Contact for Advertising

Contact for Advertising

Latest News

बुधवार, 9 अगस्त 2023

58.71 ਲੱਖ ਰੁਪਏ ਦੀ ਲਾਗਤ ਨਾਲ ਜਲਦ ਲੱਗਣਗੇ ਦੋ ਟਿਊਬਵੈਲ, 90 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦਾ ਹੋਵੇਗਾ ਨਿਰਮਾਣ

 ਨਗਰ ਪੰਚਾਇਤ ਮਾਹਿਲਪੁਰ ’ਚ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਜੈ ਕ੍ਰਿਸ਼ਨ ਸਿੰਘ ਰੌੜੀ

-58.71 ਲੱਖ ਰੁਪਏ ਦੀ ਲਾਗਤ ਨਾਲ ਜਲਦ ਲੱਗਣਗੇ ਦੋ ਟਿਊਬਵੈਲ, 90 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦਾ ਹੋਵੇਗਾ ਨਿਰਮਾਣ

-ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਮਾਹਿਲਪੁਰ ਨਗਰ ਪੰਚਾਇਤ ਦੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

-ਕਿਹਾ, ਮਾਹਿਲਪੁਰ ’ਚ ਵਿਕਾਸ ਦੇ ਲਿਹਾਜ਼ ਨਾਲ ਨਹੀਂ ਆਉਣ ਦਿੱਤੀ ਜਾਵੇਗੀ ਫੰਡਾਂ ਦੀ ਕਮੀ

ਹੁਸ਼ਿਆਰਪੁਰ= ਦਲਜੀਤ ਅਜਨੋਹਾ 

ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਹਿਲਪੁਰ ਵਿਚ ਵਿਕਾਸ ਕਾਰਜਾਂ ਲਈ ਕਰੀਬ ਡੇਢ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਕਤ ਰਾਸ਼ੀ ਵਿਚੋਂ ਮਾਹਿਲਪੁਰ ਨਗਰ ਪੰਚਾਇਤ ਵਿਚ 58.71 ਲੱਖ ਰੁਪਏ ਦੀ ਲਾਗਤ ਨਾਲ ਜਲਦ ਹੀ ਦੋ ਨਵੇਂ ਟਿਊਬਵੈਲ ਲਗਾਏ ਜਾਣਗੇ, ਤਾਂ ਜੋ ਲੋਕਾਂ ਦੀ ਪੀਣ ਦੇ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਰੀਬ 90 ਲੱਖ ਰੁਪਏ ਦੀ ਲਾਗਤ ਨਾਲ ਨਗਰ ਪੰਚਾਇਤ ਵਿਚ ਵੱਖ-ਵੱਖ ਗਲੀਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਕਾਰਜਾਂ ਲਈ ਟੈਂਡਰ ਲਗਾ ਦਿੱਤੇ ਗਏ ਹਨ। ਉਹ ਅੱਜ ਪੰਚਾਇਤ ਸੰਮਤੀ ਰੈਸਟ ਹਾਊਸ, ਮਾਹਿਲਪੁਰ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਸ਼ਨਰ (ਜ) ਰਾਹੁਲ ਚਾਬਾ ਅਤੇ ਐਸ.ਡੀ.ਐਮ ਗੜ੍ਹਸ਼ੰਕਰ ਜਸ਼ਨਪ੍ਰੀਤ ਕੌਰ ਗਿੱਲ ਵੀ ਮੌਜੂਦ ਸਨ।

ਡਿਪਟੀ ਸਪੀਕਰ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਮਾਹਿਲਪੁਰ ਦੇ ਲੋਕਾਂ ਤੱਕ ਪੀਣ ਵਾਲੇ ਪਾਣੀ ਤੋਂ ਇਲਾਵਾ ਹੋਰ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਹੈ, ਜਿਸ ਸਬੰਧੀ ਉਨ੍ਹਾਂ ਨੇ ਨਗਰ ਪੰਚਾਇਤ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਉਨ੍ਹਾਂ ਮਾਹਿਲਪੁਰ ਤਹਿਸੀਲ, ਬੀ.ਡੀ.ਪੀ.ਓ ਦਫ਼ਤਰ, ਸੇਵਾ ਕੇਂਦਰ ਆਦਿ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਤੱਕ ਬਿਨਾ ਕਿਸੇ ਪ੍ਰੇਸ਼ਾਨੀ ਦੇ ਹਰ ਜ਼ਰੂਰੀ ਸੁਵਿਧਾ ਪਹੁੰਚਾ ਰਹੀ ਹੈ। ਉਨ੍ਹਾਂ ਇਸ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੁਚਾਰੂ ਢੰਗ ਨਾਲ ਆਮ ਜਨਤਾ ਤੱਕ ਜ਼ਰੂਰੀ ਸੁਵਿਧਾਵਾਂ ਪਹੁੰਚਾਉਣੀਆਂ ਯਕੀਨੀ ਬਣਾਉਣ।

ਜੈ ਕ੍ਰਿਸ਼ਨ ਸਿੰਘ ਰੌੜੀ ਨੇ ਇਸ ਦੌਰਾਨ ਮਾਹਿਲਪੁਰ ਦੇ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਅਤੇ ਨਗਰ ਪੰਚਾਇਤ ਦੇ ਕਾਰਜਕਾਰੀ ਅਫ਼ਸਰ ਨੂੰ ਮਾਹਿਲਪੁਰ ਵਿਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ, ਜਨਤਕ ਪਖਾਨਿਆਂ ਦੀ ਹਾਲਤ ਨੂੰ ਸੁਧਾਰਨ, ਸਟ੍ਰੀਟ ਲਾਈਟਾਂ ਦੇ ਸੁਚਾਰੂ ਪ੍ਰਬੰਧ ਸਬੰਧੀ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਮਾਹਿਲਪੁਰ ਵਿਚ ਵਿਕਾਸ ਪੱਖੋਂ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮਾਹਿਲਪੁਰ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ। ਉਨ੍ਰਾਂ ਕਿਹਾ ਕਿ ਉਹ ਲਗਾਤਾਰ ਮਾਹਿਲਪੁਰ ਵਿਚ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਦੀ ਸਮੀਖਿਆ ਕਰਦੇ ਰਹਿਣਗੇ, ਤਾਂ ਜੋ ਲੋਕਾਂ ਤੱਕ ਵੱਧ ਤੋਂ ਵੱਧ ਸੁਵਿਧਾਵਾਂ ਪਹੁੰਚਾਈਆਂ ਜਾ ਸਕਣ। ਇਸ ਮੌਕੇ ਮਾਹਿਲਪੁਰ ਨਗਰ ਪੰਚਾਇਤਾਂ ਦੇ ਕੌਂਸਲਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

58.71 ਲੱਖ ਰੁਪਏ ਦੀ ਲਾਗਤ ਨਾਲ ਜਲਦ ਲੱਗਣਗੇ ਦੋ ਟਿਊਬਵੈਲ, 90 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦਾ ਹੋਵੇਗਾ ਨਿਰਮਾਣ
  • Title : 58.71 ਲੱਖ ਰੁਪਏ ਦੀ ਲਾਗਤ ਨਾਲ ਜਲਦ ਲੱਗਣਗੇ ਦੋ ਟਿਊਬਵੈਲ, 90 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦਾ ਹੋਵੇਗਾ ਨਿਰਮਾਣ
  • Posted by :
  • Date : अगस्त 09, 2023
  • Labels :
  • Blogger Comments
  • Facebook Comments

0 comments:

एक टिप्पणी भेजें

Top