38 ਪੇਟੀਆਂ ਨਜਾਇਜ਼ ਸ਼ਰਾਬ ਰੱਖਣ ਅਤੇ ਵੇਚਣ ਦੇ ਕੇਸ ਵਿੱਚੋਂ ਮੁਲਜ਼ਮਾਨ ਬਾਇੱਜ਼ਤ ਬਰੀ
ਕੇਸ਼ਵ ਵਰਦਾਨ ਪੁੰਜ
ਬਰਨਾਲਾ
ਮਾਨਯੋਗ ਅਦਾਲਤ ਸ਼੍ਰੀ ਮੁਨੀਸ਼ ਗਰਗ, ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਸਾਹਿਬ ਬਰਨਾਲਾ ਵੱਲੋਂ ਨਿਰਮਲ ਸਿੰਘ ਉਰਫ ਨਿੰਮਾ ਪੁੱਤਰ ਬਹਾਦਰ ਸਿੰਘ, ਗੇਂਦਾ ਰਾਮ ਪੁੱਤਰ ਪਿਆਰਾ ਰਾਮ ਵਾਸੀਆਨ ਧਨੌਲਾ ਨੂੰ 38 ਪੇਟੀਆਂ ਚੰਡੀਗੜ੍ਹ ਦੀ ਨਜਾਇਜ਼ ਸ਼ਰਾਬ ਰੱਖਣ ਅਤੇ ਵੇਚਣ ਦੇ ਕੇਸ ਵਿੱਚੋਂ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ। ਚੰਦਰ ਬਾਂਸਲ ਐਡਵੋਕੇਟ (ਧਨੌਲਾ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਧਨੌਲਾ ਦੀ ਪੁਲਿਸ ਨੂੰ ਮੁਖਬਰੀ ਹੋਈ ਕਿ ਮਿਤੀ 05-08-2018 ਨੂੰ ਨਿਰਮਲ ਸਿੰਘ ਉਰਫ ਨਿੰਮਾ ਅਤੇ ਗੇਂਦਾ ਸਿੰਘ ਬਿਨਾਂ ਪਰਮਿਟ ਆਪਣੀ ਆਈ-20 ਨੰਬਰੀ ਪੀ.ਬੀ.-10-ਬੀਸੀ/8300 ਵਿੱਚ ਭਾਰੀ ਮਾਤਰਾ ਵਿੱਚ ਚੰਡੀਗੜ੍ਹ ਤੋਂ ਸ਼ਰਾਬ ਲਿਆ ਕੇ ਧਨੌਲਾ ਏਰੀਏ ਵਿੱਚ ਵੇਚਣ ਦੀ ਤਾਕ ਵਿੱਚ ਹਨ, ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਦੋਸ਼ੀਆਨ ਕਾਬੂ ਆ ਸਕਦੇ ਹਨ। ਜਿਸਦੇ ਆਧਾਰ ਤੇ ਪੁਲਿਸ ਵੱਲੋਂ ਭੀਖੀ ਟੀ-ਪੁਆਇੰਟ ਧਨੌਲਾ ਵਿਖੇ ਨਾਕਾਬੰਦੀ ਕੀਤੀ ਗਈ ਪਰ ਪੁਲਿਸ ਦੀ ਕਹਾਣੀ ਮੁਤਾਬਿਕ ਨਿਰਮਲ ਸਿੰਘ ਉਰਫ ਨਿੰਮਾ ਅਤੇ ਗੇਂਦਾ ਸਿੰਘ ਮੌਕਾ ਪਰ ਗੱਡੀ ਨੂੰ ਛੱਡ ਕੇ ਭੱਜ ਗਏ ਜਿਸ ਵਿੱਚੋਂ ਪੁਲਿਸ ਨੇ 38 ਪੇਟੀਆਂ ਸ਼ਰਾਬ ਚੰਡੀਗੜ੍ਹ ਬਰਾਮਦ ਕੀਤੀ। ਜਿਸ ਤੋਂ ਬਾਦ ਪੁਲਿਸ ਨੇ ਦੋਸ਼ੀਆਨ ਨੂੰ ਨਾਮਜ਼ਦ ਕਰਕੇ ਉਹਨਾਂ ਦੇ ਖਿਲਾਫ ਇੱਕ ਐਫ.ਆਈ.ਆਰ. ਨੰਬਰ 107 ਮਿਤੀ 05-08-2018, ਜੇਰ ਧਾਰਾ 61/1/14 ਪੰਜਾਬ ਅਕਸਾਈਜ਼ ਐਕਟ ਤਹਿਤ ਥਾਣਾ ਧਨੌਲਾ ਵਿਖੇ ਦਰਜ਼ ਕੀਤੀ। ਜੋ ਹੁਣ ਮਾਨਯੋਗ ਅਦਾਲਤ ਵੱਲੋਂ ਮੁਲਜ਼ਮਾਨ ਨਿਰਮਲ ਸਿੰਘ ਉਰਫ ਨਿੰਮਾ ਅਤੇ ਗੇਂਦਾ ਸਿੰਘ ਦੇ ਵਕੀਲ ਸ਼੍ਰੀ ਚੰਦਰ ਬਾਂਸਲ, ਐਡਵੋਕੇਟ (ਧਨੌਲਾ) ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਹੋਇਆ ਕਿ ਅਕਸਾਈਜ਼ ਇੰਨਸਪੈਕਟਰ ਰਾਜੇਸ਼ ਕੁਮਾਰ ਜੋ ਕਿ ਪੁਲਿਸ ਪਾਰਟੀ ਵਿੱਚ ਸ਼ਾਮਲ ਸਨ, ਉਹ ਦੋਸ਼ੀਆਨ ਨੂੰ ਅਦਾਲਤ ਵਿੱਚ ਸ਼ਨਾਖਤ ਨਹੀਂ ਕਰ ਸਕੇ ਅਤੇ ਇਸ ਤੋਂ ਇਲਾਵਾ ਆਈ.ਓ. ਦੁਆਰਾ ਬੋਤਲਾਂ ਦਾ ਸੈਂਪਲ ਠੀਕ ਢੰਗ ਨਾਲ ਨਹੀਂ ਲਿੱਤਾ ਗਿਆ ਅਤੇ ਕੇਸ ਵਿੱਚ ਕਈ ਤਰ੍ਹਾਂ ਦੀਆਂ ਕਾਨੂੰਨੀ ਖਾਮੀਆਂ ਪਾਈਆਂ ਗਈਆਂ, ਉਕਤ ਕੇਸ ਵਿੱਚੋਂ ਮੁਲਜ਼ਮਾਨ ਨੂੰ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ।
0 comments:
एक टिप्पणी भेजें