ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕੀਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ
ਸੰਜੀਵ ਗਰਗ ਕਾਲੀ
ਧਨੌਲਾ ਮੰਡੀ/ ਚੰਡੀਗੜ੍ਹ :--- ਆਮ ਆਦਮੀ ਪਾਰਟੀ ਦੇ ਦਿੱਲੀ ਦੇ ਵਾਈਸ ਪ੍ਰਧਾਨ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਸ . ਜਰਨੈਲ ਸਿੰਘ ਅਤੇ ਪੰਜਾਬ ਦੇ ਲਾਰਜ ਸਕੇਲ ਇੰਡਸਟਰੀ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਅਸ਼ੋਕ ਕੁਮਾਰ ਗਰਗ ਨੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਨਾਲ ਮੁਲਾਕਾਤ ਕਰਕੇ ਜਰੂਰੀ ਮਾਮਲਿਆਂ ਤੇ ਵਿਚਾਰ, ਵਟਾਂਦਰਾ ਕੀਤਾ ਗਿਆ ਅਤੇ ਹੋਲੀ ਦੀਆਂ ਵਧਾਈਆਂ ਦਿੱਤੀਆਂ। ਇਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਵਿੱਚ ਲੋਕਾਂ ਦੀ ਭਲਾਈ ਲਈ ਅਹਿਮ ਫੈਸਲਾ ਲਏ ਜਾ ਰਹੇ ਹਨ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੇ ਵਪਾਰੀਆਂ ਨੂੰ ਗਿਰਫ਼ਤਾਰ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਰਿਹਾ ਹੈ। ਇਸ ਮੌਕੇ ਤੇ ਪਾਰਟੀ ਦੇ ਹੋਰ ਵੀ ਆਗੂ ਮੌਜੂਦ ਸਨ।
0 comments:
एक टिप्पणी भेजें