ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਦੀਆਂ ਸਾਰੀਆਂ ਇਕਾਈਆਂ ਭੰਗ - ਦਰਸ਼ਨ ਕਾਂਗੜਾ
15 ਜਨਵਰੀ 2025 ਤੱਕ ਮੂੜ ਸਾਰੀਆਂ ਇਕਾਈਆਂ ਦਾ ਹੋਵੇਗਾ ਗਠਨ
ਸੰਜੀਵ ਗਰਗ ਕਾਲੀ
ਧਨੌਲਾ/ ਸੰਗਰੂਰ :- 30 ਦਸੰਬਰ :- ਦੇਸ਼ ਦੀ ਪ੍ਰਸਿੱਧ ਸਮਾਜਿਕ ਜੱਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ ਭਾਰਤ ਦੇ ਕੌਮੀ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਵੱਲੋਂ ਮਿਸ਼ਨ ਦੇ ਮੁੱਖ ਸਰਪ੍ਰਸਤ ਮੈਡਮ ਪੂਨਮ ਕਾਂਗੜਾ ਦੀ ਅਨੁਮਤੀ ਨਾਲ ਮਿਸ਼ਨ ਦੀਆਂ ਸੂਬਾ, ਜ਼ਿਲ੍ਹਾ ਅਤੇ ਬਲਾਕ ਪੱਧਰੀ ਸਾਰੀਆਂ ਇਕਾਈਆਂ ਨੂੰ ਭੰਗ ਕਰ ਦਿੱਤਾ ਹੈ। ਜਿਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੀ ਦਰਸ਼ਨ ਕਾਂਗੜਾ ਨੇ ਕਿਹਾ ਕਿ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਇੱਕ ਸਮਾਜਿਕ ਜੱਥੇਬੰਦੀ ਹੈ। ਜਿਸ ਵਿੱਚ ਭਾਰਤੀ ਸਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਮੰਨਣ ਵਾਲੇ ਵੱਡੀ ਗਿਣਤੀ ਹਰ ਵਰਗ ਦੇ ਲੋਕ ਸ਼ਾਮਿਲ ਹਨ ਜ਼ੋ ਦੇਸ਼ ਦੇ ਹਰ ਕੋਨੇ ਵਿੱਚ ਸੂਬਾ, ਜ਼ਿਲ੍ਹਾ ਅਤੇ ਬਲਾਕ ਪੱਧਰ ਤੇ ਮਿਸ਼ਨ ਨਾਲ ਜੂੜ ਕੇ ਸੇਵਾਵਾਂ ਨਿਭਾ ਰਹੇ ਹਨ ਜ਼ੋ ਹਰ ਪੱਧਰ ਤੋਂ ਉੱਪਰ ਉੱਠ ਕੇ ਲੋਕਾਂ ਨੂੰ ਇੰਨਸਾਫ ਦਿਵਾਉਣ ਅਤੇ ਲੋਕ ਭਲਾਈ ਦੇ ਕੰਮ ਕਰ ਰਹੇ ਹਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਮਿਸ਼ਨ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਉਨ੍ਹਾਂ ਕਿਹਾ ਕਿ ਇਹ ਜੱਥੇਬੰਦੀ ਪਿੱਛਲੇ ਕ਼ਰੀਬ 26 ਸਾਲਾਂ ਤੋਂ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਬਾਬਾ ਸਾਹਿਬ ਜੀ ਦੀ ਸੋਚ ਨੂੰ ਘਰ ਘਰ ਪਹੁੰਚਾਉਣ ਅਤੇ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਮੰਨਣ ਵਾਲੇ ਲੋਕਾਂ ਨੂੰ ਇੱਕਜੁੱਟ ਕਰਨ ਲਈ ਕੰਮ ਕਰ ਰਹੀ ਹੈ। ਜਿਸ ਵਿੱਚ ਹਰ ਸਾਲ ਨਵੀਂ ਟੀਮ ਦਾ ਗਠਨ ਕੀਤਾ ਜਾਂਦਾ ਹੈ। ਸਾਲ 2025 ਲਈ ਨਵੀਂ ਟੀਮ ਦਾ 15 ਜਨਵਰੀ ਤੱਕ ਗਠਨ ਕੀਤਾ ਜਾਵੇਗਾ। ਕੌਮੀ ਪ੍ਰਧਾਨ ਨੇ ਕਿਹਾ ਕਿ ਸਾਲ 2024 ਲਈ ਗਠਿਤ ਟੀਮ ਦੀ ਕਾਰਗੁਜ਼ਾਰੀ ਕਾਫੀ ਸ਼ਲਾਘਾਯੋਗ ਰਹੀ ਹੈ। ਸਾਲ 2025 ਦੀ ਨਵੀਂ ਟੀਮ ਬਣਾਉਣ ਸਮੇਂ ਇਸ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ ਸ਼੍ਰੀ ਦਰਸ਼ਨ ਕਾਂਗੜਾ ਨੇ ਕਿਹਾ ਕਿ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਵਿੱਚ ਸ਼ਾਮਲ ਹੋਣ ਲਈ ਕੋਈ ਜਾਤੀ ਬੰਧਨ ਨਹੀਂ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਨੂੰ ਸਮਰਪਿਤ ਯੋਗ ਆਗੂਆਂ ਨੂੰ ਮਿਸ਼ਨ ਵਿੱਚ ਸ਼ਾਮਲ ਕਰਕੇ ਮਿਸ਼ਨ ਦਾ ਹਿੱਸਾ ਬਣਾਇਆ ਜਾਵੇਗਾ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਮੰਨਣ ਵਾਲੇ ਸਭਨਾਂ ਨੂੰ ਮਿਸ਼ਨ ਨਾਲ ਜੁੜਨ ਲਈ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ।
0 comments:
एक टिप्पणी भेजें