*ਸਕੂਲ ਆਫ਼ ਐਮੀਨੈੰਸ ਫ਼ੀਲਖ਼ਾਨਾ ਪਟਿਆਲਾ ਵਿਖੇ 76 ਵਾਂ ਗਣਤੰਤਰ ਦਿਵਸ ਸ਼ਾਨੋ-ਸ਼ੋਕਤ ਨਾਲ ਮਨਾਇਆ*
ਕਮਲੇਸ਼ ਗੋਇਲ ਖਨੌਰੀ
ਪਟਿਆਲਾ ,26 - ਸਕੂਲ ਆਫ਼ ਐਮੀਨੈੰਸ ਫ਼ੀਲਖ਼ਾਨਾ ਪਟਿਆਲਾ ਵਿਖੇ 76 ਵਾਂ ਗਣਤੰਤਰ ਦਿਵਸ ਸ਼ਾਨੋ-ਸ਼ੋਕਤ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਸਕੂਲ ਪ੍ਰਿੰਸੀਪਲ ਡਾ.ਰਜਨੀਸ਼ ਗੁਪਤਾ ਜੀ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਇਸ ਮੌਕੇ ਸਕੂਲ ਪ੍ਰਿੰਸੀਪਲ ਡਾ.ਰਜਨੀਸ਼ ਗੁਪਤਾ ਜੀ ਨੇ ਸਮੂਹ ਸਟਾਫ਼ ਨੂੰ ਸੰਬੋਧਨ ਕਰਦਿਆਂ ਜਿੱਥੇ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਇਤਿਹਾਸਕ ਦਿਨ ਹੈ ਜਿਸ ਦਿਨ ਸਾਡੇ ਭਾਰਤ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ ਅਤੇ ਇਸਦੇ ਨਾਲ ਹੀ ਸਮਾਨਤਾ,ਸੁਤੰਤਰਤਾ ਅਤੇ ਨਿਆਂ ਦੇ ਅਧਿਕਾਰ ਭਾਰਤਵਾਸੀਆਂ ਨੂੰ ਮਿਲੇ। ਉਨ੍ਹਾਂ ਨੇ ਕਿਹਾ ਕਿ ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸ਼ਹੀਦਾਂ ਨੂੰ ਸਾਡਾ ਫ਼ੀਲਖ਼ਾਨਾ ਪਰਿਵਾਰ ਕੋਟਿ -ਕੋਟਿ ਪ੍ਰਣਾਮ ਕਰਦਾ ਹੈ। ਇਸ ਮੌਕੇ ਤੇ ਸਕੂਲ ਮੀਡੀਆ ਕੌਆਰਡੀਨੇਟਰ ਅਕਸ਼ੈ ਕੁਮਾਰ ਨੇ ਕਿਹਾ ਕਿ ਸਾਡਾ ਸੰਵਿਧਾਨ ਹੀ ਲੋਕਤੰਤਰ ਦੇਸ਼ ਦੀ ਅਸਲ ਤਾਕਤ ਹੈ ਤੇ ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੀ ਵਿਚਾਰਧਾਰਾ ਤੇ ਚਲਣਾ ਚਾਹੀਦਾ ਹੈ ਅਤੇ ਵਿਦਿਆਰਥੀਆਂ ਨੂੰ ਕੁਰਬਾਨੀਆਂ ਭਰੇ ਇਤਿਹਾਸ ਬਾਰੇ ਜਾਣੂ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਸੁਰਿੰਦਰ ਕੌਰ, ਕੰਵਰਜੀਤ ਸਿੰਘ ਧਾਲੀਵਾਲ, ਪਰਮਪਾਲ ਕੌਰ, ਰਵਿੰਦਰ ਕੌਰ, ਸਿਮਰਨਪ੍ਰੀਤ ਕੌਰ, ਮਨਦੀਪ ਕੁਮਾਰ ਅਤੇ ਪਿਆਰਾ ਲਾਲ ਆਦਿ ਸਮੂਹ ਸਟਾਫ਼ ਮੈੰਬਰਾਨ ਮੋਜੂਦ ਸਨ।
0 comments:
एक टिप्पणी भेजें