ਵਿਜੈਇੰਦਰ ਸਿੰਗਲਾ ਨੇ ਧਨੌਲਾ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋ ਦੇ ਦਫਤਰ ਦਾ ਕੀਤਾ ਉਦਘਾਟਨ
ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕਿਸਾਨ ਮੰਡੀਆਂ ਵਿੱਚ ਰੁਲ ਰਹੇ ਨੇ
ਸੰਜੀਵ ਗਰਗ ਕਾਲੀ
ਧਨੌਲਾ ਮੰਡੀ , ਪੰਜਾਬ ਦੀ ਕਿਸਾਨ ਦੀ ਹਿਤੈਸ਼ੀ ਸਰਕਾਰ ਕਹਾਉਣ ਵਾਲੀ ਸਰਕਾਰ ਦੇ ਰਾਜ ਵਿੱਚ ਕਿਸਾਨ ਮੰਡੀਆਂ ਵਿੱਚ ਰੁਲ ਰਹੇ ਹਨ, ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਕਰਜ਼ੇ ’ਚ ਡੋਬ ਕੇ ਵਿਕਾਸ ਨਹੀਂ, ਵਿਨਾਸ਼ ਕਰ ਰਹੀ ਹੈ ਜਦ ਕਿ ਜੋ ਵੀ ਪੰਜਾਬ ਅੰਦਰ ਵਿਕਾਸ ਹੋਇਆ, ਉਹ ਸਿਰਫ ਕਾਂਗਰਸ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਹੋਇਆ ਹੈ। ਇਹਨਾ ਸ਼ਬਦਾ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਰਨਾਲਾ ਦੇ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਧਨੌਲਾ ਵਿਖੇ ਖੋਲੇ ਚੋਣ ਦਫਤਰ ਦਾ ਉਦਘਾਟਨ ਕਰਨ ਮੌਕੇ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਵਰਕਰਾਂ ਨੂੰ ਟਿਕਟਾਂ ਦਿੰਦੀਆਂ ਨਾ ਕਿ ਪਰਿਵਾਰਵਾਦ ਨੂੰ ਉਹਨਾ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ
ਸੂਬੇ ਦੇ ਲੋਕਾਂ ਨੂੰ ਗੁਮਰਾਹ ਕਰਨ ਤੋਂ ਇਲਾਵਾ ਕੱਖ ਨਹੀਂ ਕੀਤਾ। ਕੇਂਦਰ ਦੀ ਭਾਜਪਾ ਸਰਕਾਰ ’ਤੇ ਵਰਦਿਆਂ ਸਿੰਗਲਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਵੀ ਦੇਸ਼ ਦੀ ਸੱਤਾ ਸੰਭਾਲਣ ਤੋਂ ਪਹਿਲਾਂ ਦੇਸ਼ ਵਾਸੀਆਂ ਨੂੰ ਤਰ੍ਹਾਂ-ਤਰ੍ਹਾਂ ਦੇ ਸਬਜ਼ਬਾਗ ਦਿਖਾਏ, ਪਰ ਸੱਤਾ ਸੰਭਾਲਣ ਉਪਰੰਤ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਭਾਰਤ ਦੇ ਲੋਕਾਂ ਨੂੰ ਕਿਹਾ ਸੀ ਅੱਛੇ ਦਿਨ ਆਉਣਗੇ, ਕਾਲਾ ਧਨ ਵਾਪਸ ਲਿਆਵਾਂਗੇ, ਘਰ ਘਰ ਰੋਜ਼ਗਾਰ ਦਿੱਤਾ ਜਾਵੇਗਾ ਤੇ 15-15 ਲੱਖ ਹਰੇਕ ਵਿਅਕਤੀ ਦੇ ਬੈਂਕ ਖਾਤੇ ’ਚ ਆਉਣਗੇ, ਪਰ 10 ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਅਜੇ ਤਕ ਅੱਛੇ ਦਿਨ ਨਹੀਂ ਆਏ। ਪਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੰਬਾਨੀ-ਅੰਡਾਨੀ ਪਰਿਵਾਰਾਂ ਦੇ ਅੱਛੇ ਦਿਨ ਜ਼ਰੂਰ ਆਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਦਿਨ ਪ੍ਰਤੀ ਦਿਨ ਮਹਿੰਗਾਈ ਵਧ ਰਹੀ ਹੈ ਤੇ ਲੋਕ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ, ਪਰ ਕੇਂਦਰ ਸਰਕਾਰ ਵਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਸਿੰਗਲਾ ਨੇ ਕਿਹਾ ਕਿ ਕਾਂਗਰਸ ਨੇ ਵਰਕਰ ਨੂੰ ਟਿਕਟ ਦੇ ਕੇ ਵਰਕਰਾ ਦਾ ਸਿਰ ਉੱਚਾ ਕੀਤਾ। ਕਿਉਕਿ ਕਾਲਾ ਢਿੱਲੋਂ ਨੇ ਹਮੇਸ਼ਾ ਹੀ ਹੱਕ ਸੱਚ ਦਾ ਸਾਥ ਦਿੱਤਾ ਹੈ। ਉਹ ਬਰਨਾਲਾ ਦੇ ਇਕਲੌਤੇ ਅਜਿਹੇ ਸਿਆਸੀ ਆਗੂ ਹਨ, ਜੋ ਹਮੇਸ਼ਾ ਆਪਣੇ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੇ ਹਨ, ਜਦਕਿ ਹੋਰਨਾਂ ਸਿਆਸੀ ਪਾਰਟੀਆਂ ਦੇ ਆਗੂ ਜਾਂ ਤਾਂ ਚੰਡੀਗੜ੍ਹ ਹੀ ਰਹਿੰਦੇ ਹਨ ਤੇ ਸਿਰਫ਼ ਚੋਣਾਂ ਸਮੇਂ ਬਰਨਾਲਾ ’ਚ ਆਉਂਦੇ ਹਨ ਜਾਂ ਫ਼ਿਰ ਕੰਮ ਲਈ ਘਰ ਆਏ ਲੋਕਾਂ ਨੂੰ ਬੂਹਾ ਤੱਕ ਨਹੀਂ ਖੋਲ੍ਹਦੇ। ਸਿੰਗਲਾ ਨੇ ਵਰਕਰਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਰੀਡ ਦੀ ਹੱਡੀ ਹੁੰਦੇ ਹਨ, ਜਿੰਨ੍ਹਾਂ ਤੋਂ ਬਿਨਾਂ ਪਾਰਟੀ ਕੁਝ ਵੀ ਨਹੀਂ ਹੁੰਦੀ ਹੈ। ਉਨ੍ਹਾਂ ਸਮੂਹ ਆਗੂਆਂ ਤੇ ਵਰਕਰਾਂ ਨੂੰ ਕਾਲਾ ਢਿੱਲੋਂ ਦੀ ਚੋਣ ਮੁਹਿੰਮ ’ਚ ਤਨੇਦਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਹੱਲਾਸ਼ੇਰੀ ਵੀ ਦਿੱਤੀ। ਇਸ ਮੌਕੇ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਰਦਿਆਲ ਸਿੰਘ ਕੰਬੋਜ, ਵਿਸ਼ਨੂੰ ਸ਼ਰਮਾ ਸਾਬਕਾ ਮੇਅਰ ਪਟਿਆਲਾ, ਮੱਖਣ ਸ਼ਰਮਾ ਜ਼ਿਲਾ ਕਾਂਗਰਸ ਦੇ ਆਗੂ ਜਿਲਾ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ ਰਜਨੀਸ਼ ਕੁਮਾਰ ਆਲੂ ਬਾਂਸਲ, ਗੁਰਵੀਰ ਸਿੰਘ ਗੁਰੀ ਭੱਠਲ, ਅਜੇ ਕੁਮਾਰ ਕੌਂਸਲਰ, ਮਹੇਸ਼ ਕੁਮਾਰ ਲੋਟਾ, ਬਰਜਿੰਦਰ ਸਿੰਘ ਟੀਟੂ ਵਾਲੀਆ,ਸੁਰਿੰਦਰ ਪਾਲ ਬਾਲਾ ਧਨੋਲਾ, ਜਰਨੈਲ ਸਿੰਘ ਜਿਲੇਦਾਰ, ਸਰਵਣ ਸਿੰਘ ਧਨੌਲਾ , ਜ਼ਿਲ੍ਹਾ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ ਕਲੇਰ ਦੇ ਪੁੱਤਰ ਸੁੱਖੀ ਕਲੇਰ ,ਗਗਨ ਕਲੇਰ ,ਜਗਤਾਰ ਸਿੰਘ ਕਲੇਰ , ਭੂਸ਼ਨ ਕੁਮਾਰ ਟਿੱਡਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਤੇ ਆਗੂ ਮੌਜੂਦ ਸਨ।।
0 comments:
एक टिप्पणी भेजें