Contact for Advertising

Contact for Advertising

Latest News

गुरुवार, 3 अगस्त 2023

ਬਾਰ੍ਹਵੀਂ ਜਮਾਤ ਦੇ ਬੱਚਿਆਂ ਲਈ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ

 ਬਾਰ੍ਹਵੀਂ ਜਮਾਤ ਦੇ ਬੱਚਿਆਂ ਲਈ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ


ਹੁਸ਼ਿਆਰਪੁਰ=ਦਲਜੀਤ ਅਜਨੋਹਾ 

ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡੇ ਫਤਿਹ ਸਿੰਘ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਸ਼ੇਖਾਂ ਵਿਖੇ ਬਾਰ੍ਹਵੀਂ ਜਮਾਤ ਦੇ ਬੱਚਿਆਂ ਲਈ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ।  ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਕੈਰੀਅਰ ਗਾਈਡੈਂਸ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਨੌਜਵਾਨ ਪ੍ਰੋਫੈਸ਼ਨਲ ਵਿਕਰਮ ਸਿੰਘ ਨੇ ਵਿਦਿਆਰਥੀਆਂ ਨੂੰ ਰੁਜ਼ਗਾਰ ਬਿਊਰੋ ਦੀ ਮਹੱਤਤਾ ਅਤੇ ਬਿਊਰੋ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਕਿ ਕਰੀਅਰ ਕਾਊਂਸਲਿੰਗ ਬਾਰੇ ਜਾਣਕਾਰੀ ਦਿੱਤੀ ਅਤੇ ਆਈ ਨੀ ਆਈ ਕੋਰਸ, ਡਿਪਲੋਮਾ ਅਤੇ ਡਿਗਰੀ ਕੋਰਸ, ਪਲੇਸਮੈਂਟ ਸੈੱਲ ਵੱਲੋਂ ਕੀਤੇ ਜਾ ਰਹੇ ਜੌਬ ਪਲੇਸਮੈਂਟ ਦੇ ਯਤਨਾਂ, ਰੋਜ਼ਗਾਰ ਬਿਊਰੋ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ ਮੁਫਤ ਇੰਟਰਨੈੱਟ ਸੇਵਾਵਾਂ, ਸਵੈ-ਰੁਜ਼ਗਾਰ ਸਕੀਮਾਂ, ਥੋੜ੍ਹੇ ਸਮੇਂ ਦੇ ਤਕਨੀਕੀ ਕੋਰਸਾਂ ਅਤੇ ਨੈਸ਼ਨਲ ਕਰੀਅਰ ਸਰਵਿਸਿਜ਼ ਪੋਰਟਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਸ ਕੈਰੀਅਰ ਗਾਈਡੈਂਸ ਪ੍ਰੋਗਰਾਮ ਦੌਰਾਨ ਫੂਡ ਕਰਾਫਟ ਇੰਸਟੀਚਿਊਟ ਰਾਮ ਕਲੋਨੀ ਕੈਂਪ ਹੁਸ਼ਿਆਰਪੁਰ ਦੇ ਜ਼ਿਲ੍ਹਾ ਕੋਆਰਡੀਨੇਟਰ ਅਸ਼ਵਨੀ ਕੁਮਾਰ ਕੁੰਡਲ ਨੇ ਵਿਦਿਆਰਥੀਆਂ ਨੂੰ ਹੁਨਰ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਕੋਈ ਵੀ ਨੌਕਰੀ ਜਾਂ ਕਾਰੋਬਾਰ ਸ਼ੁਰੂ ਕਰਨ ਲਈ ਹੁਨਰ ਦੀ ਵਿਸ਼ੇਸ਼ ਮਹੱਤਤਾ ਹੈ ਅਤੇ ਫੂਡ ਕਰਾਫਟ ਇੰਸਟੀਚਿਊਟ ਹੁਸ਼ਿਆਰਪੁਰ ਪੂਰੇ ਭਾਰਤ ਦੀਆਂ 13 ਫੂਡ ਕਰਾਫਟ ਸੰਸਥਾਵਾਂ ਵਿੱਚੋਂ ਇੱਕ ਹੈ। ਇਸ ਵਿੱਚ ਵੱਖ-ਵੱਖ ਤਰ੍ਹਾਂ ਦੇ ਡਿਪਲੋਮਾ, ਡਿਗਰੀ ਅਤੇ ਥੋੜ੍ਹੇ ਸਮੇਂ ਦੇ ਕੋਰਸ ਕਰਵਾਏ ਜਾਂਦੇ ਹਨ ਅਤੇ ਇਨ੍ਹਾਂ ਕੋਰਸਾਂ ਦੌਰਾਨ ਵਿਦਿਆਰਥੀਆਂ ਨੂੰ 5-ਤਾਰਾ ਹੋਟਲਾਂ ਵਿੱਚ ਨੌਕਰੀ ਦੀ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਸਿਖਲਾਈ ਤੋਂ ਬਾਅਦ ਇਨ੍ਹਾਂ ਹੋਟਲਾਂ ਵੱਲੋਂ ਨੌਕਰੀਆਂ ਵੀ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਨੌਕਰੀ ਤੋਂ ਇਲਾਵਾ ਵਿਦਿਆਰਥੀ ਆਪਣਾ ਸਵੈ-ਰੁਜ਼ਗਾਰ ਵੀ ਸ਼ੁਰੂ ਕਰ ਸਕਦੇ ਹਨ ਅਤੇ ਵਿਦੇਸ਼ ਜਾ ਕੇ ਵੀ ਇਨ੍ਹਾਂ ਕੋਰਸਾਂ ਰਾਹੀਂ ਰੁਜ਼ਗਾਰ ਪ੍ਰਾਪਤ ਕਰ ਸਕਦੇ ਹਨ।

ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੌਰਾਨ ਦੋਵੇਂ ਸਬੰਧਤ ਸਕੂਲਾਂ ਦੇ ਸਮੂਹ ਸਟਾਫ਼ ਤੋਂ ਇਲਾਵਾ 165 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡੇ ਫਤਿਹ ਸਿੰਘ ਦੇ ਪ੍ਰਿੰਸੀਪਲ ਵੇਦਨਾ ਵਿਰਲੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਸ਼ੇਖਾਂ ਦੇ ਪ੍ਰਿੰਸੀਪਲ ਸੁਰੇਸ਼ ਕੁਮਾਰ ਵੀ ਹਾਜ਼ਰ ਸਨ।

ਬਾਰ੍ਹਵੀਂ ਜਮਾਤ ਦੇ ਬੱਚਿਆਂ ਲਈ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ
  • Title : ਬਾਰ੍ਹਵੀਂ ਜਮਾਤ ਦੇ ਬੱਚਿਆਂ ਲਈ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ
  • Posted by :
  • Date : अगस्त 03, 2023
  • Labels :
  • Blogger Comments
  • Facebook Comments

0 comments:

एक टिप्पणी भेजें

Top