ਲੁੱਟ ਖੋਹ ਕਰਨ ਦੇ ਕੇਸ ਵਿੱਚੋਂ ਮੁਲਜ਼ਮ ਬਾਇੱਜ਼ਤ ਬਰੀ
ਬਰਨਾਲਾ
ਮਾਨਯੋਗ ਅਦਾਲਤ ਸ਼੍ਰੀ ਕਪਿਲ ਦੇਵ ਸਿੰਗਲਾ, ਐਡੀਸ਼ਨਲ ਸ਼ੈਸ਼ਨਜ਼ ਜੱਜ ਸਾਹਿਬ, ਬਰਨਾਲਾ ਵੱਲੋਂ ਗੁਰਪ੍ਰੀਤ ਸਿੰਘ ਉਰਫ ਘੁੱਗੀ ਪੁੱਤਰ ਨਛੱਤਰ ਸਿੰਘ ਵਾਸੀ ਰੂੜੇਕੇ ਕਲਾਂ ਨੂੰ ਲੁੱਟ ਖੋਹ ਕਰਨ ਦੇ ਕੇਸ ਵਿੱਚੋਂ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ। ਚੰਦਰ ਬਾਂਸਲ (ਧਨੌਲਾ) ਐਡਵੋਕੇਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਸੇਵਕ ਸਿੰਘ ਪੁੱਤਰ ਕੌਰ ਸਿੰਘ ਵਾਸੀ ਮਹਿਤਾ ਥਾਣਾ ਤਪਾ ਨੇ ਪੁਲਿਸ ਨੂੰ ਆਪਣਾ ਬਿਆਨ ਦਰਜ਼ ਕਰਵਾਇਆ ਸੀ ਕਿ ਮੈਂ ਸ਼ਰਾਬ ਦੇ ਠੇਕੇਦਾਰ ਕੋਲ ਸਰਕਲ ਪਿੰਡ ਰੂੜੇਕੇ ਕਲਾਂ ਨੌਕਰੀ ਕਰਦਾ ਹਾਂ ਅਤੇ ਮਿਤੀ 26-05-2021 ਨੂੰ ਮੈਂ ਟਰਾਈਡੈਂਟ ਫੈਕਟਰੀ ਦੇ ਗੇਟ ਸਾਹਮਣੇ ਖੜਾ ਸੀ ਤਾਂ ਇੰਨੇ ਵਿੱਚ ਮੋਟਰਸਾਇਕਲ ਪਰ ਸਵਾਰ ਤਿੰਨ ਵਿਅਕਤੀ ਆਏ ਅਤੇ ਮੇਰਾ ਸੱਜੇ ਹੱਥ ਵਿੱਚ ਫੜਿਆ ਫੋਨ ਜਿਸ ਰਾਹੀਂ ਮੈਂ ਗੱਲ ਕਰਦਾ ਜਾਂਦਾ ਸੀ, ਮੋਟਰਸਾਇਕਲ ਪਰ ਪਿੱਛੇ ਬੈਠੇ ਵਿਅਕਤੀ ਨੇ ਖੋਹ ਲਿਆ ਜਿਸ ਤੋਂ ਬਾਦ ਗੁਰਸੇਵਕ ਸਿੰਘ ਦੇ ਬਿਆਨ ਪਰ ਇੱਕ ਐਫ.ਆਈ.ਆਰ. ਨੰਬਰ 33 ਮਿਤੀ 26-05-2021, ਜੇਰ ਧਾਰਾ 379/-ਬੀ/34 ਆਈ.ਪੀ.ਸੀ. ਤਹਿਤ ਥਾਣਾ ਰੂੜੇਕੇ ਕਲਾਂ ਵਿਖੇ ਨਾਮਾਲੂਮ ਵਿਅਕਤੀ ਖਿਲਾਫ ਦਰਜ਼ ਹੋਇਆ ਜਿਸ ਵਿੱਚ ਪੁਲਿਸ ਨੇ ਮਿਤੀ 28-05-2021 ਨੂੰ ਗੁਰਪ੍ਰੀਤ ਸਿੰਘ ਉਰਫ ਘੁੱਗੀ ਨੂੰ ਨਾਮਜ਼ਦ ਕਰ ਲਿਆ ਸੀ। ਜੋ ਹੁਣ ਮਾਨਯੋਗ ਅਦਾਲਤ ਵੱਲੋਂ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ ਘੁੱਗੀ ਦੇ ਵਕੀਲ ਸ਼੍ਰੀ ਚੰਦਰ ਬਾਂਸਲ (ਧਨੌਲਾ), ਐਡਵੋਕੇਟ, ਬਰਨਾਲਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਹੋਇਆ ਕਿ ਗਵਾਹਨ ਦੇ ਬਿਆਨ ਆਪਸ ਵਿੱਚ ਮੇਲ ਨਹੀਂ ਖਾਂਦੇ ਅਤੇ ਮੁਲਜ਼ਮ ਦੀ ਸ਼ਨਾਖਤ ਵੀ ਸਹੀ ਤਰੀਕੇ ਨਹੀਂ ਹੋ ਸਕੀ, ਉਕਤ ਕੇਸ ਵਿੱਚੋਂ ਮੁਲਜ਼ਮ ਨੂੰ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ।
0 comments:
एक टिप्पणी भेजें