦੱਸਿਆ ਕਿ ਅੱਖਾਂ ਦਾਨ ਕਰਨ ਦੇ ਵਾਅਦੇ ਫਾਰਮ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਵਿਜ਼ਨ ਸੈਂਟਰਾਂ ਵਿੱਚ ਉਪਲਬਧ ਹਨ। ਵੈੱਬਸਾਈਟ https://nhm.punjab.gov.in/Eye_Donation/form1.php ' ਤੇ ਲੌਗਇਨ ਕਰਕੇ ਸਿਰਫ਼ ਔਨਲਾਈਨ ਰਜਿਸਟਰ ਕਰਕੇ ਵੀ ਆਪਣੀਆਂ ਅੱਖਾਂ ਦਾਨ ਕਰਨ ਦਾ ਵਾਅਦਾ ਕੀਤਾ ਜਾ ਸਕਦਾ ਹੈ, ਰਜਿਸਟ੍ਰੇਸ਼ਨ ਪੂਰਾ ਹੋਣ ਤੋਂ ਬਾਅਦ ਉਹ ਆਪਣਾ ਰਜਿਸਟ੍ਰੇਸ਼ਨ ਫਾਰਮ ਡਾਊਨਲੋਡ ਅਤੇ ਪ੍ਰਿੰਟ ਕਰ ਸਕਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਲੋੜਵੰਦਾਂ ਨੂੰ ਨਜ਼ਰ ਦਾ ਤੋਹਫਾ ਦੇਣ ਲਈ ਇਸ ਨੇਕ ਕੰਮ ਵਿੱਚ ਯੋਗਦਾਨ ਪਾਉਣਾ ਚਾਹੀਂਦਾ ਹੈ।

ਸਿਹਤ ਬਲਾਕ ਮੂਨਕ ਵਿੱਚ ਮਨਾਇਆ ਜਾ ਰਿਹੈ 25 ਅਗਸਤ ਤੋਂ 8 ਸਤੰਬਰ ਤੱਕ 38ਵਾਂ ਕੌਮੀ ਅੱਖਾਂ ਦਾਨ ਜਾਗਰੂਕਤਾ ਪੰਦਰਵਾੜਾ
  • Title : ਸਿਹਤ ਬਲਾਕ ਮੂਨਕ ਵਿੱਚ ਮਨਾਇਆ ਜਾ ਰਿਹੈ 25 ਅਗਸਤ ਤੋਂ 8 ਸਤੰਬਰ ਤੱਕ 38ਵਾਂ ਕੌਮੀ ਅੱਖਾਂ ਦਾਨ ਜਾਗਰੂਕਤਾ ਪੰਦਰਵਾੜਾ
  • Posted by :
  • Date : अगस्त 25, 2023
  • Labels :
  • Blogger Comments
  • Facebook Comments

0 comments:

एक टिप्पणी भेजें

Top