ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਇਸਤਰੀ ਵਿੰਗ ਵੱਲੋਂ ਪਿੰਡ ਸੇਖਾ ਦੀ ਇਕਾਈ ਦਾ ਗਠਨ
ਬਰਨਾਲਾ, 3 ਮਾਰਚ (ਡਾ ਰਾਕੇਸ਼ ਪੁੰਜ): ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਦੇ ਹੁਕਮਾ ਮੁਤਾਬਿਕ ਪਾਰਟੀ ਦੀ ਸੋਚ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਡੋਰ-ਟੂ-ਡੋਰ ਅਤੇ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸੇ ਲੜੀ ਤਹਿਤ ਇਸਤਰੀ ਵਿੰਗ ਹੰਡਿਆਇਆ ਦੀਆਂ ਆਗੂਆਂ ਬੀਬੀ ਕਰਮਜੀਤ ਕੌਰ, ਬੀਬੀ ਸਿੰਦਰ ਕੌਰ ਅਤੇ ਬੀਬੀ ਬਲਜੀਤ ਕੌਰ ਦੀ ਅਗਵਾਈ ਹੇਠ ਪਿੰਡ ਸੇਖਾ ਵਿਖੇ ਬੀਬੀਆਂ ਦੀ ਮੀਟਿੰਗ ਹੋਈ, ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਖੁੱਡੀ ਵਿਸ਼ੇਸ਼ ਤੌਰ 'ਤੇ ਹਾਜਰ ਹੋਏ |ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਸ. ਮੰਡੇਰ ਨੇ ਦੱਸਿਆ ਕਿ ਸ. ਸਿਮਰਨਜੀਤ ਸਿੰਘ ਮਾਨ ਦੀ ਪਿਛਲੇ ਡੇਢ ਸਾਲ ਦੀ ਕਾਰਗੁਜਾਰੀ ਤੋਂ ਲੋਕ ਖੁਸ਼ ਹਨ ਅਤੇ ਜਾਣ ਚੁੱਕੇ ਹਨ ਕਿ ਹਲਕੇ ਦਾ ਬਹੁਪੱਖੀ ਵਿਕਾਸ ਅਤੇ ਲੋਕ ਮਸਲਿਆਂ ਦਾ ਹੱਲ ਸਿਰਫ ਤੇ ਸਿਰਫ ਸ. ਸਿਮਰਨਜੀਤ ਸਿੰਘ ਮਾਨ ਵਰਗੇ ਇਮਾਨਦਾਰ ਆਗੂ ਹੀ ਕਰਵਾ ਸਕਦੇ ਹਨ | ਇਸੇ ਕਰਕੇ ਆਏ ਦਿਨ ਵੱਡੀ ਗਿਣਤੀ ਵਿੱਚ ਲੋਕ ਆਪ ਮੁਹਾਰੇ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਦੱਸਿਆ ਕਿ ਅੱਜ ਇਸਤਰੀ ਵਿੰਗ ਪਿੰਡ ਸੇਖਾ ਦੀ ਇਕਾਈ ਦਾ ਗਠਨ ਕੀਤਾ ਗਿਆ, ਜਿਸ ਦਾ ਪ੍ਰਧਾਨ ਚਰਨਜੀਤ ਕੌਰ, ਸੀਨੀਅਰ ਮੀਤ ਪ੍ਰਧਾਨ ਬੀਬੀ ਕਰਮਜੀਤ ਕੌਰ ਤੇ ਵੀਰਪਾਰ ਕੌਰ ਨੂੰ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ਬੀਬੀ ਜਸਵੀਰ ਕੌਰ, ਸਿਮਰਨਜੀਤ ਕੌਰ, ਸੱਤਪਾਲ ਕੌਰ, ਬਲਵਿੰਦਰ ਕੌਰ, ਰਣਜੀਤ ਕੌਰ, ਕੁਲਦੀਪ ਕੌਰ, ਵੀਰਪਾਲ ਕੌਰ, ਗੁਰਨਾਮ ਕੌਰ, ਕਰਮਜੀਤ ਕੌਰ, ਬੇਅੰਤ ਕੌਰ, ਦਰਸ਼ਨਾ ਕੌਰ, ਅਮਨਪ੍ਰੀਤ ਕੌਰ, ਹਰਮਨ ਕੌਰ ਤੇ ਹਰਜੋਤ ਕੌਰ ਨੂੰ ਮੈਂਬਰ ਬਣਾਇਆ ਗਿਆ | ਨਵੀਂ ਚੁਣੀ ਗਈ ਕਮੇਟੀ ਨੇ ਭਰੋਸਾ ਦੁਆਇਆ ਕਿ ਉਹ ਪਾਰਟੀ ਦੀ ਲੋਕ ਪੱਖੀ ਸੋਚ ਨੂੰ ਘਰ-ਘਰ ਤੱਕ ਪਹੁੰਚਾ ਕੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਨੂੰ ਯਕੀਨੀ ਬਨਾਉਣਗੇ |
0 comments:
एक टिप्पणी भेजें