Contact for Advertising

Contact for Advertising

Latest News

गुरुवार, 17 अगस्त 2023

--ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਸਬੰਧੀ ਅਰਜੀਆਂ ਦੀ ਮੰਗ, 31 ਅਗਸਤ ਤਕ ਦਿੱਤੀ ਜਾ ਸਕਦੀ ਹੈ ਅਰਜ਼ੀ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਸਬੰਧੀ ਅਰਜੀਆਂ ਦੀ ਮੰਗ, 31 ਅਗਸਤ ਤਕ ਦਿੱਤੀ ਜਾ ਸਕਦੀ ਹੈ ਅਰਜ਼ੀ

ਬਰਨਾਲਾ, 17 ਅਗਸਤ ਕੇਸ਼ਵ ਵਰਦਾਨ ਪੁੰਜ 


ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਪ੍ਰਾਪਤ ਅਰਧ ਸਰਕਾਰੀ ਪੱਤਰ ਅਨੁਸਾਰ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਬਰਨਾਲਾ ਨੇ ਦੱਸਿਆ ਕਿ ਦੂਜਿਆਂ ਲਈ ਬੇਮਿਸਾਲ ਯੋਗਤਾਵਾਂ ਅਤੇ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਬੱਚੇ, ਜੋ ਦੂਜਿਆ ਲਈ ਆਦਰਸ਼ ਹਨ ਅਤੇ ਖੇਡਾਂ ਸਮਾਜ ਸੇਵਾ ਅਤੇ ਤਕਨਾਲੋਜੀ, ਵਾਤਾਵਰਨ ਅਤੇ ਕਲਾਂ ਸਭਿਆਚਾਰਕ ਅਤੇ ਨਵੀਨਤਾਂ ਦੇ ਖੇਤਰਾਂ ਵਿੱਚ ਸਮਾਜ ਤੇ ਪ੍ਰਤੱਖ ਪ੍ਰਭਾਵ ਪਾਇਆ ਹੈ, ਉਹ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਪਣਾ ਬਿਨੈਪੱਤਰ ਦੇ ਸਕਦੇ ਹਨ ।

 ਅਜਿਹੇ ਬੱਚਿਆਂ ਨੂੰ ਉਚਿਤ ਸਨਮਾਨ ਪ੍ਰਦਾਨ ਕਰਨ ਲਈ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਹਰ ਸਾਲ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਦਾਨ ਕਰਦਾ ਹੈ । ਇਸ ਪੁਰਸਕਾਰ ਵਿੱਚ ਮੈਡਲ ਸਰਟੀਫਿਕੇਟ ਅਤੇ ਪ੍ਰਸੰਸਾ ਪੱਤਰ ਦਿੱਤਾ ਜਾਂਦਾ ਹੈ । ਇਹ ਪੁਰਸਕਾਰ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਜੀ ਵੱਲੋਂ ਪ੍ਰਦਾਨ ਕੀਤੇ ਜਾਦੇ ਹਨ।

ਅਜਿਹਾ ਕੋਈ ਵੀ ਬੱਚਾ, ਜਿਹੜਾ ਭਾਰਤੀ ਨਾਗਰਿਕ ਹੈ ਅਤੇ ਭਾਰਤ ਵਿੱਚ ਰਹਿ ਰਿਹਾ ਹੈ ਅਤੇ ਉਸ ਦੀ ਉਮਰ 18 ਸਾਲ ਤੋਂ ਵੱਧ ਨਹੀਂ ਹੈ, ਉਹ ਇਸ ਪੁਰਸਕਾਰ ਲਈ ਅਰਜੀ ਦੇ ਸਕਦਾ ਹੈ । ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜੀਆਂ  ਸਿਰਫ ਆਨ ਲਾਈਨ ਪੋਰਟਲ https;//awards.gov.in ਤੇ ਪ੍ਰਾਪਤ ਕੀਤੀਆਂ ਜਾਣਗੀਆਂ । ਆਨ ਲਾਈਨ ਅਰਜ਼ੀ ਫਾਰਮ ਪ੍ਰਾਪਤ ਕਰਨ ਲਈ ਆਖਰੀ ਮਿਤੀ 31 ਅਗਸਤ 2023 ਹੈ।

ਡਿਪਟੀ ਕਮਿਸ਼ਨਰ, ਬਰਨਾਲਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਹ ਪੁਰਸਕਾਰ ਭਾਰਤ ਸਰਕਾਰ ਦੁਆਰਾ ਦਿੱਤਾ ਜਾਣ ਵਾਲਾ ਇੱਕੋ ਇੱਕ ਰਾਸ਼ਟਰੀ ਪੱਧਰ ਦਾ ਬਾਲ ਪੁਰਸਕਾਰ ਹੈ । ਇਸ ਲਈ ਉਪਰੋਕਤ ਦਿੱਤੇ ਵੇਰਵੇ ਅਨੁਸਾਰ ਵੱਖ-ਵੱਖ ਖੇਤਰਾਂ ਵਿੱਚ ਪ੍ਰਪਤੀਆਂ ਕਰਨ ਵਾਲੇ ਬੱਚਿਆਂ ਨੂੰ ਰਾਸ਼ਟਰੀ ਪੱਧਰ ਤੇ ਸਨਮਾਨ ਦਵਾਉਣ ਲਈ ਇਸ ਪੋਰਟਲ ਤੇ ਅਰਜ਼ੀ ਫਾਰਮ ਭਰੇ ਜਾਣ। ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਬਰਨਾਲਾ ਤਹਿਸੀਲ ਕੰਪਲੈਕਸ, ਸਾਹਮਣੇ ਰੈੱਡ ਕਰਾੱਸ ਭਵਨ, ਬਰਨਾਲਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। #rashtriyabalpuraskar #award #bravery #Barnala #Punjab

--ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਸਬੰਧੀ ਅਰਜੀਆਂ ਦੀ ਮੰਗ, 31 ਅਗਸਤ ਤਕ ਦਿੱਤੀ ਜਾ ਸਕਦੀ ਹੈ ਅਰਜ਼ੀ
  • Title : --ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਸਬੰਧੀ ਅਰਜੀਆਂ ਦੀ ਮੰਗ, 31 ਅਗਸਤ ਤਕ ਦਿੱਤੀ ਜਾ ਸਕਦੀ ਹੈ ਅਰਜ਼ੀ
  • Posted by :
  • Date : अगस्त 17, 2023
  • Labels :
  • Blogger Comments
  • Facebook Comments

0 comments:

एक टिप्पणी भेजें

Top