ਗੁਰਦੁਆਰਾ ਖਨੌਰੀ ਕਮੇਟੀ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਕੱਢੀ ਸ਼ੋਭਾ ਯਾਤਰਾ ਦਾ ਕੀਤਾ ਭਰਵਾਂ ਸਵਾਗਤ
ਕਮਲੇਸ਼ ਗੋਇਲ ਖਨੌਰੀ
ਰਮੇਸ਼ ਕੁਮਾਰ ਨਾਈਵਾਲਾ
ਖਨੌਰੀ, 27 ਅਗਸਤ ਸ੍ਰੀ ਨੈਣਾਂ ਦੇਵੀ ਮੰਦਰ ਕਮੇਟੀ ਖਨੌਰੀ ਵੱਲੋਂ ਜਨਮ ਅਸ਼ਟਮੀ ਦੇ ਸਬੰਧ ਵਿੱਚ ਖਨੌਰੀ ਵਿਖੇ ਸੁੰਦਰ ਝਾਕੀਆਂ ਪੇਸ਼ ਕਰਦੀ ਸ਼ੋਭਾ ਯਾਤਰਾ ਕੱਢੀ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਸ਼ਿਰਕਤ ਕੀਤੀ।ਇਹ ਸ਼ੋਭਾ ਯਾਤਰਾ ਸ਼ਹਿਰ ਵਿਚੋਂ ਦੀ ਹੁੰਦੀ ਹੋਈ ਜਦੋਂ ਗੁਰਦੁਆਰਾ ਸਾਹਿਬ ਅੱਗੇ ਪਹੁੰਚੀ ਤਾਂ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਨੇ ਸ਼ੋਭਾ ਯਾਤਰਾ ਵਿੱਚ ਸ਼ਾਮਲ ਸੰਗਤਾਂ ਦਾ ਭਰਵਾਂ ਸਵਾਗਤ ਕੀਤਾ ਤੇ ਇਸ ਮੌਕੇ ਕੜਾਹ ਛੋਲਿਆਂ ਦਾ ਲੰਗਰ ਵੀ ਲਗਾਇਆ ਗਿਆ।ਇਸ ਮੌਕੇ ਸ੍ਰੀ ਨੈਣਾਂ ਦੇਵੀ ਮੰਦਰ ਕਮੇਟੀ ਵੱਲੋਂ ਗੁਰਦੁਆਰਾ ਕਮੇਟੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਮੁੱਖੀ ਬਾਬਾ ਪਵਿੱਤਰ ਸਿੰਘ, ਸਕੱਤਰ ਗੁਰਚਰਨ ਸਿੰਘ ਛਾਬੜਾ, ਬਗੀਰਥ ਰਾਮ, ਗਿਆਨ ਚੰਦ ਗੋਇਲ, ਸਤੀਸ਼ ਕੁਮਾਰ ਸਿੰਗਲਾ, ਹਰਪ੍ਰੀਤ ਸਿੰਘ ਚੋਪੜਾ, ਬਾਬਾ ਗੁਰਜੀਤ ਸਿੰਘ, ਪਰਮਜੀਤ ਸਿੰਘ ਪਨੇਸਰ, ਰਛਪਾਲ ਸਿੰਘ, ਦਿਲਬਾਗ ਸਿੰਘ, ਭਾਈ ਮੌਜੀ ਠਾਕੁਰ ਸਿੰਘ, ਅੰਮ੍ਰਿਤਪਾਲ ਸਿੰਘ, ਪ੍ਰਭਦੀਪ ਸਿੰਘ, ਲਵਦੀਪ ਸਿੰਘ ਆਦਿ ਹਾਜ਼ਰ ਸਨ।
0 comments:
एक टिप्पणी भेजें