ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਬਿੰਦ ਸਿੰਘ ਸੰਧੂ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਨੌਜਵਾਨਾਂ ਵਿੱਚ ਭਾਰੀ ਉਤਸਾਹ-ਮਹਿੰਦਰ ਸਿੰਘ ਸਿੱਧੂ
ਸੰਜੀਵ ਗਰਗ ਕਾਲੀ
ਧਨੌਲਾ ਮੰਡੀ, 7 ਨਵੰਬਰ :- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਸਰਦਾਰ ਗੋਬਿੰਦ ਸਿੰਘ ਸੰਧੂ ਨੂੰ ਪਿੰਡਾਂ ਅਤੇ ਸ਼ਹਿਰਾਂ ਦੇ ਨੌਜਵਾਨਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਗੋਬਿੰਦ ਸਿੰਘ ਸੰਧੂ ਜੋ ਆਪਣੇ ਭਾਰੀ ਰੁਝੇਵਿਆਂ ਦੇ ਬਾਵਜੂਦ ਵੀ ਨੌਜਵਾਨਾਂ ਨੂੰ ਨਸ਼ਿਆਂ ਛੜਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਇਲਾਕੇ ਦੇ ਲੋਕਾਂ ਵੱਲੋਂ ਭਰਪੂਰ ਸਰਾਹਨਾ ਕੀਤੀ ਜਾ ਰਹੀ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵੀ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਵਪਾਰ ਵਿੰਗ ਮਹਿੰਦਰ ਸਿੰਘ ਸਿੱਧੂ ਭੂਰੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸਰਦਾਰ ਸਿੱਧੂ ਨੇ ਕਿਹਾ ਕਿ ਸਾਬਕਾ ਮੈਂਬਰ ਪਾਰਲੀਮੈਂਟ ਸਰਦਾਰ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਗੋਬਿੰਦ ਸੰਧੂ ਨੂੰ ਬਰਨਾਲਾ ਹਲਕੇ ਦੀ ਜਿਮਣੀ ਚੋਣ ਵਿੱਚ ਮੈਦਾਨ ਵਿੱਚ ਉਤਾਰਿਆ ਗਿਆ ਹੈ। ਜਿਨਾਂ ਦਾ ਚੋਣ ਨਿਸ਼ਾਨ ਬਾਲਟੀ ਹੈ। ਉਹਨਾਂ ਕਿਹਾ ਕਿ ਉਹ ਜਿਸ ਦਿਨ ਤੋਂ ਟਿਕਟ ਅਨਾਉਂਸ ਹੋਈ ਹੈ ਉਹ ਉਸੇ ਦਿਨ ਤੋ ਹੀ ਪਾਰਟੀ ਦੇ ਆਗੂਆਂ ਨਾਲ ਜਾ ਕੇ ਪਿੰਡਾਂ ਵਿੱਚ ਲਗਾਤਾਰ ਵੋਟਰਾਂ ਨਾਲ ਸੰਪਰਕ ਕਰ ਰਹੇ ਹਨ ਜਿਸ ਦਾ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਅਤੇ ਹਰੇਕ ਵਰਗ ਦੇ ਲੋਕ ਗੋਬਿੰਦ ਸਿੰਘ ਸੰਧੂ ਨੂੰ ਵੋਟ ਪਾਉਣ ਲਈ ਉਤਾਵਲੇ ਹਨ । ਸਰਦਾਰ ਸਿੱਧੂ ਨੇ ਕਿਹਾ ਕਿ ਜੇਕਰ ਆਪਾਂ ਆਪਣੇ ਆਪਣੇ ਪਿੰਡ ਤੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਲੱਤ ਛੁਡਵਾ ਕੇ ਗੁਰੂ ਘਰ ਨਾਲ ਜੋੜਨਾ ਸ਼ੁਰੂ ਕਰ ਦਈਏ ਤਾਂ ਉਹ ਦਿਨ ਦੂਰ ਨਹੀਂ ਕਿ ਪੰਜਾਬ ਨਸ਼ਾ ਮੁਕਤ ਤੇ ਖੁਸ਼ਹਾਲ ਪੰਜਾਬ ਬਣ ਜਾਵੇਗਾ। ਇਸ ਮੌਕੇ ਤੇ ਉਹਨਾਂ ਦੇ ਨਾਲ ਬਲਾਕ ਪ੍ਰਧਾਨ ਭੋਲਾ ਸਿੰਘ ਭੂਰੇ, ਸੁਖਪਾਲ ਸਿੰਘ ਛੰਨਾਂ, ਹਰਿੰਦਰ ਸਿੰਘ ਧਨੌਲਾ ,ਨਿਰਮਲ ਸਿੰਘ ਧਨੋਲਾ, ਕੋਮਲਦੀਪ ਸਿੰਘ ਧਨੌਲਾ ਤੋਂ ਇਲਾਵਾ ਇਲਾਕੇ ਦੀ ਸਮੂਹ ਪਾਰਟੀ ਵਰਕਰ ਮੌਜੂਦ ਸਨ।
0 comments:
एक टिप्पणी भेजें