Contact for Advertising

Contact for Advertising

Latest News

मंगलवार, 18 फ़रवरी 2025

ਪੰਜਾਬ ਸਰਕਾਰ ਵਲੋਂ ਤਪਾ ਨੇੜੇ ਬਿਰਧ ਆਸ਼ਰਮ ਬਣ ਕੇ ਤਿਆਰ: ਡਿਪਟੀ ਕਮਿਸ਼ਨਰ

 ਪੰਜਾਬ ਸਰਕਾਰ ਵਲੋਂ ਤਪਾ ਨੇੜੇ ਬਿਰਧ ਆਸ਼ਰਮ ਬਣ ਕੇ ਤਿਆਰ: ਡਿਪਟੀ ਕਮਿਸ਼ਨਰ



ਲੋੜਵੰਦ ਬਜ਼ੁਰਗ ਬਿਰਧ ਆਸ਼ਰਮ ਵਿੱਚ ਰਹਿਣ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵਿਖੇ ਕਰਵਾਉਣ ਰਜਿਸਟ੍ਰੇਸ਼ਨ


ਬਰਨਾਲਾ/ਤਪਾ ਮੰਡੀ, 18 ਫਰਵਰੀ (ਕੇਸ਼ਵ ਵਰਦਾਨ ਪੁੰਜ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਵੱਖ ਵੱਖ ਜ਼ਿਲ੍ਹਿਆਂ ਵਿੱਚ ਸਰਕਾਰੀ ਬਿਰਧ ਆਸ਼ਰਮ ਬਣਾਏ ਜਾ ਰਹੇ ਹਨ। ਇਸ ਮੁਹਿੰਮ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਬਰਨਾਲਾ ਵਿੱਚ ਤਿੰਨ ਮੰਜ਼ਿਲਾ ਸਰਕਾਰੀ ਬਿਰਧ ਆਸ਼ਰਮ ਬਣ ਕੇ ਤਿਆਰ ਹੈ।

        ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 72 ਬੈੱਡਜ਼ ਵਾਲਾ ਤਿੰਨ ਮੰਜ਼ਿਲਾ ਬਿਰਧ ਆਸ਼ਰਮ ਖੱਟਰ ਪੱਤੀ, ਢਿੱਲਵਾਂ ਰੋਡ, ਤਪਾ ਵਿਖੇ ਬਣਾਇਆ ਗਿਆ ਹੈ।

   ਉਨ੍ਹਾਂ ਦੱਸਿਆ ਕਿ ਇਸ ਬਿਰਧ ਆਸ਼ਰਮ ਵਿੱਚ ਬਜ਼ੁਰਗਾਂ ਦੀ ਰਿਹਾਹਿਸ਼, ਭੋਜਨ, ਮੈਡੀਕਲ ਸਹੂਲਤਾਂ ਮੁਫ਼ਤ ਹਨ। ਇਸ ਤੋਂ ਇਲਾਵ ਇਕ ਵੱਖਰੀ ਡੇ ਕੇਅਰ ਇਮਾਰਤ ਵੀ ਬਣਾਈ ਗਈ ਹੈ, ਜਿੱਥੇ ਆਸ - ਪਾਸ ਦੇ ਬਜ਼ੁਰਗ ਦਿਨ ਵੇਲੇ ਆਪਣਾ ਸਮਾਂ ਵਧੀਆ ਤਰੀਕੇ ਨਾਲ ਬਿਤਾ ਸਕਦੇ ਹਨ।

   ਉਨ੍ਹਾਂ ਦੱਸਿਆ ਕਿ ਬਿਰਧ ਆਸ਼ਰਮ ਵਿੱਚ ਬਜ਼ੁਰਗਾਂ ਦੀ ਦੇਖ-ਭਾਲ ਲਈ ਸੁਪਰਡੈਂਟ, ਕਲੈਰੀਕਲ ਸਟਾਫ਼, ਰਸੋਈਆ, ਸਫਾਈ ਸੇਵਕ, ਸੁਰਖਿਆ ਗਾਰਡ ਸਮੇਤ ਹੋਰ ਸਟਾਫ਼ ਤਾਇਨਾਤ ਰਹੇਗਾ ਅਤੇ ਲੋੜ ਅਨੁਸਾਰ ਮੈਡੀਕਲ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ।

  ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ ਡਾ. ਤੇਅਵਾਸਪ੍ਰੀਤ ਕੌਰ ਨੇ ਦੱਸਿਆ ਕਿ ਜੋ ਵੀ ਲੋੜਵੰਦ ਬਜ਼ਰਗ ਬਿਰਧ ਆਸ਼ਰਮ ਵਿੱਚ ਰਹਿਣਾ ਚਾਹੁੰਦੇ ਹਨ, ਉਹ ਆਪਣਾ ਆਧਾਰ ਕਾਰਡ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਤਹਿਸੀਲ ਕੰਪਲੈਕਸ ਵਿਚ ਬਣੇ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਬਰਨਾਲਾ ਜਾਂ ਆਪਣੇ ਬਲਾਕ ਨਾਲ ਸਬੰਧਤ ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ (ਸੀ ਡੀ ਪੀ ਓ) ਵਿਖੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 0167929110,

9780356117 'ਤੇ ਸੰਪਰਕ ਕੀਤਾ ਜਾ ਸਕਦਾ ਹੈ।

 ਪੰਜਾਬ ਸਰਕਾਰ ਵਲੋਂ ਤਪਾ ਨੇੜੇ ਬਿਰਧ ਆਸ਼ਰਮ ਬਣ ਕੇ ਤਿਆਰ: ਡਿਪਟੀ ਕਮਿਸ਼ਨਰ
  • Title : ਪੰਜਾਬ ਸਰਕਾਰ ਵਲੋਂ ਤਪਾ ਨੇੜੇ ਬਿਰਧ ਆਸ਼ਰਮ ਬਣ ਕੇ ਤਿਆਰ: ਡਿਪਟੀ ਕਮਿਸ਼ਨਰ
  • Posted by :
  • Date : फ़रवरी 18, 2025
  • Labels :
  • Blogger Comments
  • Facebook Comments

0 comments:

एक टिप्पणी भेजें

Top