ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਵੱਲੋਂ ਓਲਡ ਏਜ ਹੋਮ, ਚਿਲਡਰਨ ਹੋਮ ਤੇ ਅਬਜ਼ਰਵੇਸ਼ਨ ਹੋਮ ਦਾ ਅਚਨਚੇਤ ਦੌਰਾ
ਹੁਸ਼ਿਆਰਪੁਰ =ਦਲਜੀਤ ਅਜਨੋਹਾ
ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਵੱਲੋਂ ਅੱਜ ਓਲਡ ਏਜ ਹੋਮ, ਚਿਲਡਰਨ ਹੋਮ ਤੇ ਪਲੇਸ ਆਫ ਸੇਫਟੀ ਅਤੇ ਅਬਜ਼ਰਵੇਸ਼ਨ ਹੋਮ, ਰਾਮ ਕਲੋਨੀ ਕੈਂਪ ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਉਨ੍ਹਾਂ ਅਬਜ਼ਰਵੇਸ਼ਨ ਹੋਮ ਦੇ ਬੱਚਿਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਬੱਚਿਆਂ ਦੀ ਸਿਹਤ ਸਬੰਧੀ ਡਾਕਟਰ ਰੋਜ਼ੀ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਬੱਚਿਆਂ ਦੀ ਸਿਹਤ ਅਤੇ ਦਵਾਈ ਆਦਿ ਦਾ ਖਾਸ ਧਿਆਨ ਰੱਖਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਚਿਲਡਰਨ ਹੋਮ ਦੇ ਸੁਪਰਡੈਂਟ ਨਰੇਸ਼ ਕੁਮਾਰ ਅਤੇ ਸਪੈਸ਼ਲ ਹੋਮ ਦੇ ਸੁਪਰਡੈਂਟ ਪੁਨੀਤ ਕੁਮਾਰ ਨੂੰ ਹਦਾਇਤ ਕੀਤੀ ਕਿ ਬੱਚਿਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਮੇਂ ਸਿਰ ਮੁਹੱਈਆ ਕਰਵਾਈ ਜਾਵੇ। ਇਸੇ ਤਰ੍ਹਾਂ ਉਨ੍ਹਾਂ ਓਲਡ ਏਜ ਹੋਮ ਦੇ ਬਜ਼ੁਰਗਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਇਸ ਮੌਕੇ ਦੱਸਿਆ ਕਿ ਕਿਸ-ਕਿਸ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮਿਲ ਸਕਦੀ ਹੈ ਅਤੇ ਇਹ ਕਿਥੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਜੁਵੇਨਾਈਲ ਹੋਮ ਦੇ ਬੱਚਿਆਂ ਨੂੰ ਜੁਵੇਨਾਈਲ ਜਸਟਿਸ ਐਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਚਿਲਡਰਨ ਹੋਮ ਦੇ ਸੁਪਰਡੈਂਟ ਨਰੇਸ਼ ਕੁਮਾਰ, ਸਪੈਸ਼ਲ ਹੋਮ ਦੇ ਸੁਪਰਡੈਂਟ ਪੁਨੀਤ ਕੁਮਾਰ, ਡਾ. ਰੋਜ਼ੀ, ਪੀ. ਐਲ. ਵੀ ਪਵਨ ਕੁਮਾਰ ਤੇ ਹੋਰ ਹਾਜ਼ਰ ਸਨ।
0 comments:
एक टिप्पणी भेजें