‘ਅਜੋਕੇ ਸੰਦਰਭ ਵਿੱਚ ਗੁਰੂ ਨਾਨਕ ਦੀ ਬਾਣੀ ਦਾ ਸਾਰ’ ਵਿਸ਼ੇ ’ਤੇ ਸੰਵਾਦ 26 ਨਵੰਬਰ ਨੂੰ
ਕਮਲੇਸ਼ ਗੋਇਲ ਖਨੌਰੀ
ਸੰਗਰੂਰ, 21 ਨਵੰਬਰ - ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਸਹਿਯੋਗ ਨਾਲ 26 ਨਵੰਬਰ ਦਿਨ ਐਤਵਾਰ ਨੂੰ ਸਵੇਰੇ ਸਹੀ 10:00 ਵਜੇ ਧਰਮਸ਼ਾਲਾ ਬਾਬਾ ਹਿੰਮਤ ਸਿੰਘ, ਸਾਹਮਣੇ ਬਸ ਅੱਡਾ, ਸੰਗਰੂਰ ਵਿਖੇ ਸਾਹਿਤਕ ਸਮਾਗਮ ਹੋ ਰਿਹਾ ਹੈ, ਜਿਸ ਦੀ ਪ੍ਰਧਾਨਗੀ ਉੱਘੇ ਸਾਹਿਤਕਾਰ ਡਾ. ਗੁਰਜੀਤ ਸਿੰਘ ਘਰਾਚੋਂ ਕਰਨਗੇ। ਇਸ ਸਮਾਗਮ ਵਿੱਚ ਸਿਰਮੌਰ ਪੰਜਾਬੀ ਗ਼ਜ਼ਲਕਾਰ ਰਣਜੀਤ ਸਿੰਘ ਧੂਰੀ, ਸੰਚਾਲਕ ਧੂਰੀ ਗ਼ਜ਼ਲ ਸਕੂਲ ‘ਅਜੋਕੇ ਸੰਦਰਭ ਵਿੱਚ ਗੁਰੂ ਨਾਨਕ ਦੀ ਬਾਣੀ ਦਾ ਸਾਰ’ ਵਿਸ਼ੇ ’ਤੇ ਪਰਚਾ ਪੜ੍ਹਨਗੇ। ਪਰਚੇ ਸਬੰਧੀ ਰਚਾਏ ਜਾਣ ਵਾਲੇ ਸੰਵਾਦ ਵਿੱਚ ਡਾ. ਮੀਤ ਖਟੜਾ, ਡਾ. ਇਕਬਾਲ ਸਿੰਘ ਸਕਰੌਦੀ ਅਤੇ ਦਲਬਾਰ ਸਿੰਘ ਚੱਠੇ ਸੇਖਵਾਂ ਆਦਿ ਬੁੱਧੀਜੀਵੀ ਹਿੱਸਾ ਲੈਣਗੇ। ਸਭਾ ਦੇ ਪ੍ਰੈੱਸ ਸਕੱਤਰ ਅਮਨ ਜੱਖਲ਼ਾਂ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਮੀਤ ਪ੍ਰਧਾਨ ਮੂਲ ਚੰਦ ਸ਼ਰਮਾ ਅਤੇ ਸਕੱਤਰ ਰਜਿੰਦਰ ਸਿੰਘ ਰਾਜਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਸ ਮੌਕੇ ਕਵੀ ਦਰਬਾਰ ਵੀ ਹੋਵੇਗਾ, ਜਿਸ ਵਿੱਚ ਜ਼ਿਲ੍ਹਾ ਭਰ ਦੀਆਂ ਸਭਾਵਾਂ ਦੇ ਕਵੀ ਅਤੇ ਕਵਿੱਤਰੀਆਂ ਆਪਣੀਆਂ ਰਚਨਾਵਾਂ ਨਾਲ ਹਾਜ਼ਰੀ ਲਵਾਉਣਗੇ।
0 comments:
एक टिप्पणी भेजें