ਪੁਲਿਸ ਕਾਂਸਟੇਬਲ ਦੀ ਭਰਤੀ ਵਾਸਤੇ ਤਿਆਰੀ ਲਈ ਰੋਜ਼ਗਾਰ ਦਫ਼ਤਰ ਨਾਲ ਕੀਤਾ ਜਾਵੇ ਰਾਬਤਾ: ਨਵਜੋਤ ਕੌਰ
ਕੇਸ਼ਵ ਵਰਦਾਨ ਪੁੰਜ, ਡ ਰਾਕੇਸ਼ ਪੁੰਜ
ਬਰਨਾਲਾ, 18 ਮਾਰਚ
ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ ਵਿਚ ਕਾਂਸਟੇਬਲ ਦੀਆਂ 1746 ਪੋਸਟਾਂ ਦੀ ਭਰਤੀ ਕੀਤੀ ਜਾ ਰਹੀ ਹੈ।
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਬਰਨਾਲਾ ਨਵਜੋਤ ਕੌਰ ਨੇ ਦੱਸਿਆ ਕਿ ਜੇਕਰ ਕੋਈ ਚਾਹਵਾਨ ਪ੍ਰਾਰਥੀ ਪੰਜਾਬ ਪੁਲਿਸ ਕਾਂਸਟੇਬਲ ਦੀ ਭਰਤੀ ਲਈ ਤਿਆਰੀ ਕਰਨ ਲਈ ਅਗਵਾਈ ਲੈਣੀ ਚਾਹੁੰਦਾ ਹੈ ਤਾਂ ਉਹ ਇਸ ਦਫਤਰ ਨਾਲ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾ ਇਸ ਦਫਤਰ ਵੱਲੋਂ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਪੰਜਾਬ ਪੁਲਿਸ ਕਾਂਸਟੇਬਲ ਦੇ ਸਲੇਬਸ ਅਨੁਸਾਰ ਮੌਕ ਟੈਸਟ ਸੀਰੀਜ਼ ਵੀ ਹੈ। ਇਹ ਆਫਲਾਈਨ ਅਤੇ ਆਨਲਾਈਨ ਮੋਡ ਵਿੱਚ ਉਪਲਬਧ ਹੈ। ਇਹ ਮੌਕ ਟੈਸਟ ਹਫਤੇ ਦੇ ਹਰ ਸੋਮਵਾਰ ਅਤੇ ਵੀਰਵਾਰ ਨੂੰ ਲਿਆ ਜਾਂਦਾ ਹੈ। ਇਸ ਤੋਂ ਇਲਾਵਾ ਦਫਤਰ ਵੱਲੋਂ ਪ੍ਰਾਰਥੀਆਂ ਨੂੰ ਲਾਇਬ੍ਰੇਰੀ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਗਈ ਹੈ।
ਚਾਹਵਾਨ ਪ੍ਰਾਰਥੀ ਦਫਤਰ ਦੀ ਲਾਇਬ੍ਰੇਰੀ ਵਿੱਚ ਬੈਠ ਕੇ ਆਪਣੇ ਮੁਕਾਬਲੇ ਦੀ ਪ੍ਰੀਖਿਆ ਦੀ ਤਿਆਰੀ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 94170-39072 'ਤੇ ਸੰਪਰਕ ਕੀਤਾ ਜਾ ਸਕਦਾ ਹੈ।
0 comments:
एक टिप्पणी भेजें