Contact for Advertising

Contact for Advertising

Latest News

गुरुवार, 3 अगस्त 2023

* ‘ਵਿਸ਼ਵ ਬਰੈਸਟਫੀਡਿੰਗ ਵੀਕ’ ਤਹਿਤ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਕੀਤਾ ਜਾ ਰਿਹਾ ਜਾਗਰੂਕ। ** ਮਾਂ ਦਾ ਪਹਿਲਾ ਪੀਲਾ ਗਾੜ੍ਹਾ ਦੁੱਧ ਬੱਚੇ ਲਈ ਵਰਦਾਨ ।

 * ‘ਵਿਸ਼ਵ ਬਰੈਸਟਫੀਡਿੰਗ ਵੀਕ’ ਤਹਿਤ  ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ  ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਕੀਤਾ ਜਾ ਰਿਹਾ ਜਾਗਰੂਕ। 

** ਮਾਂ ਦਾ ਪਹਿਲਾ ਪੀਲਾ ਗਾੜ੍ਹਾ ਦੁੱਧ ਬੱਚੇ ਲਈ ਵਰਦਾਨ ।



*** ਮਾਂ ਦੇ ਦੁੱਧ ਵਿੱਚ ਬੱਚੇ ਦੀ ਸਿਹਤ ਲਈ ਲੋੜੀਂਦੇ ਸਾਰੇ ਪੌਸ਼ਟਿਕ ਤੱਤ ਮੌਜੂਦ।

**** ਬੱਚੇ ਨੂੰ ਦੁੱਧ ਪਿਲਾਉਣਾ ਮਾਂ ਲਈ ਵੀ ਲਾਭਦਾਇਕ

  ਕਮਲੇਸ਼ ਗੋਇਲ ਖਨੌਰੀ 

ਖਨੋਰੀ/ਸੰਗਰੂਰ, 01 ਅਗਸਤ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਅਤੇ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਵਿੰਦਰ ਸਿੰਘ ਭੱਟੀ ਦੀ ਅਗੁਵਾਈ ਹੇਠ ਸਿਹਤ ਬਲਾਕ ਮੂਨਕ ਵਿੱਚ 1 ਤੋਂ 7 ਅਗਸਤ ਤੱਕ ਵਿਸ਼ਵ ਬਰੈਸਟਫੀਡਿੰਗ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ-ਕਮ-ਸਿਹਤ ਵਿਭਾਗ ਦੇ ਮਾਸ ਮੀਡੀਆ ਬ੍ਰਾਂਚ ਸਿਹਤ ਬਲਾਕ ਮੂਨਕ ਦੇ ਨੋਡਲ ਅਫ਼ਸਰ ਹਰਦੀਪ ਜਿੰਦਲ ਨੇ ਦੱਸਿਆ ਕਿ ਵਿਸ਼ਵ ਸਤਨਪਾਨ ਸਪਤਾਹ ਤਹਿਤ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਗਰਭਵਤੀ ਅੋਰਤਾਂ ਅਤੇ ਨਵਜਾਤ ਬੱਚਿਆਂ ਦੀਆਂ ਮਾਵਾਂ ਨੂੰ ਜਾਗਰੂਕ ਕਰਕੇ ਛਾਤੀ ਦਾ ਦੁੱਧ ਚੁੰਘਾਉਣ ਲਈ ਉਤਸ਼ਾਹਿਤ ਜਾ ਰਿਹਾ ਹੈ। ਇਹ ਗਤੀਵਿਧੀਆਂ ਹਫ਼ਤਾ ਭਰ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮਾਂ ਦਾ ਪਹਿਲਾ ਪੀਲਾ ਗਾੜ੍ਹਾ ਦੁੱਧ ਬੱਚੇ ਦੀ ਸਿਹਤ ਲਈ ਸਭ ਤੋਂ ਅਹਿਮ ਹੁੰਦਾ ਹੈ ਅਤੇ ਇਹ ਬੱਚੇ ਨੂੰ ਕੁਪੋਸ਼ਣ ਅਤੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ। ਸਾਧਾਰਨ ਡਿਲਿਵਰੀ ਵਿਚ ਇਕ ਘੰਟੇ ਦੇ ਅੰਦਰ ਅਤੇ ਸਿਜੇਰੀਅਨ ਡਿਲੀਵਰੀ ਵਿਚ ਚਾਰ ਤੋਂ ਛੇ ਘੰਟੇ ਦੇ ਅੰਦਰ-ਅੰਦਰ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣਾ ਅਤਿ ਜ਼ਰੂਰੀ ਹੈ। ਛੇ ਮਹੀਨੇ ਤੋਂ ਬਾਅਦ ਬੱਚੇ ਨੂੰ ਅਨੁਪੂਰਕ ਖ਼ੁਰਾਕ ਦਿੱਤੀ ਜਾ ਸਕਦੀ ਹੈ ਜਿਵੇਂ ਖਿਚੜੀ, ਦਲੀਆ ਉਬਲਿਆ  ਹੋਇਆ ਆਲੂ, ਕੇਲਾ, ਦਾਲ ਦਾ ਪਾਣੀ ਆਦਿ, ਬੱਚੇ ਨੂੰ ਡੇਢ ਤੋਂ ਦੋ ਸਾਲ ਤੱਕ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ ਜਾਂ ਇਸ ਤੋਂ ਵੱਧ ਸਮੇਂ ਤੱਕ ਵੀ ਮਾਂ ਦਾ ਦੁੱਧ ਦਿੱਤਾ ਜਾ ਸਕਦਾ ਹੈ। ਜੇਕਰ ਬੱਚਾ ਬਿਮਾਰ ਹੋਵੇ ਤਾਂ ਵੀ ਬੱਚੇ ਨੂੰ  ਮਾਂ ਦਾ ਦੁੱਧ ਦਿੰਦੇ ਰਹਿਣਾ ਚਾਹੀਦਾ ਹੈ, ਇਸ ਨਾਲ ਬੱਚੇ ਦੀ ਸਿਹਤ ਵਿਚ ਜਲਦੀ ਸੁਧਾਰ ਹੁੰਦਾ ਹੈ। ਇਸ ਵਿੱਚ ਬੱਚੇ ਦੀ ਸਿਹਤ ਲਈ ਲੋੜੀਂਦੇ ਸਾਰੇ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪਹਿਲੇ ਛੇ ਮਹੀਨੇ ਤੱਕ ਬੱਚੇ ਨੂੰ ਸਿਰਫ਼ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ ਇਥੋਂ ਤੱਕ ਕਿ ਬੱਚੇ ਨੂੰ ਪਾਣੀ ਵੀ ਨਹੀਂ  ਦੇਣਾ  ਚਾਹੀਦਾ। ਦੁੱਧ ਦੇ ਪੌਸ਼ਟਿਕ ਤੱਤਾਂ ਨਾਲ ਜਿਥੇ ਬੱਚਾ ਬਿਮਾਰੀਆਂ ਨਾਲ ਲੜਣ ਦੀ ਤਾਕਤ ਹਾਸਲ ਕਰਦਾ ਹੈ ਉਥੇ ਹੀ ਸਮਾਜ ਵਿਚ ਔਰਤ ਦੀ ਮਹੱਤਤਾ ਬਾਰੇ ਵੀ ਸਿੱਖਦਾ ਹੈ। ਮਾਂ ਦੇ ਦੁੱਧ ਨਾਲ ਬੱਚੇ ਨੂੰ ਪ੍ਰੋਟੀਨ, ਖਣਿਜ ਪਦਾਰਥ ਤੇ ਵਿਟਾਮਿਨਜ਼ ਦੀ ਮਾਤਰਾ ਸੰਪੂਰਨ ਰੂਪ ਵਿੱਚ ਮਿਲਦੀ ਹੈ। ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣ ਨਾਲ ਬੱਚੇ ਨੂੰ ਮੋਟਾਪਾ, ਅਸਥਮਾ, ਦਿਲ ਦੀਆਂ ਬਿਮਾਰੀਆਂ, ਸ਼ੂਗਰ (ਟਾਈਪ 2) ਦਾ ਖ਼ਤਰਾ ਘੱਟ ਹੁੰਦਾ ਹੈ। ਛੇ ਮਹੀਨੇ ਤੋਂ ਬਾਅਦ ਬੱਚਿਆਂ ਨੂੰ ਮਾਂ ਦੇ ਦੁੱਧ ਦੇ ਨਾਲ-ਨਾਲ ਤਰਲ ਭੋਜਣ ਦੇਣਾ ਚਾਹੀਦਾ ਹੈ। ਬੱਚੇ ਨੂੰ ਘੱਟੋ ਘੱਟ 2 ਸਾਲ ਤੱਕ ਮਾਂ ਦਾ ਦੁੱਧ ਜ਼ਰੂਰ ਚੁੰਘਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੱਚੇ ਨੂੰ ਦੁੱਧ ਪਿਲਾਉਣਾ ਮਾਂ ਲਈ ਵੀ ਬਹੁਤ ਲਾਭਦਾਇਕ ਹੈ ਜਿਵੇਂ ਮਾਂ ਨੂੰ ਛਾਤੀ ਅਤੇ ਬੱਚੇਦਾਨੀ ਦਾ ਕੈਂਸਰ ਹੋਣ ਦਾ ਖਤਰਾ ਘੱਟ ਜਾਂਦਾ ਹੈ। ਇਸ ਤੋਂ ਇਲਾਵਾ ਦਿਲ ਦੀਆਂ ਬਿਮਾਰੀਆਂ ਤੇ ਮੋਟਾਪਾ ਹੋਣ ਦਾ ਖਤਰਾ ਵੀ ਬਹੁਤ ਘੱਟ ਜਾਂਦਾ ਹੈ।

 *  ‘ਵਿਸ਼ਵ ਬਰੈਸਟਫੀਡਿੰਗ ਵੀਕ’ ਤਹਿਤ  ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ  ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਕੀਤਾ ਜਾ ਰਿਹਾ ਜਾਗਰੂਕ।   **  ਮਾਂ ਦਾ ਪਹਿਲਾ ਪੀਲਾ ਗਾੜ੍ਹਾ ਦੁੱਧ ਬੱਚੇ ਲਈ ਵਰਦਾਨ ।
  • Title : * ‘ਵਿਸ਼ਵ ਬਰੈਸਟਫੀਡਿੰਗ ਵੀਕ’ ਤਹਿਤ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਕੀਤਾ ਜਾ ਰਿਹਾ ਜਾਗਰੂਕ। ** ਮਾਂ ਦਾ ਪਹਿਲਾ ਪੀਲਾ ਗਾੜ੍ਹਾ ਦੁੱਧ ਬੱਚੇ ਲਈ ਵਰਦਾਨ ।
  • Posted by :
  • Date : अगस्त 03, 2023
  • Labels :
  • Blogger Comments
  • Facebook Comments

0 comments:

एक टिप्पणी भेजें

Top