• ਮਿਸ਼ਨ ਇੰਦਰਧਨੁੱਸ਼ ਪ੍ਰੋਗਰਾਮ ਤਹਿਤ ਟੀਕਾਕਰਨ ਦਾ ਪਹਿਲਾ ਰਾਉਂਡ 11 ਸਤੰਬਰ ਤੋਂ 16 ਸਤੰਬਰ ਤੱਕ
• ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਸੰਪੂਰਨ ਟੀਕਾਕਰਨ ਲਈ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਜ਼ਰੂਰੀ
ਕਮਲੇਸ਼ ਗੋਇਲ ਖਨੌਰੀ
ਖਨੌਰੀ , 11 ਸਤੰਬਰ -
ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਵਿੰਦਰ ਸਿੰਘ ਭੱਟੀ ਦੀ ਅਗੁਵਾਈ ਹੇਠ ਸਿਹਤ ਬਲਾਕ ਮੂਨਕ ਵਿੱਚ ਜਿਹੜੇ 0-5 ਸਾਲ ਦੇ ਬੱਚੇ ਅਤੇ ਗਰਭਵਤੀ ਔਰਤਾਂ ਕਿਸੇ ਕਾਰਣ ਸੰਪੂਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਹਨ ਮਿਸ਼ਨ ਇੰਦਰਧਨੁੱਸ਼ ਤਹਿਤ ਵਿਸੇਸ਼ ਟੀਕਾਕਰਨ ਕੈਂਪ ਲਗਾ ਕੇ ਉਹਨਾਂ ਦਾ ਟੀਕਾਕਾਰਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ-ਕਮ-ਸਿਹਤ ਵਿਭਾਗ ਦੇ ਮਾਸ ਮੀਡੀਆ ਬ੍ਰਾਂਚ ਸਿਹਤ ਬਲਾਕ ਮੂਨਕ ਦੇ ਨੋਡਲ ਅਫ਼ਸਰ ਹਰਦੀਪ ਜਿੰਦਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਿਸ਼ਨ ਇੰਦਰਧਨੁੱਸ਼ ਪ੍ਰੋਗਰਾਮ ਤਹਿਤ ਟੀਕਾਕਰਨ ਦਾ ਪਹਿਲਾ ਰਾਉਂਡ 11 ਸਤੰਬਰ ਤੋਂ 16 ਸਤੰਬਰ, ਦੂਸਰਾ ਰਾਊਂਡ 9 ਅਕਤੂਬਰ ਤੋਂ 14 ਅਕਤੂਬਰ ਅਤੇ ਤੀਸਰਾ ਰਾਊਂਡ 20 ਨਵੰਬਰ ਤੋਂ 25 ਨਵੰਬਰ ਤੱਕ ਵੱਖ ਵੱਖ ਥਾਂਵਾਂ ਤੇ ਸੈਸ਼ਨ (ਕੈਂਪ) ਲਗਾਏ ਜਾ ਰਹੇ ਹਨ, ਜਿੰਨ੍ਹਾ ਵਿਚੋਂ ਕੁੱਝ ਕੈਂਪ ਹਾਈ ਰਿਸਕ ਥਾਵਾਂ ਵਿੱਚ ਲਗਾਏ ਜਾ ਰਹੇ ਹਨ। 0-5 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਬਹੁਤ ਜ਼ਰੂਰੀ ਹੈ। ਇਸ ਮਿਸ਼ਨ ਤਹਿਤ ਉਸਾਰੀ ਅਧੀਨ ਇਮਾਰਤਾਂ, ਭੱਠਿਆਂ, ਪਥੇਰਾਂ ਅਤੇ ਸ਼ੈੱਲਰਾਂ ਦੀ ਆਬਾਦੀ ਨੂੰ ਵੀ ਕਵਰ ਕੀਤਾ ਜਾਵੇਗਾ ਅਤੇ ਯੂ ਵਿਨ ਪੋਰਟਲ ’ਤੇ ਇੰਦਰਾਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਿਸ਼ਨ ਇੰਦਰਧਨੁਸ਼ ਤਹਿਤ ਦਸੰਬਰ 2023 ਤੱਕ ਐਮ.ਆਰ.ਦਾ ਟੀਚਾ ਪੂਰਾ ਕਰਨ ਦਾ ਉਦੇਸ਼ ਵੀ ਰੱਖਿਆ ਗਿਆ ਹੈ, ਜਿਹੜੇ ਬੱਚੇ ਐਮ.ਆਰ ਦੀ ਪਹਿਲੀ ਅਤੇ ਦੂਸਰੀ ਖੁਰਾਕ ਤੋਂ ਵਾਂਝੇ ਹਨ, ਜਿੰਨ੍ਹਾਂ ਬੱਚਿਆਂ ਦੀ ਉਮਰ ਪੰਜ ਸਾਲ ਤੋਂ ਘੱਟ ਹੈ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕਾਰਨ ਕੋਈ ਬੱਚਾ ਜਾਂ ਗਰਭਵਤੀ ਔਰਤ ਦਾ ਟੀਕਾਕਰਨ ਨਹੀਂ ਹੋ ਸਕਿਆ ਉਹ ਇਸ ਮੁਹਿੰਮ ਤਹਿਤ ਟੀਕਾਕਰਨ ਜਰੂਰ ਕਰਵਾਉਣ ਤਾਂ ਜੋ ਤੰਦਰੁਸਤ ਅਤੇ ਸਿਹਤਮੰਦ ਸਮਾਜ ਦੀ ਸਿਰਜਨਾ ਕੀਤੀ ਜਾ ਸਕੇ।
0 comments:
एक टिप्पणी भेजें