ਨੈਸ਼ਨਲ ਹੈਲਥ ਮਿਸ਼ਨ ਦੇ ਸਿਹਤ ਮੁਲਾਜ਼ਮ 9 ਨਵੰਬਰ ਨੂੰ ਪੰਜਾਬ ਸਰਕਾਰ ਖਿਲਾਫ਼ ਬਰਨਾਲਾ ਦੇ ਬਜਾਰਾਂ ਵਿੱਚ ਕਰਨਗੇ ਪੋਲ ਖੋਲ ਪ੍ਚਾਰ
ਸ਼ਹਿਰ ਵਿੱਚ ਹਜਾਰਾਂ ਪਰਚੇ ਵੰਡ ਕੇ ਸਰਕਾਰ ਦੀ ਵਾਅਦਾ ਖਿਲਾਫ਼ੀ ਦਾ ਕੀਤਾ ਜਾਵੇਗਾ ਪਰਦਾਫਾਸ਼।
ਹੁਣ ਤੱਕ ਮੌਜੂਦਾ ਸਰਕਾਰ ਹੋਈਆਂ 26 ਮੀਟਿੰਗਾਂ ਸਿਰਫ਼ ਲਾਰੇਬਾਜੀ ਸਾਬਿਤ ਹੋਈਆਂ।
ਸੰਜੀਵ ਗਰਗ ਕਾਲੀ
ਧਨੌਲਾ ਮੰਡੀ,4 ਨਵੰਬਰ:-
ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਦੇ ਤਹਿਤ ਪਿਛਲੇ 18 ਸਾਲਾਂ ਤੋਂ ਬਹੁਤ ਹੀ ਨਿਗੂਣੀਆਂ ਤਨਖਾਹਾਂ ਉੱਤੇ ਕੰਮ ਕਰਦੇ 9200 ਦੇ ਕਰੀਬ ਮੈਡੀਕਲ, ਪੈਰਾਮੈਡੀਕਲ ਅਤੇ ਦਫਤਰੀ ਸਿਹਤ ਕਾਮੇ ਠੇਕਾ ਪ੍ਰਥਾ ਦਾ ਸ਼ਿਕਾਰ ਹੋ ਰਹੇ ਹਨ। ਪਿਛਲੇ ਦਿਨੀਂ ਐਨ.ਐਚ.ਐਮ ਇੰ. ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮਿਸ਼ਨ ਡਾਇਰੇਕਟਰ ਨਾਲ ਮੀਟਿੰਗ ਹੋਈ ਜੋ ਕਿ ਪਹਿਲੀਆਂ 25-26 ਮੀਟਿੰਗਾਂ ਦੀ ਤਰ੍ਹਾਂ ਜੁਬਾਨੀ ਭਰੋਸਾ ਸਾਬਿਤ ਹੋਈ।ਇਸ ਮੀਟਿੰਗ ਵਿਚ ਸੂਬਾਈ ਆਗੂਆਂ ਵੱਲੋਂ ਪੰਜਾਬ ਸਰਕਾਰ ਤੇ ਰੋਸ ਜਾਹਿਰ ਕਰਦਿਆਂ ਕਿਹਾ ਕਿ ਲਗਪਗ ਢਾਈ ਸਾਲ ਦਾ ਸਮਾਂ ਬੀਤ ਜਾਣ ਤੇ ਵੀ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਦੀ ਕੋਈ ਵੀ ਜਾਇਜ਼ ਮੰਗ ਪੂਰੀ ਨਹੀਂ ਕੀਤੀ ਜਿਸ ਕਰਕੇ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੀਟਿੰਗ ਤੋਂ ਬਾਅਦ ਕਰਮਚਾਰੀਆਂ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਨਵੰਬਰ ਮਹੀਨੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਉਪ ਚੋਣਾਂ ਵਿੱਚ ਪੰਜਾਬ ਸਰਕਾਰ ਦਾ ਵਿਰੋਧ ਕਰਦੇ ਹੋਏ ਪੋਲ ਖੋਲ ਰੈਲੀਆਂ ਕਰਕੇ ਪਰਚੇ ਵੰਡੇ ਜਾਣਗੇ।ਵਿਰੋਧ ਪ੍ਰਦਰਸ਼ਨਾਂ ਦੀ ਲੜੀ ਦੇ ਪਹਿਲੇ ਪੜਾਅ ਤੇ ਮਿਤੀ 09-11-2024 ਨੂੰ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਪੋਲ ਖੋਲ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ। ਇਹ ਜਾਣਕਾਰੀ ਐਨ.ਐਚ.ਐਮ ਇੰਪਲਾਇਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾ ਵਾਹਿਦ ਮਾਲੇਰਕੋਟਲਾ ਨੇ ਦਿੱਤੀ। ਸੰਬੋਧਨ ਕਰਦਿਆਂ ਸੀਨੀਅਰ ਆਗੂਆਂ ਨੇ ਕਿਹਾ ਕਿ ਸਾਡੇ ਗੁਆਂਢੀ ਸੂਬੇ ਹਰਿਆਣਾ ਵੱਲੋਂ 2017 ਤੋਂ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੂੰ ਸਰਵਿਸ ਬਾਏ ਲਾਅਜ਼ ਬਣਾ ਕੇ ਰੈਗੂਲਰ ਪੇਅ ਸਕੇਲ, ਪੇਅ ਕਮਿਸ਼ਨ,ਡੀ.ਏ ਅਤੇ ਮੈਡੀਕਲ ਰੀਬਰਸਮੈਂਟ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਐਨ.ਐਚ.ਐਮ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਵਿੱਚ ਰੈਗੂਲਰਾਈਜੇਸ਼ਨ, ਹਰਿਆਣਾ ਦੀ ਤਰਜ ਤੇ ਬਾਏ ਲਾਅਜ਼ ਬਣਾ ਕੇ ਮੌਜੂਦਾ ਤਨਖਾਹਾਂ ਵਿੱਚ ਵਾਧਾ ਕਰਨਾ,ਲਾਇਲਟੀ ਬੋਨਸ, ਹੈਲਥ ਇੰਸੋਰੈਂਸ਼, ਗ੍ਰੈਚਇਟੀ ਆਦਿ ਹਨ ਇਹਨਾਂ ਕਿਹਾ ਕਿ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਦੀਆਂ ਜਾਇਜ ਮੰਗਾਂ ਜਲਦ ਤੋਂ ਜਲਦ ਪੂਰੀਆਂ ਕਰਕੇ ਬਣਦਾ ਮਾਣ ਸਨਮਾਨ ਬਹਾਲ ਕੀਤਾ ਜਾਵੇ ਅਤੇ ਭਗਵੰਤ ਮਾਨ ਸਰਕਾਰ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਥਾਂ ਯੂਨੀਅਨ ਆਗੂਆਂ ਨਾਲ ਪੈਨਲ ਮੀਟਿੰਗਾਂ ਕਰਨ ਤੋਂ ਭੱਜਦੀ ਦਿਖਾਈ ਦੇ ਰਹੀ ਹੈ। ਜਿਸ ਕਰਕੇ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਜੁਝਾਰ ਸਿੰਘ ਬੀਸੀਓ, ਸੰਜੀਵ ਕੁਮਾਰ ਬੀਐਸਏ , ਨੀਰਜਰਾਣੀ ਬੀਏਸੀਸੀ, ਸੁਖਵਿੰਦਰ ਸਿੰਘ, ਅਤੇ ਅਤੀਕਸਾ ਰਾਣੀ, ਦਿਨੇਸ਼ ਕੁਮਾਰ, ਰੁਪਿੰਦਰ ਕੌਰ ,ਪਰਮਿੰਦਰ ਕੌਰ ,ਮਨਪ੍ਰੀਤ ਕੌਰ ਆਦਿ ਨੇ ਵੀ ਸੰਬੋਧਨ ਕੀਤਾ।
0 comments:
एक टिप्पणी भेजें