ਨਗਰ ਕੌਂਸਲ ਧਨੌਲਾ ਦੇ ਕੱਚੇ ਮੁਲਾਜ਼ਮ ਤਨਖਾਹਾਂ ਨਾ ਮਿਲਣ ਕਰਕੇ ਬੈਠੇ ਧਰਨੇ ਤੇ
ਸੰਜੀਵ ਗਰਗ ਕਾਲੀ
ਧਨੌਲਾ ਮੰਡੀ ,25 ਫਰਵਰੀ :--
ਨਗਰ ਕੌਸਲ ਧਨੌਲਾ ਦੇ ਕੱਚੇ ਮੁਲਾਜ਼ਮਾਂ ਨੂੰ ਕਈ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਰਕੇ ਸਮੂਹ ਮੁਲਾਜ਼ਮਾਂ ਵੱਲੋਂ ਦਫਤਰ ਅੱਗੇ ਧਰਨਾ ਲਾ ਕੇ ਈਓ ਅਕਾਊਂਟੈਂਟ, ਜੇਈ ਅਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਧਰਨੇ ਵਿੱਚ ਨਗਰ ਕੌਸਲ ਦੇ ਮੁਲਾਜ਼ਮ ਚੰਚਲ ਕੁਮਾਰ ਸ਼ਰਮਾ, ਹਰਵਿੰਦਰ ਸਿੰਘ ਤੇ ਜਗਸੀਰ ਸਿੰਘ ਤੇ ਹੋਰਨਾ ਸਮੂਹ ਮੁਲਾਜ਼ਮਾ ਵੱਲੋਂ ਇਹਨਾਂ ਮੁਲਾਜ਼ਮਾਂ ਦਾ ਧਰਨੇ ਵਿੱਚ ਬੈਠੇ । ਇਸ ਮੌਕੇ ਨਗਰ ਕੌਂਸਲ ਧਨੌਲਾ ਦੇ ਮੁਲਾਜ਼ਮ ਨਵਕਿਰਨ ਸਿੰਘ ਚੰਗਾਲ, ਜਸਪ੍ਰੀਤ ਸਿੰਘ, ਅਮਨਦੀਪ ਸਿੰਘ, ਕਰਮਜੀਤ ਸਿੰਘ, ਦਪਿੰਦਰ ਕੁਮਾਰ, ਗੁਰਕੀਰਤ ਸਿੰਘ, ਸੁਰਿੰਦਰ ਕੁਮਾਰ,ਅਮਨਦੀਪ ਕੁਮਾਰ ਸੁਮਨਦੀਪ ਕੌਰ, ਆਦਿ ਨੇ ਦੱਸਿਆ ਕਿ ਸਾਨੂੰ ਪੰਜ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲ ਰਹੀਆ। ਉਹਨੇ ਦੱਸਿਆ ਕਿ ਸਾਨੂੰ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਪਹਿਲਾਂ ਸਾਨੂੰ ਲਾਰਿਆਂ ਵਿੱਚ ਰੱਖਿਆ ਅਤੇ ਮਜਬੂਰ ਹੋ ਕੇ ਸਾਨੂੰ ਅੱਜ ਧਰਨਾ ਲਾਉਣਾ ਪੈ ਗਿਆ। ਇਹਨਾਂ ਨੇ ਦੱਸਿਆ ਕਿ ਸਾਡੀਆਂ ਤਨਖਾਹ ਨਾ ਮਿਲਣ ਕਰਕੇ ਸਾਡੇ ਘਰ ਦਾ ਗੁਜ਼ਾਰਾ ਚਲਾਉਣਾ ਬਹੁਤ ਮੁਸ਼ਕਿਲ ਹੋ ਗਿਆ ਉਹਨਾਂ ਇਹ ਵੀ ਦੱਸਿਆ ਕਿ ਅਸੀਂ ਸਾਰੇ ਮੁਲਾਜ਼ਮ ਇਕੱਠੇ ਕੰਮ ਕਰਦੇ ਹਾਂ ਪਰ ਸਾਨੂੰ ਤਨਖਾਹਾਂ ਘੱਟ ਮਿਲ ਰਹੀਆਂ ਹਨ ।ਸਮੂਹ ਮੁਲਾਜ਼ਮਾਂ ਨੇ ਸਰਕਾਰ ਅਤੇ ਉੱਚ ਅਧਿਕਾਰੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਅਗਰ ਫਰਵਰੀ ਮਹੀਨੇ ਦੇ ਅਖੀਰ ਤੱਕ ਤਨਖਾਹਾਂ ਨਹੀਂ ਪਾਈਆਂ ਗਈਆਂ ਤਾਂ ਇੱਕ ਮਾਰਚ ਨੂੰ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ ਅਤੇ ਸਮੂਹ ਮੁਲਾਜ਼ਮ ਪਾਣੀ ਵਾਲੀ ਟੈਂਕੀ ਤੇ ਚੜਨ ਲਈ ਮਜਬੂਰ ਹੋਵਾਂਗੇ ਜਿਸ ਵਿਚ ਕਿਸੇ ਤਰ੍ਹਾਂ ਦਾ ਕੋਈ ਵੀ ਨੁਕਸਾਨ ਹੁੰਦਾ ਹੈ ਉਹ ਦੀ ਜਿੰਮੇਵਾਰ ਮੌਜੂਦਾ ਸਰਕਾਰ ਅਤੇ ਨਗਰ ਕੌਸਲ ਦੇ ਉੱਚ ਅਧਿਕਾਰੀ ਹੋਣਗੇ।ਜਦੋਂ ਇਸ ਸਬੰਧੀ ਨਗਰ ਕੌਸਲ ਧਨੌਲਾ ਦੀ ਈਓ ਵਿਸ਼ਾਲਦੀਪ ਨਾਲ ਸੰਪਰਕ ਕੀਤਾ ਗਿਆ ਤਾਂ ਉਹਨਾਂ ਨੇ ਕਿਹਾ ਕਿ ਅਸੀਂ ਇਹਨਾਂ ਦੀਆਂ ਤਨਖਾਹਾਂ ਸੰਬੰਧੀ ਉੱਚ ਅਧਿਕਾਰੀਆਂ ਨੂੰ ਲਿਖ ਕੇ ਭੇਜ ਦਿੱਤਾ ਗਿਆ ਜਲਦੀ ਹੀ ਇਹਨਾਂ ਦੀ ਸਮੱਸਿਆ ਦਾ ਹੱਲ ਹੋ ਜਾਵੇਗਾ।
0 comments:
एक टिप्पणी भेजें