ਭਦੌੜ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ
ਕੇਸ਼ਵ ਵਰਦਾਨ ਪੁੰਜ/ ਡ ਰਾਕੇਸ਼ ਪੁੰਜ
ਭਦੌੜ,
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਹਨਾਂ ਦੇ ਘਰਾਂ ਦੇ ਨਜਦੀਕ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ, ਜਿਸ ਤਹਿਤ ਅੱਜ ਭਦੌੜ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਹਲਕਾ ਵਿਧਾਇਕ ਸ. ਲਾਭ ਸਿੰਘ ਉੱਗੋਕੇ ਵੱਲੋਂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਨੇ ਦੱਸਿਆ ਕਿ ਇਹ ਆਮ ਆਦਮੀ ਕਲੀਨਿਕ 33.13 ਲੱਖ ਦੀ ਲਾਗਤ ਨਾਲ ਬਣਾਇਆ ਗਿਆ ਹੈ, ਜਿੱਥੇ ਆਮ ਜਨਤਾ ਨੂੰ ਮੁੱਢਲੀ ਸਿਹਤ ਸਬੰਧੀ ਸਹੂਲਤਾਂ ਅਤੇ ਕਈ ਲੋੜੀਂਦੇ ਟੈਸਟ ਮੁਫ਼ਤ ਮੁਹੱਈਆ ਕੀਤੇ ਗਏ ਹਨ। ਉਹਨਾਂ ਭਦੌੜ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।
0 comments:
एक टिप्पणी भेजें