Contact for Advertising

Contact for Advertising

Latest News

गुरुवार, 20 मार्च 2025

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਡੀਸੀ ਦਫਤਰ ਬਰਨਾਲਾ ਵਿਖੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਕੀਤੀ ਜੰਮ ਕੇ ਨਾਅਰੇਬਾਜ਼ੀ

 ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਡੀਸੀ ਦਫਤਰ ਬਰਨਾਲਾ ਵਿਖੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਕੀਤੀ ਜੰਮ ਕੇ ਨਾਅਰੇਬਾਜ਼ੀ 


23 ਮਾਰਚ ਨੂੰ ਅਨਾਜ ਮੰਡੀ ਬਰਨਾਲਾ ਵਿਖੇ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦਾ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ 



ਸੰਜੀਵ ਗਰਗ ਕਾਲੀ 


 ਧਨੌਲਾ/ ਬਰਨਾਲਾ,,20 ਮਾਰਚ :-- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਦੀ ਆਉਣ ਅਗਲੇ ਪ੍ਰੋਗਰਾਮ ਸਬੰਧਤ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਪ੍ਰਧਾਨਗੀ ਹੇਠ ਪਿੰਡ ਸੰਘੇੜਾ ਗੁਰੂ ਘਰ ਸੈਣ ਭਗਤ ਵਿਖੇ ਕੀਤੀ ਗਈ। ਮੀਟਿੰਗ ਵਿੱਚ ਆਏਂ ਕਿਸਾਨ ਮਜ਼ਦੂਰ ਅਤੇ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੱਲ ਸ਼ੰਭੂ ਤੇ ਖਨੌਰੀ ਬਾਡਰਾਂ ਤੇ ਕਿਸਾਨੀ ਮੰਗਾਂ ਲਾਗੂ ਕਰਵਾਉਣ ਲਈ ਲੱਗੇ ਮੋਰਚੇ ਨੂੰ 13 ਮਹੀਨੇ ਤੋਂ ਉੱਪਰ ਹੋਗਿਆ ਸਿੰਘ ਹੈ ਪਰ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਖੇ ਮੀਟਿੰਗ ਕਰਨ ਬੁਲਾਵਾ ਭੇਜਿਆ ਗਿਆ।ਪਰ ਮੀਟਿੰਗ ਮੁੱਕਣ ਤੋ ਬਾਅਦ ਦੋਨਾਂ ਮੋਰਚਿਆਂ ਦੇ ਕਿਸਾਨ ਆਗੂਆਂ ਨੂੰ ਧੋਖੇ ਨਾਲ ਗਿਰਫ਼ਤਾਰ ਕਰਕੇ ਦੂਰ ਦੁਰਾਡੇ ਦੀ ਜੇਲਾਂ ਵਿੱਚ ਬੰਦ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਸ ਘਟਨਾਕ੍ਰਮ ਦੀ ਪੰਜਾਬ ਸਰਕਾਰ ਦੀ ਅਰਥੀ ਡੀਸੀ ਦਫਤਰ ਬਰਨਾਲਾ ਅੱਗੇ  ਫੂਕ ਕੇ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਸਖ਼ਤ ਸ਼ਬਦਾਂ ਨਿਦਿਆ ਕੀਤੀ ਗਈ ਹੈ। ਇਹਨਾਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ  ਜੇਲ੍ਹਾਂ ਵਿੱਚ ਬੰਦ ਕਿਸਾਨ ,ਮਜ਼ਦੂਰ ਆਗੂਆਂ ਤੇ ਕਾਰਕੁਨਾਂ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।  ਇਹਨਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀ ਮਿਲੀ ਭੁਗਤ ਕਰਕੇ ਜਮਹੂਰੀਅਤ ਦਾ ਕਤਲ ਕੀਤਾ ਹੈ। ਕਿਸਾਨ ਆਗੂਆਂ ਨੇ ਦੱਸਿਆ ਹੈ ਕਿ 23 ਮਾਰਚ ਨੂੰ ਜ਼ਿਲਾ ਬਰਨਾਲਾ ਵੱਲੋਂ ਦਾਣਾ ਮੰਡੀ ਬਰਨਾਲਾ ਵਿਖੇ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ ਜਿਸ ਵਿੱਚ ਕਿਸਾਨ ਆਗੂਆਂ ਨੇ ਕਿਸਾਨ ਮਜ਼ਦੂਰ ਅਤੇ ਨੌਜਵਾਨਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਹੈ।

ਇਸ ਮੌਕੇ  ਹਰਦੀਪ ਸਿੰਘ ਟੱਲੇਵਾਲ,ਜਰਨੈਲ ਸਿੰਘ ਬਹਾਦਰਾ, ਬੁੱਕਣ ਸਿੰਘ ਸੱਦੋਵਾਲ , ਭਗਤ ਸਿੰਘ ਛੰਨ੍ਹਾਂ ,ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ ਜਰਨੈਲ ਜਵੰਧਾ ਪਿੰਡੀ, ਨਰਿੱਪਜੀਤ ਸਿੰਘ ਬਡਬਰ ,ਦਰਸ਼ਨ ਸਿੰਘ ਚੀਮਾ , ਬਲਵਿੰਦਰ ਸਿੰਘ ਛੰਨ੍ਹਾਂ ,ਗੁਰਚਰਨ ਸਿੰਘ ਭਦੌੜ, ਜੱਜ ਸਿੰਘ ਗਹਿਲ, ਰਾਮ ਸੰਘੇੜਾ, ਕੁਲਜੀਤ ਸਿੰਘ ਵਜੀਦਕੇ ਮਲਕੀਤ ਸਿੰਘ ਹੇੜੀਕੇ, ਨਾਹਰ ਸਿੰਘ ਗੁਮਟੀ,ਕਮਲਜੀਤ ਕੌਰ ਬਰਨਾਲਾ, ਕੁਲਵੰਤ ਕੌਰ, ਲਖਬੀਰ ਕੌਰ ਧਨੌਲਾ, ਸੰਦੀਪ ਕੌਰ ਪੱਤੀ, ਸੁਖਦੇਵ ਕੌਰ ,ਮਨਜੀਤ ਕੌਰ ਕਾਹਨੇਕੇ, ਕੁਲਵਿੰਦਰ ਕੌਰ, ਪਰਮਜੀਤ ਕੌਰ ਪਾਲੀ ਟੱਲੇਵਾਲ ਆਦਿ ਮੌਜੂਦ ਸਨ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਡੀਸੀ ਦਫਤਰ ਬਰਨਾਲਾ ਵਿਖੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਕੀਤੀ ਜੰਮ ਕੇ ਨਾਅਰੇਬਾਜ਼ੀ
  • Title : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਡੀਸੀ ਦਫਤਰ ਬਰਨਾਲਾ ਵਿਖੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਕੀਤੀ ਜੰਮ ਕੇ ਨਾਅਰੇਬਾਜ਼ੀ
  • Posted by :
  • Date : मार्च 20, 2025
  • Labels :
  • Blogger Comments
  • Facebook Comments

0 comments:

एक टिप्पणी भेजें

Top