ਮੂਲ ਚੰਦ ਸ਼ਰਮਾ ਅਤੇ ਰਜਿੰਦਰ ਸਿੰਘ ਰਾਜਨ ਦੀ ਜਿੱਤ ’ਤੇ ਖ਼ੁਸ਼ੀ ਦਾ ਪ੍ਰਗਟਾਵਾ
ਕਮਲੇਸ਼ ਗੋਇਲ ਖਨੌਰੀ
ਸੰਗਰੂਰ, 11 ਸਤੰਬਰ ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵੱਲੋਂ ਬਨਾਸਰ ਬਾਗ਼ ਸੰਗਰੂਰ ਵਿਖੇ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ਵਿੱਚ ਸ਼ਾਮਲ ਹੋਏ ਜ਼ਿਲ੍ਹਾ ਭਰ ਦੇ ਪ੍ਰਸਿੱਧ ਸਾਹਿਤਕਾਰਾਂ ਨੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੀ ਬਿਨਾਂ ਮੁਕਾਬਲਾ ਜੇਤੂ ਰਹੀ ਨਵੀਂ ਟੀਮ ਨੂੰ ਵਧਾਈ ਦਿੱਤੀ ਹੈ। ਹਾਜ਼ਰ ਸਾਹਿਤਕਾਰਾਂ ਨੇ ਬੜੇ ਉਤਸ਼ਾਹ ਭਰੇ ਮਾਹੌਲ ਵਿੱਚ ਮੂਲ ਚੰਦ ਸ਼ਰਮਾ ਦੇ ਮੀਤ ਪ੍ਰਧਾਨ ਅਤੇ ਰਜਿੰਦਰ ਸਿੰਘ ਰਾਜਨ ਦੇ ਸਕੱਤਰ ਚੁਣੇ ਜਾਣ ’ਤੇ ਬੇਹੱਦ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਇਨ੍ਹਾਂ ਦੋਵਾਂ ਨੇ ਆਜ਼ਾਦ ਉਮੀਦਵਾਰ ਵਜੋਂ ਕੇਂਦਰੀ ਪੰਜਾਬੀ ਲੇਖਕ ਸਭ ਦੀ ਚੋਣ ਵਿੱਚ ਹਿੱਸਾ ਲਿਆ ਸੀ। ਬਿਨਾਂ ਮੁਕਾਬਲਾ ਚੁਣੀ ਗਈ ਕੇਂਦਰੀ ਪੰਜਾਬੀ ਲੇਖਕ ਸਭ ਦੀ ਨਵੀਂ ਟੀਮ ਵਿੱਚ ਸ੍ਰੀ ਦਰਸ਼ਨ ਬੁੱਟਰ ਨੂੰ ਪ੍ਰਧਾਨ, ਸੁਸ਼ੀਲ ਦੁਸਾਂਝ ਨੂੰ ਜਨਰਲ ਸਕੱਤਰ, ਹਰਜਿੰਦਰ ਸਿੰਘ ਅਟਵਾਲ ਨੂੰ ਸੀਨੀਅਰ ਮੀਤ ਪ੍ਰਧਾਨ, ਸੇਲਿੰਦਰਜੀਤ ਸਿੰਘ ਰਾਜਨ, ਦਲਜੀਤ ਸਿੰਘ ਸ਼ਾਹੀ, ਬਲਵਿੰਦਰ ਸੰਧੂ, ਮਨਜੀਤ ਇੰਦਰਾ ਅਤੇ ਮੂਲ ਚੰਦ ਸ਼ਰਮਾ ਨੂੰ ਮੀਤ ਪ੍ਰਧਾਨ, ਸੁਰਿੰਦਰਪ੍ਰੀਤ ਸਿੰਘ ਘਣੀਆ, ਦੀਪ ਦੇਵਿੰਦਰ ਸਿੰਘ, ਭੁਪਿੰਦਰ ਕੌਰ ਪ੍ਰੀਤ ਅਤੇ ਰਜਿੰਦਰ ਸਿੰਘ ਰਾਜਨ ਨੂੰ ਸਕੱਤਰ ਚੁਣ ਲਿਆ ਗਿਆ। ਕੇਂਦਰੀ ਪੰਜਾਬੀ ਲੇਖਕ ਸਭਾ ਨਾਲ ਜੁੜੀਆਂ ਸਾਹਿਤਕ ਸਭਾਵਾਂ ਦੇ ਦੁਨੀਆ ਭਰ ਦੇ ਲੇਖਕ ਮੈਂਬਰ ਵੋਟਾਂ ਪਾ ਕੇ ਕੇਂਦਰੀ ਸਭਾ ਦੇ ਅਹੁਦੇਦਾਰਾਂ ਦੀ ਚੋਣ ਕਰਦੇ ਹਨ। ਪ੍ਰੈੱਸ ਦੇ ਨਾਂ ਜਾਰੀ ਇੱਕ ਸਾਂਝੇ ਬਿਆਨ ਵਿੱਚ ਮੂਲ ਚੰਦ ਸ਼ਰਮਾ ਅਤੇ ਰਜਿੰਦਰ ਸਿੰਘ ਰਾਜਨ ਨੇ ਕਿਹਾ ਕਿ ਉਹ ਨਵੀਂ ਚੁਣੀ ਟੀਮ ਨੂੰ ਭਰਪੂਰ ਸਹਿਯੋਗ ਦੇਣਗੇ ਅਤੇ ਅਣਗੌਲੇ ਲੇਖਕਾਂ ਨੂੰ ਬਣਦਾ ਮਾਨ-ਸਨਮਾਨ ਦਿਵਾਉਣ ਲਈ ਯਤਨਸ਼ੀਲ ਰਹਿਣਗੇ। ਇਸ ਇਕੱਤਰਤਾ ਵਿੱਚ ਡਾ. ਇਕਬਾਲ ਸਿੰਘ ਸਕਰੌਦੀ, ਦਲਬਾਰ ਸਿੰਘ ਚੱਠੇ ਸੇਖਵਾਂ, ਮੋਹਨ ਸ਼ਰਮਾ, ਕਰਮ ਸਿੰਘ ਜ਼ਖ਼ਮੀ, ਸੁਖਵਿੰਦਰ ਸਿੰਘ ਲੋਟੇ, ਰਜਿੰਦਰ ਸਿੰਘ ਰਾਜਨ, ਮੂਲ ਚੰਦ ਸ਼ਰਮਾ, ਜੰਗੀਰ ਸਿੰਘ ਰਤਨ, ਧਰਮਵੀਰ ਸਿੰਘ, ਜੱਗੀ ਮਾਨ, ਸੁਰਜੀਤ ਸਿੰਘ ਮੌਜੀ, ਜਗਜੀਤ ਸਿੰਘ ਲੱਡਾ, ਗੁਰਪ੍ਰੀਤ ਸਿੰਘ ਸਹੋਤਾ, ਸੁਰਿੰਦਰਪਾਲ ਸਿੰਘ ਸਿਦਕੀ, ਸਤਪਾਲ ਸਿੰਘ ਲੌਂਗੋਵਾਲ, ਭੁਪਿੰਦਰ ਨਾਗਪਾਲ, ਰਣਬੀਰ ਸਿੰਘ ਪ੍ਰਿੰਸ, ਲਾਭ ਸਿੰਘ ਝੱਮਟ, ਕੁਲਵੰਤ ਖਨੌਰੀ, ਪਰਮਜੀਤ ਕੌਰ ਸੰਗਰੂਰ, ਲਵਲੀ ਬਡਰੁੱਖਾਂ, ਪੰਜਾਬੀ ਸਾਹਿਤ ਸਭਾ ਧੂਰੀ ਦੇ ਅਹੁਦੇਦਾਰ ਅਤੇ ਮੈਂਬਰ, ਪਿੰਡ ਰੰਚਣਾਂ ਦੀ ਗਰਾਮ ਪੰਚਾਇਤ ਅਤੇ ਯੂਥ ਸਪੋਰਟਸ ਕਲੱਬ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਸ਼ਾਮਲ ਹੋਏ।
0 comments:
एक टिप्पणी भेजें