ਸੰਤ ਬਾਬਾ ਟੇਕ ਸਿੰਘ ਧਨੌਲਾ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨਿਯੁਕਤੀ ਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ
ਸੰਜੀਵ ਗਰਗ ਕਾਲੀ
ਧਨੌਲਾ ਮੰਡੀ ,7 ਮਾਰਚ :--ਧਨੌਲਾ ਤੋਂ ਸੰਤ ਟੇਕ ਸਿੰਘ ਧਨੌਲਾ ਨੂੰ ਐਸਜੀਪੀਸੀ ਵੱਲੋਂ
ਤਖ਼ਤ ਸ਼੍ਰੀ ਦਮਦਮਾ ਸਾਹਿਬ ਦਾ ਜਥੇਦਾਰ ਨਾਮਜ਼ਦ ਕਰਨ 'ਤੇ ਜ਼ਿਲਾ ਬਰਨਾਲਾ ਦੀਆਂ ਸਿੱਖ ਸੰਗਤਾਂ ਵਿੱਚ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਗੌਰਤਲਬ ਹੈ ਕਿ ਸੰਤ ਟੇਕ ਸਿੰਘ ਧਨੌਲਾ ਜਿੱਥੇ ਪਹਿਲਾਂ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿਮ ਕਮੇਟੀ ਦੇ ਮੈਂਬਰ ਰਹੇ ਹਨ, ਉਥੇ 30 ਨਵੰਬਰ 2020 ਤੋਂ ਨਿਰੰਤਰ ਬਰਨਾਲਾ (ਸ਼ਿਰੋਮਣੀ ਅਕਾਲੀ ਦਲ ਬਾਦਲ) ਦੇ ਜ਼ਿਲਾ ਪ੍ਰਧਾਨ ਹਨ ਅਤੇ ਉਥੇ ਦਮਦਮਾ ਸਾਹਿਬ ਵਿਖੇ ਮਸਤੂਆਣਾ ਸੰਪਰਦਾਇ ਦੇ ਮੁਖੀ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸਦਾ ਉਹ ਤਨਦੇਹੀ ਨਾਲ ਪਾਲਣ ਕਰਨਗੇ। ਜਥੇਦਾਰ ਨਿਯੁਕਤ ਹੋਣ 'ਤੇ ਇਲਾਕੇ ਦੇ ਪਿੰਡਾਂ ਦੇ ਲੋਕਾਂ ਅਤੇ ਸਿੱਖ ਸੰਗਤਾਂ ਦੁਆਰਾ ਖੁਸ਼ੀ ਪ੍ਰਗਟ ਕੀਤੀ ਗਈ ਹੈ। ਬਾਬਾ ਟੇਕ ਸਿੰਘ ਦੀ ਹੋਈ ਇਸ ਨਿਯੁਕਤੀ ਤੇ ਧਨੌਲਾ ਦੇ ਸਾਬਕਾ ਪ੍ਰਧਾਨ ਨਗਰ ਕੌਂਸਲ ਸ ਹਰਨਾਮ ਸਿੰਘ ਸਿੱਧੂ,ਸਰਬਜੀਤ ਸਿੰਘ ਸੰਮੀ, ਗੁਰਦੀਪ ਸਿੰਘ, ਬਲਜੀਤ ਸਿੰਘ ਧਨੌਲਾ ,ਗੁਰਜੀਤ ਸਿੰਘ ਸਾਬਕਾ ਸਰਪੰਚ, ਆਦਿ ਤੋਂ ਇਲਾਵਾ ਧਨੌਲਾ ਦੇ ਪ੍ਰਧਾਨ ਚਮਕੌਰ ਸਿੰਘ ਗੱਗੀ, ਸੰਜੀਵ ਗਰਗ ਕਾਲੀ ਨੇ ਬਾਬਾ ਟੇਕ ਸਿੰਘ ਨੂੰ ਵਧਾਈਆਂ ਦਿੱਤੀਆਂ।
0 comments:
एक टिप्पणी भेजें