• ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਨੂੰ ਸਮਰਪਿਤ ਸਿਹਤ ਬਲਾਕ ਮੂਨਕ ਵਿਚ 'ਆਯੂਸ਼ਮਾਨ ਭਵ' ਮੁਹਿੰਮ ਸ਼ੁਰੂ
• ਹਾਜਰੀਨ ਨੂੰ ਸਿਹਤ ਵਿਭਾਗ ਦੇ ਵੱਖ-ਵੱਖ ਬੁਲਾਰਿਆਂ ਨੇ ਚੱਲ ਰਹੀਆਂ ਵੱਖ-ਵੱਖ ਸਿਹਤ ਸਕੀਮਾਂ ਸਬੰਧੀ ਜਾਰਗੂਕ ਕੀਤਾ
ਕਮਲੇਸ਼ ਗੋਇਲ ਖਨੌਰੀ
ਮੂਨਕ/ਸੰਗਰੂਰ, 13 ਸਤੰਬਰ
ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਅਤੇ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਵਿੰਦਰ ਸਿੰਘ ਭੱਟੀ ਦੀ ਦੇਖ-ਰੇਖ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਨੂੰ ਸਮਰਪਿਤ ਸਿਹਤ ਬਲਾਕ ਮੂਨਕ ਵਿਚ 'ਆਯੂਸ਼ਮਾਨ ਭਵ' ਮੁਹਿੰਮ ਸ਼ੁਰੂ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ-ਕਮ-ਸਿਹਤ ਵਿਭਾਗ ਦੇ ਮਾਸ ਮੀਡੀਆ ਬ੍ਰਾਂਚ ਸਿਹਤ ਬਲਾਕ ਮੂਨਕ ਦੇ ਨੋਡਲ ਅਫ਼ਸਰ ਹਰਦੀਪ ਜਿੰਦਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਨਮ ਦਿਨ ਨੂੰ ਸਮਰਪਿਤ 17 ਸਤੰਬਰ ਤੋਂ ਪਹਿਲਾਂ ਅੱਜ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਸਿਹਤ ਵਿਭਾਗ ਦੇ ਵੱਖ-ਵੱਖ ਬੁਲਾਰਿਆਂ ਨੇ ਸਥਾਨਕ ਸਬ ਡਵੀਜਨਲ ਹਸਪਤਾਲ ਵਿਖੇ ਹਾਜਰੀਨ ਨੂੰ ਚੱਲ ਰਹੀਆਂ ਵੱਖ-ਵੱਖ ਸਿਹਤ ਸਕੀਮਾਂ ਸਬੰਧੀ ਜਾਰਗੂਕ ਕੀਤਾ ਗਿਆ ਤਾਂ ਕਿ ਲੋਕ ਇਨ੍ਹਾਂ ਸਿਹਤ ਸਕੀਮਾ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਸੇਵਾ ਪੰਦਰਵਾੜੇ ਵਿਚ ਚੱਲਣ ਵਾਲੀ ਇਸ ਮੁਹਿੰਮ ਤਹਿਤ ਸਾਰੇ ਹੈਲਥ ਐਂਡ ਵੈੱਲਨੈੱਸ ਸੈਂਟਰਾਂ ਤੇ ਹਸਪਤਾਲਾਂ ਵਿਚ ਮੁਫ਼ਤ ਸਿਹਤ ਚੈੱਕਅੱਪ ਤੇ ਇਲਾਜ ਹੋਵੇਗਾ, ਇਸ ਦੇ ਨਾਲ ਹੀ ਪਿੰਡਾਂ ਵਿਚ ਸਿਹਤ ਮੇਲੇ ਕਰਵਾਏ ਜਾਣਗੇ। ਇਸ ਮੌਕੇ ਆਯੂਸ਼ਮਾਨ ਸਕੀਮ ਦੇ ਯੋਗ ਲਾਭਪਾਤਰੀਆਂ ਨੂੰ ਪੰਜ ਲੱਖ ਰੁਪਏ ਸਾਲਾਨਾ ਮੁਫ਼ਤ ਇਲਾਜ ਦੀ ਸਹੂਲਤ ਵਾਲਾ ‘ਆਯੂਸ਼ਮਾਨ ਕਾਰਡ’ ਤਕਸੀਮ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ‘ਅੰਤੋਦਿਆ ਮਿਸ਼ਨ’ ਤਹਿਤ ਸਾਰੇ ਲੋਕਾਂ ਨੂੰ ਸਿਹਤ ਸਹੂਲਤਾਂ ਪਹੁੰਚਾਉਣਾ ਅਹਿਮ ਕੰਮ ਹੈ। ਆਯੂਸ਼ਮਾਨ ਭਵ ਮੁਹਿੰਮ 13 ਸਤੰਬਰ ਤੋਂ ਆਰੰਭ ਹੋ ਕੇ 2 ਅਕਤੂਬਰ ਤੱਕ ਚੱਲੇਗੀ। ਇਸ ਦੇ ਤਹਿਤ ਹੈਲਥ ਐਂਡ ਵੈੱਲਨੈੱਸ ਸੈਂਟਰਜ਼ ਤੇ ਹੋਰ ਸਿਹਤ ਕੇਂਦਰਾਂ ’ਤੇ ਮੁਫ਼ਤ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਾਰੇ ਗ਼ਰੀਬ ਅਤੇ ਮੱਧ ਵਰਗੀ ਲੋਕਾਂ ਦੀ ਸਿਹਤ ਦੀ ਜਾਂਚ ਹੋਵੇ। ਜਾਂਚ ਦੌਰਾਨ ਕਿਸੇ ਬਿਮਾਰੀ ਬਾਰੇ ਪਤਾ ਲੱਗਣ ’ਤੇ ਇਲਾਜ ਯਕੀਨੀ ਹੋ ਸਕੇ। ਉਨ੍ਹਾਂ ਦੱਸਿਆ ਕਿ ਪਿੰਡਾਂ ਤੇ ਸ਼ਹਿਰੀ ਵਾਰਡਾਂ ਵਿਚ ਆਯੂਸ਼ਮਾਨ ਸਭਾ ਕਰਵਾਈ ਜਾਵੇਗੀ, ਜਿਸ ਵਿਚ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ ਹੀ ਸਰਕਾਰੀ ਸੇਵਾਵਾਂ ਮੁਹੱਈਆ ਹੋਣਗੀਆਂ। ਮੁਹਿੰਮ ਦੌਰਾਨ ਅੰਗਦਾਨ ਲਈ ਲੋਕਾਂ ਨੂੰ ਉਤਸ਼ਾਹਤ ਕੀਤਾ ਜਾਵੇਗਾ। ਇਸ ਦੇ ਲਈ 180011477 ਟੋਲ ਫਰੀ ਹੈਲਪਲਾਈਨ ਨੰਬਰ ਤੇ ਵੀ ਸਪੰਰਕ ਕੀਤਾ ਜਾ ਸਕਦਾ ਹੈ।
0 comments:
एक टिप्पणी भेजें