Contact for Advertising

Contact for Advertising

Latest News

गुरुवार, 25 जनवरी 2024

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਾ. ਹਿਮਾਂਸ਼ੂ ਅਗਰਵਾਲ ਨੂੰ 'ਬੈਸਟ ਇਲੈਕਟੋਰਲ ਪਰੈਕਿਟਸ ਸਟੇਟ ਐਵਾਰਡ-2023' ਨਾਲ ਕੀਤਾ ਜਾਵੇਗਾ ਸਨਮਾਨਿਤ

 ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਾ. ਹਿਮਾਂਸ਼ੂ ਅਗਰਵਾਲ ਨੂੰ 'ਬੈਸਟ ਇਲੈਕਟੋਰਲ ਪਰੈਕਿਟਸ ਸਟੇਟ ਐਵਾਰਡ-2023' ਨਾਲ ਕੀਤਾ ਜਾਵੇਗਾ ਸਨਮਾਨਿਤ


ਰਾਜ ਪੱਧਰੀ ਸਮਾਗਮ ਦੌਰਾਨ ਦਿੱਤਾ ਜਾਵੇਗਾ ਇਹ ਐਵਾਰਡ


ਗੁਰਦਾਸਪੁਰ,  (  ਕੇਸ਼ਵ ਵਰਦਾਨ ਪੁੰਜ /ਡਾ ਰਾਕੇਸ਼ ਪੁੰਜ     ) - ਜ਼ਿਲ੍ਹਾ ਗੁਰਦਾਸਪੁਰ ਵਿੱਚ ਚੋਣਾਂ ਦੇ ਕੰਮਾਂ ਦਾ ਪਾਰਦਰਸ਼ੀ ਅਤੇ ਸਮੇਂ ਸਿਰ ਨਿਪਟਾਰਾ ਕਰਕੇ ਰੀਪੋਰਟਾਂ/ਸੂਚਨਾਵਾਂ ਭੇਜਣ, ਵੋਟਰ ਸੂਚੀਆਂ ਦੀ ਸੁਧਾਈ, 18-19 ਸਾਲ ਦੇ ਨੌਜਵਾਨਾਂ ਦੀ ਵੋਟਾਂ ਬਣਾਉਣ ਅਤੇ ਵੋਟਰ ਜਾਗਰੂਕਤਾ (ਸਵੀਪ) ਮੁਹਿੰਮ ਨੂੰ ਕਾਰਗਰ ਢੰਗ ਨਾਲ ਚਲਾਉਣ ਲਈ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਤਹਿਤ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ 25 ਜਨਵਰੀ 2024 ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਆਈ.ਏ.ਐੱਸ. ਨੂੰ 'ਬੈੱਸਟ ਇਲੈਕਟੋਰਲ ਪ੍ਰੈਕਟਿਸ ਸਟੇਟ ਐਵਾਰਡ-2023' ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ 25 ਜਨਵਰੀ ਨੂੰ ਚੰਡੀਗੜ੍ਹ ਵਿਖੇ ਰਾਸ਼ਟਰੀ ਵੋਟਰ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਰਾਜ ਦੇ ਮੁੱਖ ਚੋਣ ਅਧਿਕਾਰੀ ਕੋਲੋਂ ਇਹ ਐਵਾਰਡ ਪ੍ਰਾਪਤ ਕਰਨਗੇ।


ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸੁਧਾਈ, ਅਗਾਮੀ ਲੋਕ ਸਭਾ ਚੋਣਾਂ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ਲਈ ਆਈਲੈਟਸ ਸੈਂਟਰਾਂ ਅਤੇ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿੱਚ ਸਪੈਸ਼ਲ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਪਿੰਡਾਂ ਵਿੱਚ ਵੀ ਆਂਗਣਵਾੜੀ ਵਰਕਰਾਂ/ਬੀ.ਐੱਲ.ਓਜ ਰਾਹੀਂ ਸਪੈਸ਼ਲ ਕੈਂਪ ਲਗਾ ਕੇ ਨਵ-ਵਿਆਹੀਆਂ ਲੜਕੀਆਂ ਦੀ ਵੋਟਰ ਰਜਿਸਟ੍ਰੇਸ਼ਨ ਕਰਵਾਈ ਗਈ। ਇਨ੍ਹਾਂ ਯਤਨਾਂ ਕਰਕੇ ਜ਼ਿਲ੍ਹੇ ਵਿੱਚ ਕੁੱਲ 37989 ਨੌਜਵਾਨਾਂ (ਫਸਟ ਟਾਈਮ ਵੋਟਰ) ਦੀਆਂ ਵੋਟਾਂ ਬਣਾਈਆਂ ਗਈਆਂ। ਇਸ ਤੋਂ ਇਲਾਵਾ 397 ਪ੍ਰਵਾਸੀ ਭਾਰਤੀਆਂ ਅਤੇ 30 ਟਰਾਂਸਜੈਂਡਰ ਨੂੰ ਬਤੌਰ ਵੋਟਰ ਰਜਿਸਟਰਡ ਕੀਤਾ ਗਿਆ।  ਇਨ੍ਹਾਂ ਸਭ ਉਪਰਾਲਿਆਂ ਦੇ ਸਦਕਾ ਭਾਰਤ ਚੋਣ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਆਈ.ਏ.ਐੱਸ. ਨੂੰ 'ਬੈੱਸਟ ਇਲੈਕਟੋਰਲ ਪ੍ਰੈਕਟਿਸ ਐਵਾਰਡ-2023' ਲਈ ਚੁਣਿਆ ਗਿਆ ਹੈ।


ਇਸ ਵਕਾਰੀ ਐਵਾਰਡ ਲਈ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦਾ ਧੰਨਵਾਦ ਕਰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਹੋਰ ਵੀ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦੀ  ਪ੍ਰੇਰਨਾ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਐਵਾਰਡ ਦੀ ਪ੍ਰਾਪਤੀ ਉਨ੍ਹਾਂ ਦੀ ਜ਼ਿਲ੍ਹਾ ਟੀਮ ਦੇ ਸਮੂਹ ਅਧਿਕਾਰੀਆਂ ਅਤੇ ਬੀ.ਐੱਲ.ਓਜ ਤੱਕ ਕਰਮਚਾਰੀਆਂ ਦੀ ਸਖ਼ਤ ਮਿਹਨਤ ਸਕਦਾ ਸੰਭਵ ਹੋਈ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਜ਼ਿਲ੍ਹਾ ਟੀਮ ਹੁਣ ਹੋਰ ਵੀ ਜੋਸ਼ ਤੇ ਉਤਸ਼ਾਹ ਨਾਲ ਅਗਾਮੀ ਲੋਕ ਸਭਾ ਚੋਣਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੰਮ ਕਰੇਗੀ। ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਐਵਾਰਡ ਲਈ ਜ਼ਿਲ੍ਹਾ ਵਾਸੀਆਂ ਵੱਲੋਂ ਦਿੱਤੇ ਸਹਿਯੋਗ ਲਈ ਸਮੂਹ ਜ਼ਿਲ੍ਹਾ ਵਾਸੀਆਂ ਦਾ ਵੀ ਧੰਨਵਾਦ ਕੀਤਾ।     



ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਾ. ਹਿਮਾਂਸ਼ੂ ਅਗਰਵਾਲ ਨੂੰ 'ਬੈਸਟ ਇਲੈਕਟੋਰਲ ਪਰੈਕਿਟਸ ਸਟੇਟ ਐਵਾਰਡ-2023' ਨਾਲ ਕੀਤਾ ਜਾਵੇਗਾ ਸਨਮਾਨਿਤ
  • Title : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਾ. ਹਿਮਾਂਸ਼ੂ ਅਗਰਵਾਲ ਨੂੰ 'ਬੈਸਟ ਇਲੈਕਟੋਰਲ ਪਰੈਕਿਟਸ ਸਟੇਟ ਐਵਾਰਡ-2023' ਨਾਲ ਕੀਤਾ ਜਾਵੇਗਾ ਸਨਮਾਨਿਤ
  • Posted by :
  • Date : जनवरी 25, 2024
  • Labels :
  • Blogger Comments
  • Facebook Comments

0 comments:

एक टिप्पणी भेजें

Top