ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਨੂੰ ਮਿਲ ਰਿਹਾ ਪਿੰਡਾਂ ਵਿੱਚ ਭਰਪੂਰ ਸਮਰਥਨ -ਹਰਵਿੰਦਰ ਹਿੰਦੀ
ਧਨੌਲਾ ਮੰਡੀ / (ਸੰਜੀਵ ਗਰਗ ਕਾਲੀ) ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜਿੱਤ ਦੇ ਦਾਅਵੇਦਾਰਾਂ ਵਿੱਚ ਸ਼ਾਮਿਲ ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਵੱਲੋਂ ਆਪਣੇ ਹਲਕੇ ਅਧੀਨ ਆਉਂਦੇ ਪਿੰਡਾਂ ਵਿੱਚ ਕੀਤੇ ਜਾ ਰਹੇ ਚੋਣ ਪ੍ਰਚਾਰ ਦੌਰਾਨ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੀਪ ਸਿੰਘ ਬਾਠ ਦੇ ਨੇੜਲੇ ਸਾਥੀ ਹਰਵਿੰਦਰ ਸਿੰਘ ਹੰਦੀ ਨੇ ਧਨੌਲਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਹਨਾਂ ਕਿਹਾ ਕਿ ਗੁਰਦੀਪ ਬਾਠ ਵੱਲੋਂ ਲਗਾਤਾਰ ਤੂਫਾਨੀ ਦੌਰੇ ਕੀਤੇ ਜਾ ਰਹੇ ਹਨ। ਚੋਣ ਪ੍ਰਚਾਰ ਦੀ ਮੁਹਿੰਮ ਵਿੱਚ ਉਹ ਆਪਣੇ ਸਾਰੇ ਵਿਰੋਧੀ ਉਮੀਦਵਾਰਾਂ ਤੋਂ ਬਹੁਤ ਅੱਗੇ ਨਿਕਲ ਗਏ ਹਨ।
ਗੁਰਦੀਪ ਬਾਠ ਵੱਲੋਂ ਬੀਤੀ 30 ਅਕਤੂਬਰ ਨੂੰ "ਟਰੱਕ" ਦਾ ਚੋਣ ਨਿਸ਼ਾਨ ਮਿਲਣ ਤੋਂ ਬਾਅਦ ਆਪਣੀ ਚੋਣ ਮੁਹਿੰਮ ਨੂੰ ਹੋਰ ਤੇਜ਼ੀ ਪ੍ਰਦਾਨ ਕਰਦਿਆਂ ਲਗਾਤਾਰ ਦਰਜਨਾਂ ਚੋਣ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿੰਨ੍ਹਾਂ ਵਿੱਚ ਲੋਕਾਂ ਨੇ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਦਿੱਤਾ। ਸੋਸ਼ਲ ਮੀਡੀਆ ਤੇ ਚੱਲ ਰਹੇ ਰੁਝਾਨ ਤੇ ਕਈ ਟੀਵੀ ਚੈਨਲਾਂ ਵੱਲੋਂ ਕੀਤੇ ਜਾ ਰਹੇ ਸਰਵੇ ਦੇ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਗੁਰਦੀਪ ਬਾਠ ਵੱਲੋਂ ਕੀਤੀਆਂ ਜਾ ਰਹੀਆਂ ਤੂਫਾਨੀ ਮੀਟਿੰਗਾਂ ਨੇ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਆਜ਼ਾਦ ਉਮੀਦਵਾਰ ਗੁਰਦੀਪ ਬਾਠ ਦੇ ਪੱਖ ਵਿੱਚ ਇੱਕ ਤਕੜਾ ਮਾਹੌਲ ਸਿਰਜ ਦਿੱਤਾ ਹੈ। ਇਹਨਾਂ ਕਿਹਾ ਕਿ ਬਾਠ ਵੱਲੋਂ ਪਿੰਡਾਂ ਦਾ ਦੌਰਾ ਕਰਕੇ ਸਵੇਰ ਤੋਂ ਰਾਤ ਤੱਕ ਲੋਕਾਂ ਨਾਲ ਸਿੱਧਾ ਰਾਬਤਾ ਬਣਾਇਆ ਜਾ ਰਿਹਾ ਹੈ ਅਤੇ ਇਸੇ ਦੌਰਾਨ ਘਰ-ਘਰ ਜਾ ਕੇ ਕੀਤੇ ਜਾ ਰਹੇ ਪ੍ਰਚਾਰ ਦੌਰਾਨ ਪਿੰਡਾਂ ਦੀਆਂ ਬਜ਼ੁਰਗ ਔਰਤਾਂ ਗੁਰਦੀਪ ਸਿੰਘ ਬਾਠ ਨੂੰ ਪੁੱਤਾਂ ਵਾਂਗ ਅਸ਼ੀਰਵਾਦ ਦੇ ਰਹੀਆਂ ਸਨ। ਚੋਣ ਪ੍ਰਚਾਰ ਦੌਰਾਨ ਗੁਰਦੀਪ ਬਾਠ ਦੇ ਸਮਰਥਕਾਂ ਵਿੱਚ ਵੀ ਜੋਸ਼ ਪੂਰਾ ਠਾਠਾ ਮਾਰ ਰਿਹਾ ਹੈ। ਹਰਿੰਦਰ ਹਿੰਦੀ ਨੇ ਦਾਅਵੇ ਨਾਲ ਕਿਹਾ ਕਿ ਇਲਾਕੇ ਦੇ ਲੋਕ ਪਾਰਟੀ ਦੇ ਸਿਆਸੀ ਲੀਡਰਾਂ ਦੀਆਂ ਝੂਠੀਆਂ ਚਾਲਾਂ ਨੂੰ ਪੂਰੀ ਤਰ੍ਹਾਂ ਸਮਝ ਚੁੱਕੇ ਹਨ । ਇਸ ਮੌਕੇ ਤੇ ਗੁਰਦੀਪ ਸਿੰਘ ਬਾਠ ਦੇ ਭਾਰੀ ਸਮਰਥਕ ਮੌਜੂਦ ਸਨ।
ਧਨੌਲਾ ਤੋਂ ਸੰਜੀਵ ਗਰਗ ਕਾਲੀ ਦੀ ਰਿਪੋਰਟ
0 comments:
एक टिप्पणी भेजें