*ਐੱਸ.ਐੱਸ.ਡੀ ਕਾਲਜ ਦੇ ਬੀ.ਏ (ਭਾਗ ਤੀਜਾ) ਦੀ ਸਾਲਾਨਾ ਪ੍ਰੀਖਿਆ ਵਿੱਚ ਲੜਕੀਆਂ ਨੇ ਮਾਰੀ ਬਾਜੀ*
*ਨਵਜੋਤ ਕੌਰ ਨੇ ਪਹਿਲਾ, ਰਮਨਦੀਪ ਕੌਰ ਨੇ ਦੂਜਾ ਅਤੇ ਸੰਦੀਪ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ*
ਬਰਨਾਲਾ, 4 ਫਰਵਰੀ ( ਕੇਸ਼ਵ ਵਰਦਾਨ ਪੁੰਜ ) : ਇਸ ਖੇਤਰ ਨਾਮਵਰ ਵਿੱਦਿਅਕ ਸੰਸਥਾ ਐੱਸ.ਐੱਸ.ਡੀ ਕਾਲਜ ਬਰਨਾਲਾ ਦੇ ਬੀ.ਏ (ਭਾਗ ਤੀਜਾ) ਦੀ ਸਾਲਾਨਾ ਪ੍ਰੀਖਿਆ ਵਿੱਚ ਇਸ ਵਾਰ ਲੜਕੀਆਂ ਦੀ ਝੰਡੀ ਰਹੀ ਹੈ। ਕਾਲਜ ਦੇ ਪ੍ਰਿੰਸੀਪਲ ਡਾ: ਰਾਕੇਸ਼ ਜਿੰਦਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿੰਨਾਂ ਵਿਦਿਆਰਥੀਆਂ ਨੇ ਸੈਸ਼ਨ 2023-24 ਦੌਰਾਨ ਬੀ.ਏ (ਭਾਗ ਦੂਜਾ) ਦੀ ਸਾਲਾਨਾ ਪ੍ਰੀਖਿਆ ਵਿੱਚ ਭਾਗ ਲਿਆ, ਉਹਨਾਂ ਨੇ ਚੰਗੇ ਅੰਕ ਲੈ ਕੇ ਇਹ ਪ੍ਰੀਖਿਆ ਪਾਸ ਕੀਤੀ ਹੈ, ਪਰ ਇਸ ਵਾਰ ਬੀ.ਏ (ਭਾਗ ਤੀਜਾ) ਦੀ ਸਾਲਾਨਾ ਪ੍ਰੀਖਿਆ ਵਿੱਚੋਂ ਲੜਕੀਆਂ ਨੇ ਕਾਲਜ ਵਿੱਚੋਂ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ ਹੈ। ਉਹਨਾਂ ਦੱਸਿਆ ਕਿ ਬੀ.ਏ ਭਾਗ ਤੀਜਾ ਦੇ ਆਏ ਸਾਲਾਨਾ ਨਤੀਜਿਆਂ ਵਿੱਚ ਕਾਲਜ ਦੀ ਵਿਦਿਆਰਥਣ ਨਵਜੋਤ ਕੌਰ ਨੇ ਪਹਿਲਾ, ਰਮਨਦੀਪ ਕੌਰ ਨੇ ਦੂਸਰਾ ਸਥਾਨ ਅਤੇ ਸੰਦੀਪ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਐੱਸ.ਡੀ ਸਭਾ ਦੇ ਚੇਅਰਮੈਨ ਐਡਵੋਕੇਟ ਸ਼ਿਵਦਰਸਨ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਮੁਬਾਰਕਵਾਦ ਦਿੰਦਿਆਂ ਕਿਹਾ ਹੈ ਕਿ ਇਹਨਾਂ ਵਿਦਿਆਰਥੀਆਂ ਨੇ ਜਿਥੇ ਚੰਗੇ ਅੰਕ ਲੈ ਕੇ ਐੱਸ.ਐੱਸ.ਡੀ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ, ਉਥੇ ਆਪਣੇ ਮਾਤਾ ਪਿਤਾ ਦਾ ਸਿਰ ਵੀ ਸਮਾਜ ਵਿੱਚ ਹੋਰ ਉਚਾ ਕੀਤਾ ਹੈ। ਐੱਸ.ਡੀ ਸਭਾ ਦੇ ਜਨਰਲ ਸਕੱਤਰ ਸ੍ਰੀ ਸ਼ਿਵ ਸਿੰਗਲਾ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਅਕ ਖੇਤਰ ਦੇ ਨਾਲ-ਨਾਲ ਖੇਡਾਂ, ਕਲਚਰ ਅਤੇ ਹੋਰ ਗਤੀਵਿਧੀਆਂ ਵਿੱਚ ਆ ਰਹੇ ਸ਼ਾਨਦਾਰ ਨਤੀਜੇ ਇਹ ਦਰਸਾਉਂਦੇ ਹਨ ਕਿ ਐੱਸ.ਐੱਸ.ਡੀ ਕਾਲਜ ਵਿੱਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਹਰ ਤਰਾਂ ਪੂਰੇ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਕਾਲਜ ਦੇ ਕਾਬਲ ਅਤੇ ਮਿਹਨਤੀ ਸਟਾਫ਼ ਸਦਕਾ ਹਰੇਕ ਪ੍ਰੀਖਿਆ ਵਿੱਚ ਸਾਨਦਾਰ ਨਤੀਜੇ ਆ ਰਹੇ ਹਨ ਅਤੇ ਐੱਸ.ਐੱਸ.ਡੀ ਕਾਲਜ ਇਲਾਕੇ ਦੀ ਸਿਰਕੱਢ ਵਿੱਦਿਅਕ ਸੰਸਥਾ ਬਣ ਚੁਕਿਆ ਹੈ।
0 comments:
एक टिप्पणी भेजें