ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਗੁਰੂ ਹਰਸਹਾਏ ਅਤੇ ਮਮਦੋਟ ਦੇ ਵੱਖ ਵੱਖ ਪਿੰਡਾਂ ਵਿੱਚ ਲੱਖਾਂ ਸਿਧਾਣਾ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਲੋਕਾਂ ਨੂੰ ਕੀਤਾ ਜਾਗਰੂਕ
ਪੰਜਾਬ ਦੀ ਧਰਤੀ ਗੁਰੂਆਂ ਪੀਰਾਂ ਦੀ ਧਰਤੀ ਅਤੇ ਅਤੇ ਧਰਤੀ ਹੇਠਲਾ ਪਾਣੀ ਅਮ੍ਰਿਤ ਸੀ ਇਸ ਨੂੰ ਬਚਾਉਣ ਲਈ ਪੰਜਾਬ ਦੀਆਂ ਫੈਕਟਰੀਆਂ ਨੇ ਇਸ ਨੂੰ ਦੂਸ਼ਿਤ ਕਰ ਦਿੱਤਾ ਹੈ ਅਤੇ ਫੈਕਟਰੀਆਂ ਦਾ ਗੰਦਾ ਪਾਣੀ ਦਰਿਆਵਾਂ ਵਿੱਚ ਰਲਣ ਕਰਕੇ ਇਹਨਾਂ ਗੰਦਲਾਂ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਕੈਂਸਰ ਵਰਗੀਆਂ ਅਤੇ ਹੋਰ ਨਾ ਮੁਰਾਦ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਇਹਨਾਂ ਫੈਕਟਰੀਆਂ ਦਾ ਗੰਦਾ ਪਾਣੀ ਦਰਿਆਵਾਂ ਵਿੱਚ ਦਾਖਲ ਹੋਣ ਤੋ ਰੋਕਣ ਲਈ ਉੱਗੇ ਸਮਾਜ ਸੇਵੀ ਅਤੇ ਪੰਜਾਬ ਪ੍ਰਤੀ ਦਰਦ ਰੱਖਣ ਵਾਲੇ ਲੱਖਾਂ ਸਿੰਘ ਸਿਧਾਣਾ ਨੇ 24 ਅਗਸਤ ਨੂੰ ਲੁਧਿਆਣਾ ਦੇ ਵੇਰਕਾ ਪਲਾਂਟ ਵਿੱਖੇ ਵੱਧ ਤੋਂ ਵੱਧ ਸੰਗਤਾਂ ਨੂੰ ਪਹੁੰਚਣ ਦਾ ਸੱਦਾ ਦੇਣ ਲਈ ਵੱਖ ਵੱਖ ਪਿੰਡਾਂ ਵਿੱਚ ਜਾ ਕਿ ਲੋਕਾਂ ਨੂੰ ਸਾਥ ਦੇਣ ਲਈ ਬੇਨਤੀ ਕੀਤੀ ਅਤੇ ਪਿੰਡਾਂ ਤੋ ਵੱਡੀ ਪੱਧਰ ਤੇ ਲੋਕਾਂ ਨੂੰ 24 ਤਰੀਕ ਨੂੰ ਲੁਧਿਆਣੇ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ ਇਸ ਮੌਕੇ ਉਨ੍ਹਾਂ ਵੱਖ ਵੱਖ ਸਿਆਸੀ ਪਾਰਟੀਆਂ ਦੇ ਲੀਡਰਾਂ ਦੀਆਂ ਕਰਤੂਤਾਂ ਲੋਕਾਂ ਸਾਹਮਣੇ ਉਜਾਗਰ ਕੀਤੀਆਂ
ਮਮਦੋਟ ਤੋ ਪੱਤਰਕਾਰ ਲਛਮਣ ਸਿੰਘ ਸੰਧੂ
0 comments:
एक टिप्पणी भेजें