ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹਾਜ਼ਰੀ ਚ ਭਾਜਪਾ , ਅਕਾਲੀ ਆਗੂਆਂ ਨੇ ਫੜਿਆ ਝਾੜੂ
ਸੰਜੀਵ ਗਰਗ ਕਾਲੀ
ਧਨੌਲਾ ਮੰਡੀ, 4 ਨਵੰਬਰ
ਹਲਕਾ ਬਰਨਾਲਾ ਦੀ ਜਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਹੱਕ 'ਚ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਵਿਧਾਇਕ ਜਸਵੰਤ ਸਿੰਘ ਬਿਲਾਸਪੁਰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਹਾਜ਼ਰੀ ਵਿੱਚ ਮੈਰੀਲੈਂਡ ਪੈਲੇਸ ਦੇ ਦਫਤਰ ਵਿੱਚ ਭਾਜਪਾ ਤੇ ਅਕਾਲੀ ਦਲ ਆਗੂਆਂ ਨੂੰ ਆਪ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰਨ ਕਰਵਾਈ ਹੈ। ਇਸ ਸਮੇਂ ਭਾਜਪਾ ਦੇ ਸੀਨੀਅਰ ਆਗੂ ਤੇ 2022 ਨੂੰ ਬਰਨਾਲਾ ਹਲਕੇ ਤੋਂ ਐਮਐਲਏ ਦੀ ਚੋਣ ਲੜ ਚੁੱਕੇ ਧੀਰਜ ਕੁਮਾਰ ਦੱਦਾਹੂਰ,ਯੂਥ ਆਗੂ ਨੀਰਜ ਜਿੰਦਲ ਅਤੇ ਉਨ੍ਹਾਂ ਦੀ ਮਾਤਾ ਕੌਂਸਲਰ ਸਰੋਜ ਰਾਣੀ ਵੀ ਭਾਜਪਾ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਧਨੌਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਗੁਰਨਾਮ ਸਿੰਘ ਵਾਹਿਗੁਰੂ ,ਸਤਨਾਮ ਸਿੰਘ ਅਤੇ ਮਹਿਲ ਕਲਾਂ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹੇ ਸੁਖਬੀਰ ਸਿੰਘ ਬਾਦਲ ਦੇ ਨੇੜਲੇ ਸਾਥੀ ਰਿੰਕਾ ਬਾਮਣੀਆ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਤੇ ਪੂਰਾ ਵਿਸ਼ਵਾਸ ਕਰ ਰਹੇ ਹਨ ਅਸੀਂ ਪਹਿਲਾਂ 2014 ਫਿਰ 2017 ਫਿਰ 2019 ਫਿਰ 2022 ਚ ਆਮ ਆਦਮੀ ਪਾਰਟੀ ਨੇ ਬਰਨਾਲਾ ਸੀਟ ਜਿੱਤੀ ਹੈ ਇਸ ਵਾਰ ਵੀ ਇਲਾਕੇ ਦੇ ਲੋਕ ਪੂਰੀ ਬਹੁਮਤ ਨਾਲ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ ਜਿਤਾ ਕੇ ਭੇਜਣਗੇ। ਇਸ ਮੌਕੇ ਤੇ ਪਾਰਟੀ ਦੇ ਆਗੂ ਤੇ ਅਹੁਦੇਦਾਰ ਮੌਜੂਦ ਸਨ। ਜੇਕਰ ਯੋਗ ਹੈ ਕਿ ਮੈਰੀਲੈਂਡ ਪੈਲੇਸ ਵਿੱਚ ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੁੰਘਾਂ ਨੇ ਵੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ।
0 comments:
एक टिप्पणी भेजें