*ਸਕੂਲ ਆਫ਼ ਐਮੀਨੈੰਸ ਫ਼ੀਲਖ਼ਾਨਾ ਵਿਖੇ 78 ਵਾਂ ਸੁਤੰਤਰਤਾ ਦਿਵਸ ਸ਼ਾਨੋ-ਸ਼ੋਕਤ ਨਾਲ ਮਨਾਇਆ*
*ਫ਼ੀਲਖ਼ਾਨਾ ਪਰਿਵਾਰ ਅਜ਼ਾਦੀ ਲਈ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਾ ਹੈ-ਡਾ.ਰਜਨੀਸ਼ ਗੁਪਤਾ*
ਕਮਲੇਸ਼ ਗੋਇਲ ਖਨੌਰੀ
ਰਮੇਸ਼ ਕੁਮਾਰ ਨਾਈਵਾਲਾ
ਪਟਿਆਲਾ ,15 ਅਗਸਤ - ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਪਟਿਆਲਾ ਵਿਖੇ 78 ਵਾਂ ਸੁਤੰਤਰਤਾ ਦਿਵਸ ਸ਼ਾਨੋ-ਸ਼ੋਕਤ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਸਕੂਲ ਪ੍ਰਿੰਸੀਪਲ ਡਾ.ਰਜਨੀਸ਼ ਗੁਪਤਾ ਜੀ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਸੰਗੀਤ ਅਧਿਆਪਕ ਸ.ਪਰਗਟ ਸਿੰਘ ਦੀ ਯੋਗ ਅਗਵਾਈ ਵਿੱਚ ਵਿਦਿਆਰਥੀਆਂ ਨੇ ਰਾਸ਼ਟਰੀ ਗਾਣ ਪੇਸ਼ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ.ਰਜਨੀਸ਼ ਗੁਪਤਾ ਜੀ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜਿੱਥੇ ਸੁਤੰਤਰਤਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭਾਰਤ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸ਼ਹੀਦਾਂ ਨੂੰ ਸਾਡਾ ਫ਼ੀਲਖ਼ਾਨਾ ਪਰਿਵਾਰ ਕੋਟਿ -ਕੋਟਿ ਪ੍ਰਣਾਮ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੀ ਵਿਚਾਰਧਾਰਾ ਤੇ ਚਲਣਾ ਚਾਹੀਦਾ ਹੈ ਅਤੇ ਚੰਗਾ ਤੇ ਉਸਾਰੂ ਸਾਹਿਤ ਪੜ੍ਹਨ ਦੀ ਆਦਤ ਪਾਉਣੀ ਚਾਹੀਦੀ ਹੈ। ਮੀਡੀਆ ਕੌਆਰਡੀਨੇਟਰ ਅਕਸ਼ੈ ਕੁਮਾਰ ਨੇ ਮੰਚ ਸੰਚਾਲਨ ਕੀਤਾ। ਇਸ ਮੌਕੇ ਤੇ ਮੈਡਮ ਸੁਰਿੰਦਰ ਕੌਰ, ਮਨੋਜ ਥਾਪਰ, ਚਰਨਜੀਤ ਸਿੰਘ, ਮਨਦੀਪ ਕੁਮਾਰ, ਬਲਵਿੰਦਰ ਜੱਸਲ ਅਤੇ ਸਿਮਰਨਪ੍ਰੀਤ ਕੌਰ, ਮੈਡਮ ਸੁਮਨ ਆਦਿ ਸਮੂਹ ਸਟਾਫ਼ ਮੈੰਬਰਾਨ ਮੋਜੂਦ ਸਨ ।
0 comments:
एक टिप्पणी भेजें