ਡਿਬਰੂਗੜ੍ਹ ਜੇਲ੍ਹ ਵਿਚ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਵਿਗੜੀ ਤਬੀਅਤ ਕਿਸੇ ਵੀ ਸਮੇਂ ਹੋ ਸਕਦੀ ਹੈ ਮੌਤ – ਐਡੋਵੋਕੇਟ ਰਾਜਦੇਵ ਸਿੰਘ ਖ਼ਾਲਸਾ
ਬਰਨਾਲਾ, 14 ਮਾਰਚ (ਡ ਰਾਕੇਸ਼ ਪੁੰਜ)– ਡਿਬਰੂਗੜ੍ਹ ਜੇਲ੍ਹ ਵਿਚ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਤਬੀਅਤ ਬਹੁਤ ਜ਼ਿਆਦਾ ਖਰਾਬ ਹੋ ਚੁੱਕੀ ਹੈ। ਉਨ੍ਹਾਂ ਦੀ ਕਿਸੇ ਵੀ ਸਮੇਂ ਮੌਤ ਹੋ ਸਕਦੀ ਹੈ। ਇਹ ਸ਼ਬਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਵਕੀਲ ਅਤੇ ਬੁਲਾਰੇ ਸੀਨੀਅਰ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਪ੍ਰੈੱਸ ਕਾਨਫ਼ਰੰਸ ਵਿਚ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਇੱਕ ਪੱਤਰ ਭੇਜ ਕੇ ਮੈਨੂੰ ਆਪਣਾ ਬੁਲਾਰਾ ਨਿਯੁਕਤ ਕੀਤਾ ਹੈ। ਇਸ ਲਈ ਮੈਂ ਅੱਜ ਪ੍ਰੈਸ ਕਾਨਫ਼ਰੰਸ ਵੀ ਕਰ ਰਿਹਾ ਹਾਂ। ਬੀਤੇਂ ਦਿਨੀਂ ਭਾਈ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਮਿਲਣ ਲਈ ਜੇਲ੍ਹ ਵਿਚ ਗਈ ਸੀ, ਉਨ੍ਹਾਂ ਨੇ ਦਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਮੇਰੇ ਸਾਹਮਣੇ ਖੂਨ ਦੀ ਉਲਟੀ ਕੀਤੀ ਹੈ। ਉਹ ਆਪਣੇ ਕੁਰਸੀ ਤੋਂ ਵੀ ਨਹੀਂ ਉੱਠ ਸਕਦੇ, ਬਲਕਿ ਸਹਾਰਾ ਦੇ ਕੇ ਉਨ੍ਹਾਂ ਨੂੰ ਉਠਾਉਣਾ ਪੈਂਦਾ ਹੈ। ਉਹ ਇਸ ਸਮੇਂ ਭੁੱਖ ਹੜਤਾਲ ’ਤੇ ਹਨ, ਸਿਰਫ਼ ਪਾਣੀ ਹੀ ਪੀਂਦੇ ਹਨ। ਉਨ੍ਹਾਂ ਦੀ ਸਿਰਫ਼ ਇੱਕੋਂ ਹੀ ਮੰਗ ਹੈ ਕਿ ਉਨ੍ਹਾਂ ਨੂੰ ਇਸ ਜੇਲ੍ਹ ਵਿਚੋਂ ਪੰਜਾਬ ਦੀ ਜੇਲ੍ਹ ਵਿਚ ਸਿਫ਼ਟ ਕੀਤਾ ਜਾਵੇ। ਜੇਕਰ ਉਨ੍ਹਾਂ ਦੀ ਸ਼ਹੀਦੀ ਹੁੰਦੀ ਹੈ ਤਾਂ ਇਸ ਲਈ ਸਿਰਫ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੀ ਦੋਸ਼ੀ ਹੋਣਗੇ। ਪੰਜਾਬ ਸਰਕਾਰ ਵਲੋਂ ਇਹ ਵੀ ਧਮਕੀ ਦਿੱਤੀ ਜਾਂਦੀ ਹੈ। ਭਾਈ ਅੰਮ੍ਰਿਤਪਾਲ ਸਿੰਘ ’ਤੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਉਹ ਕੇਸਾਂ ਤੋਂ ਨਹੀਂ ਡਰਦੇ, ਮੇਰਾ ਅੰਦੋਲਨ ਜਾਰੀ ਰਹੇਗਾ। ਇਸ ਮੌਕੇ ਉਨ੍ਹਾਂ ਨਾਲ ਪੀ.ਏ ਅਵਤਾਰ ਸਿੰਘ ਸੰਧੂ ਵੀ ਹਾਜ਼ਰ ਸਨ।
0 comments:
एक टिप्पणी भेजें