ਜਾਖੜ ਨੇ ਪੰਜਾਬ ਦੇ 4 ਆਗੂਆਂ ਨੂੰ ਭਾਜਪਾ ਵਿਰੋਧੀ ਗਤਵਿਧੀਆਂ ਕਰਕੇ ਦਿਖਾਇਆ ਬਾਹਰ ਦਾ ਰਸਤਾ ,ਕੀਤਾ ਬਰਖਾਸਤ।
Dr Rakesh Punj
Keshav vardaan Punj
Chandigarh
ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ 4 ਆਗੂਆਂ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਗਿਆ ਹੈ। ਗੜ੍ਹਸ਼ੰਕਰ ਤੋਂ ਨਿਮਿਸ਼ਾ ਮਹਿਤਾ, ਦਲਵਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਪਾਰਟੀ ਤੋਂ ਬਾਹਰ ਕਢ ਦਿੱਤਾ ਗਿਆ ਹੈ।
ਇਸ ਸਬੰਧੀ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਵੱਲੋਂ ਜਾਰੀ ਪੱਤਰ ਭਾਜਪਾ ਪੰਜਾਬ ਦੀ ਅਨੁਸ਼ਾਸਨੀ ਕਮੇਟੀ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਮਿਲੇ ਸਬੂਤਾਂ ਦੇ ਆਧਾਰ ’ਤੇ ਫੈਸਲਾ ਲੈਂਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿਧਾਨ ਸਭਾ ਦੇ ਚਾਰ ਭਾਜਪਾ ਆਗੂਆਂ ਨੂੰ ਉਨ੍ਹਾਂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦੇ ਤੋਂ ਮੁਕਤ ਕਰਦੇ ਹੋਏ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਪੱਤਰ ਵਿਚ ਲਿਖਿਆ ਗਿਆ ਹੈ ਕਿ ਨਿਮਿਸ਼ਾ ਮਹਿਤਾ, ਦਲਵਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦਿਆਂ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਸਾਰੇ ਆਗੂ ਭਾਰਤੀ ਜਨਤਾ ਪਾਰਟੀ ਦੇ ਸੰਵਿਧਾਨ ਅਨੁਸਾਰ ਅਨੁਸ਼ਾਸਨ ਦੀ ਉਲੰਘਣਾ ਦੇ ਦੋਸ਼ੀ ਪਾਏ ਗਏ ਹਨ ਅਤੇ ਇਸ ਤਰ੍ਹਾਂ ਅਨੁਸ਼ਾਸਨੀ ਕਮੇਟੀ ਨਾਲ ਸਲਾਹ-ਮਸ਼ਵਰਾ ਕਰ ਕੇ ਉਪਰੋਕਤ ਸਾਰਿਆਂ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਨੂੰ ਸੌਂਪੀਆਂ ਗਈਆਂ ਸਾਰੀਆਂ ਜ਼ਿੰਮੇਵਾਰੀਆਂ/ਕਾਰਜਾਂ, ਜੇਕਰ ਕੋਈ ਹੋਵੇ, ਤੋਂ ਵੀ ਮੁਕਤ ਕਰ ਦਿੱਤਾ ਗਿਆ ਹੈ।
0 comments:
एक टिप्पणी भेजें