ਭਾਕਿਯੂ ਏਕਤਾ ਉਗਰਾਹਾਂ ਵੱਲੋਂ ਧਨੌਲਾ ਬੱਸ ਸਟੈਂਡ ਤੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ
ਧਨੌਲਾ ਮੰਡੀ ,7 ਦਸੰਬਰ :- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੂਬਾ ਪੱਧਰੀ ਸੱਦੇ ਤੇ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾਂ ਦੀ ਅਗਵਾਈ ਹੇਠ ਭਖਦੇ ਕਿਸਾਨੀ ਮਸਲਿਆਂ ਲਈ ਮਹੀਨਿਆਂ ਬੱਧੀ ਪੱਕੇ ਮੋਰਚੇ ਨੂੰ ਕੇਂਦਰੀ ਭਾਜਪਾ ਸਰਕਾਰ ਵੱਲੋਂ ਨਜ਼ਰਅੰਦਾਜ਼ ਕੀਤੇ ਜਾਣ ਕਾਰਨ ਅੱਜ ਦਿੱਲੀ ਵੱਲ ਪੈਦਲ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਮਾਰ ਕੇ ਜ਼ਖ਼ਮੀ ਕਰਨ ਰਾਹੀਂ ਸ਼ਾਂਤਮਈ ਸੰਘਰਸ਼ ਦਾ ਹੱਕ ਖੋਹੇ ਜਾਣ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਧਨੌਲਾ ਬੱਸ ਸਟੈਂਡ ਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਸਖ਼ਤ ਨਿਖੇਧੀ ਕਰਦਿਆਂ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ।ਭਾਜਪਾ ਸਰਕਾਰ ਦੀ ਇਸ ਜਾਬਰ ਕਾਰਵਾਈ ਨੂੰ ਕਿਸਾਨਾਂ ਨਾਲ਼ ਦੁਸ਼ਮਣਾਂ ਵਾਲਾਂ ਵਿਹਾਰ ਕੀਤਾ ਗਿਆ ਹੈ। ਸੱਤਾਧਾਰੀਆਂ ਦੀਆਂ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਜਾਨਲੇਵਾ ਕਰਜ਼ਿਆਂ ਥੱਲੇ ਦੱਬੇ ਹਜ਼ਾਰਾਂ ਦੀ ਤਾਦਾਦ ਵਿੱਚ ਖੁਦਕੁਸ਼ੀਆਂ ਦਾ ਸ਼ਿਕਾਰ ਹੋ ਚੁੱਕੇ ਅਤੇ ਲਗਾਤਾਰ ਹੋ ਰਹੇ ਕਿਸਾਨਾਂ ਦੀ ਐੱਮ ਐੱਸ ਪੀ 'ਤੇ ਫਸਲਾਂ ਦੀ ਖ੍ਰੀਦ ਦੀ ਕਾਨੂੰਨੀ ਗਰੰਟੀ ਵਰਗੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਸ਼ਾਂਤਮਈ ਸੰਘਰਸ਼ ਦਾ ਸੰਵਿਧਾਨਕ ਹੱਕ ਖੋਹਣਾ ਇਸੇ ਦੁਸ਼ਮਣੀ ਦਾ ਸਬੂਤ ਬਣਦਾ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਕਿਸਾਨਾਂ ਦੀਆਂ ਬਿਲਕੁਲ ਜਾਇਜ਼ ਤੇ ਹੱਕੀ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ ਅਤੇ ਪੁਲਿਸ ਜਬਰ ਬੰਦ ਕੀਤਾ ਜਾਵੇ। ਸ਼ਾਂਤਮਈ ਸੰਘਰਸ਼ ਦਾ ਸੰਵਿਧਾਨਕ ਹੱਕ ਬਹਾਲ ਕੀਤਾ ਜਾਵੇ।ਇਸ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਖਜ਼ਾਨਚੀ ਜਰਨੈਲ ਸਿੰਘ ਜਵੰਧਾ ਪਿੰਡੀ, ਨਰਿੱਪਜੀਤ ਸਿੰਘ ਬਡਬਰ ,ਜਵਾਲਾ ਸਿੰਘ ਬਡਬਰ, ਮੇਵਾ ਸਿੰਘ, ਜਰਨੈਲ ਸਿੰਘ ਕਾਲ਼ੀ ,ਕਾਲੀ ਨਹਿਲ ਗੁਰਦੀਪ ਸਿੰਘ ਨਹਿਲ, ਪ੍ਰਧਾਨ ਕੇਵਲ ਸਿੰਘ ਧਨੌਲਾ ,ਹਰਦੀਪ ਸਿੰਘ ਕਾਲਾ ,ਲਖਬੀਰ ਕੌਰ, ਅਮਰਜੀਤ ਕੌਰ ਬਡਬਰ, ਕੁਲਵੰਤ ਕੌਰ , ਬਲਜੀਤ ਕੌਰ ਆਦਿ ਆਗੂ ਹਾਜਰ ਸਨ।
0 comments:
एक टिप्पणी भेजें