ਖ਼ਾਲਸਾ ਕਾਲਜ ਡੁਮੇਲੀ ਲਗਾਤਾਰ ਤੀਸਰੀ ਵਾਰ ਬਣਿਆ ਯੂਨੀਵਰਸਿਟੀ ਚੈਂਪੀਅਨ - ਵਾਇਸ ਚਾਂਸਲਰ ਡਾ. ਧਰਮਜੀਤ ਸਿੰਘ ਵਲੋਂ ਵਧਾਈ
ਹੁਸ਼ਿਆਰਪੁਰ=ਦਲਜੀਤ ਅਜਨੋਹਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ, ਡੁਮੇਲੀ ਦੇ ਵਿਿਦਆਰਥੀਆਂ ਦੀ ਫੁੱਟਬਾਲ ਟੀਮ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਜੀ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ. ਸੁਖਮਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਬੀ ਡਵੀਜ਼ਨ ਫੁੱਟਬਾਲ ਦੇ ਕਰਵਾਏ ਗਏ ਮੈਚਾਂ ਵਿੱਚ ਆਪਣੀ ਜਿੱਤ ਨੂੰ ਬਰਕਰਾਰ ਰੱਖਦੇ ਹੋਏ ਲਗਾਤਾਰ ਤੀਜੀ ਵਾਰ ਪਹਿਲਾ ਸਥਾਨ ਪ੍ਰਾਪਤ ਕਰ ਕੇ ਗੋਲਡ ਮੈਡਲ ਜਿੱਤਿਆ ਅਤੇ ਯੂਨੀਵਰਸਿਟੀ ਚੈਂਪੀਅਨ ਬਣੀ।ਇਸ ਮੌਕੇ ਇਲਾਕੇ ਦੇ ਉੱਘੇ ਇਤਿਹਾਸਕਾਰ ਅਤੇ ਸਿੱਖਿਆ ਸ਼ਾਸਤਰੀ ਡਾ. ਧਰਮਜੀਤ ਸਿੰਘ ਵਾਇਸ ਚਾਂਸਲਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਨੇ ਖਿਡਾਰੀਆਂ ਨੂੰ ਇਸ ਸ਼ਾਨਦਾਰ ਜਿੱਤ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਅਜੋਕੇ ਸਮੇਂ ਵਿੱਚ ਨੌਜਵਾਨ ਵਰਗ ਨੂੰ ਇਨ੍ਹਾਂ ਖਿਡਾਰੀਆਂ ਤੋਂ ਸੇਧ ਲੈਂਦੇ ਹੋਏ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਅਤੇ ਨਸ਼ਿਆਂ ਤੋਂ ਗ਼ੁਰੇਜ਼ ਕਰਦੇ ਹੋਏ ਨਰੋਏ ਸਮਾਜ ਦੀ ਸਿਰਜਣਾ ਕਰਨੀ ਚਾਹੀਦੀ ਹੈ। ਇਸ ਮੌਕੇ ਸ. ਨਿਰਵੈਰ ਸਿੰਘ ਨੱਢਾ ਨੇ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਨੂੰ ਉੁਹਨਾਂ ਦੁਆਰਾ ਕੀਤੇ ਜਾ ਰਹੇ ਸ਼ਲਾਘਾਯੋਗ ਯਤਨਾਂ ਲਈ ਵਧਾਈ ਦਿੱਤੀ। ਇਨ੍ਹਾਂ ਲੀਗ ਮੁਕਾਬਲਿਆਂ ਦੌਰਾਨ ਕਾਲਜ ਦੀ ਫੁੱਟਬਾਲ ਟੀਮ ਨੇ ਪਹਿਲਾ ਲੀਗ ਮੁਕਾਬਲਾ ਏ. ਐੱਸ. ਐੱਸ. ਐੱਮ ਕਾਲਜ, ਮੁਕੰਦਪੁਰ ਦੀ ਫੁੱਟਬਾਲ ਟੀਮ ਨੂੰ 4/0 ਦੇ ਨਾਲ, ਦੂਜਾ ਲੀਗ ਮੁਕਾਬਲਾ ਐੱਸ. ਐੱਸ. ਕੋ-ਐਜ਼ੂਕੇਸ਼ਨ ਕਾਲਜ, ਜਲੰਧਰ ਨੂੰ 7/0 ਨਾਲ ਅਤੇ ਆਰ. ਕੇ. ਆਰੀਆ ਕਾਲਜ, ਨਵਾਂਸ਼ਹਿਰ ਨੂੰ 1/0 ਨਾਲ ਹਰਾ ਕੇ ਲੀਗ ਮੈਚਾਂ ਵਿੱਚ ਸਭ ਤੋਂ ਵੱਧ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕਰ ਕੇ ਸੋਨੇ ਦਾ ਤਗਮਾ ਪ੍ਰਾਪਤ ਕੀਤਾ। ਫੁੱਟਬਾਲ ਦੀ ਟੀਮ ਵਿੱਚ ਕੈਪਟਨ ਵਜੋਂ ਮਨਿੰਦਰਜੀਤ ਸਿੰਘ ਅਤੇ ਬਾਕੀ ਖਿਡਾਰੀ ਕਰਨਦੀਪ ਸਿੰਘ, ਦੀਪਕ ਗੁਪਤਾ, ਨਵਜੋਤ ਸਿੰਘ, ਕਮਲਪ੍ਰੀਤ ਸਿੰਘ, ਮਨਰਾਜ ਸਿੰਘ, ਦਵਿੰਦਰ ਸਿੰਘ, ਯੁਵਰਾਜ ਸਿੰਘ, ਦਿਲਦਾਰ ਸਿੰਘ, ਚੈਨ ਸਿੰਘ, ਜਸਕੀਰਤ ਸਿੰਘ, ਪਰਮਵੀਰ, ਨਵਨੀਤ ਸਿੰਘ, ਹਰਪ੍ਰੀਤ ਸਿੰਘ, ਏਕਮਜੋਤ ਸਿੰਘ, ਗਗਨਦੀਪ, ਪਰਮਵੀਰ ਸਿੰਘ, ਚੰਦਨ, ਮਨਜਿੰਦਰ ਸਿੰਘ ਦੁਆਰਾ ਭਾਗ ਲਿਆ ਗਿਆ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਨੇ ਪ੍ਰੋ. ਰਮਨਦੀਪ, ਮੁਖੀ, ਸਰੀਰਕ ਸਿੱਖਿਆ ਵਿਭਾਗ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਕਾਲਜ ਦੀ ਫੁੱਟਬਾਲ ਟੀਮ ਨੇ ਲਗਾਤਾਰ ਤੀਜੀ ਵਾਰ ਸੋਨ ਤਗਮਾ ਹਾਸਲ ਕਰ ਕੇ ਕਾਲਜ ਨੂੰ ਇੱਕ ਵਾਰ ਫਿਰ ਤੋਂ ਮਾਣ ਮਹਿਸੂਸ ਕਰਵਾਇਆ ਹੈ। ਉਹਨਾਂ ਨੇ ਵਿਿਦਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਸ਼ੁਭਕਾਮਨਾਵਾਂ ਵੀ ਦਿੱਤੀਆਂ ਅਤੇ ਭਵਿੱਖ ਵਿੱਚ ਇਸੇ ਤਰ੍ਹਾਂ ਖੇਡਾਂ ਨਾਲ ਜੁੜੇ ਰਹਿਣ ਦੀ ਸਿੱਖਿਆ ਦਿੱਤੀ। ਇਸ ਮੌਕੇ ਪੋ੍ਰ. ਅਮਰਪਾਲ ਕੌਰ, ਪ੍ਰੋ. ਦਮਨਜੀਤ ਕੌਰ, ਪ੍ਰੋ. ਰਮਨਦੀਪ, ਸਤਨਾਮ ਸਿੰਘ ਅਤੇ ਕੋਚ ਸੋਢੀ ਰਾਮ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ਼ ਹਾਜਰ ਸਨ
0 comments:
एक टिप्पणी भेजें