ਐਸ.ਡੀ.ਐਮਜ਼ ਨਸ਼ਾ ਛੁਡਾਊ ਕੇਂਦਰਾਂ ਅਤੇ ਹਾਟ - ਸਪਾਟ ਖੇਤਰਾਂ ਦਾ ਦੌਰਾ ਕਰਨ :-- ਡਿਪਟੀ ਕਮਿਸ਼ਨਰ ਟੀ ਬੈਨਿਥ
ਸੰਜੀਵ ਗਰਗ ਕਾਲੀ
ਧਨੌਲਾ/ ਬਰਨਾਲਾ, 4 ਮਾਰਚ :-- ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਆਪਕ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਅੱਜ ਡਿਪਟੀ ਕਮਿਸ਼ਨਰ ਟੀ ਬੈਨਿਥ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਵਿਭਾਗ ਮੁਖੀਆਂ ਨੂੰ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕਰਨ ਲਈ ਗਤੀਵਿਧੀਆਂ ਉਲੀਕਣ ਲਈ ਪ੍ਰੇਰਿਆ।
ਡਿਪਟੀ ਕਮਿਸ਼ਨਰ ਟੀ ਬੈਨਿਥ ਨੇ ਜ਼ਿਲ੍ਹੇ ਦੇ ਐਸ.ਡੀ.ਐਮਜ਼ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਵਿਭਾਗਾਂ ਤੋਂ ਨਸ਼ਿਆਂ ਖ਼ਿਲਾਫ਼ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਐਸ.ਡੀ.ਐਮਜ਼ ਨੂੰ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਕਲੀਨਿਕਾਂ ਦਾ ਅਤੇ ਹਾਟ ਸਪਾਟ ਇਲਾਕਿਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ।
ਲੋਕਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਡਿਪਟੀ ਕਮਿਸ਼ਨਰ ਨੇ ਪਿੰਡਾਂ, ਸ਼ਹਿਰਾਂ, ਸਕੂਲਾਂ ਵਿਚ ਸੈਮੀਨਾਰ ਕਰਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ। ਯੁਵਕ ਸੇਵਾਵਾਂ ਵਿਭਾਗ ਅਤੇ ਨਹਿਰੂ ਯੁਵਾ ਕੇਂਦਰ ਨੂੰ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਪ੍ਰੋਗਰਾਮਾਂ ਦੀ ਸਮਾਂ ਸਾਰਨੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਖੇਡ ਅਫ਼ਸਰ ਨੂੰ ਖੇਡ ਗਤੀਵਿਧੀਆਂ ਨਾਲ ਵੱਧ ਤੋਂ ਵੱਧ ਨੌਜਵਾਨਾਂ ਨੂੰ ਜੋੜਨ ਲਈ ਆਖਿਆ।
ਇਸ ਮੌਕੇ ਉਨ੍ਹਾਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੂੰ ਨਸ਼ਾ ਛੱਡਣ ਵਾਲੇ ਵਿਅਕਤੀਆਂ ਜੋ ਹੁਨਰ ਸਿਖਲਾਈ ਪ੍ਰਾਪਤ ਕਰਨ ਦੇ ਇੱਛੁਕ ਹੋਣ, ਲਈ ਸਿਖਲਾਈ ਪ੍ਰੋਗਰਾਮਾਂ ਦੀ ਵਿਉਂਤਬੰਦੀ ਉਲੀਕਣ ਲਈ ਆਖਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਐੱਸ ਡੀ ਐਮ ਮਹਿਲ ਕਲਾਂ ਹਰਕੰਵਲਜੀਤ ਸਿੰਘ, ਐੱਸ ਡੀ ਐਮ ਬਰਨਾਲਾ ਗੁਰਬੀਰ ਸਿੰਘ ਕੋਹਲੀ, ਸੀ ਐਮ ਫੀਲਡ ਅਫ਼ਸਰ ਜੁਗਰਾਜ ਸਿੰਘ ਕਾਹਲੋਂ ਸਮੇਤ ਵੱਖ ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
0 comments:
एक टिप्पणी भेजें