ਧਨੌਲਾ ਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਅਤੇ ਨਗਰ ਕੌਂਸਲ ਵੱਲੋਂ ਪਲਾਸਟਿਕ ਦੇ ਲਿਫਾਫੇ ਅਤੇ ਡਿਸਪੋਜ਼ਲ ਨਾ ਵਰਤਣ ਸੰਬੰਧੀ ਕੀਤਾ ਲੋਕਾਂ ਨੂੰ ਜਾਗਰੂਕ
ਸੰਜੀਵ ਗਰਗ ਕਾਲੀ
ਧਨੌਲਾ ਮੰਡੀ, 19 ਮਾਰਚ :--
ਜ਼ਿਲ੍ਹਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਅਤੇ ਨਗਰ ਕੌਂਸਲ ਧਨੌਲਾ ਵੱਲੋਂ ਅੱਜ ਸਾਂਝੇ ਤੌਰ ਤੇ ਪਲਾਸਟਿਕ ਦੇ ਲਿਫਾਫੇ ਆਦਿ ਨਾ ਵਰਤਣ ਦੇ ਸੰਬੰਧ ਵਿੱਚ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਨੂੰ ਜਾਗਰੂਕ ਕੀਤਾ ਗਿਆ। ਪ੍ਰੈਸ ਨਾਲ ਗੱਲਬਾਤ ਕਰਦੇ ਐਸਡੀਓ ਸਾਹਿਬ ਅਤੇ ਉਹਨਾਂ ਦੀ ਟੀਮ ਨੇ ਦੱਸਿਆ ਕਿ ਇਹ ਜਾਗਰੂਕਤਾ ਅਭਿਆਨ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੇ ਤਾਂ ਜੋ ਲੋਕ ਪਲਾਸਟਿਕ ਦੇ ਗਲਾਸਾਂ, ਪਲੇਟਾਂ ਵਿੱਚ ਖਾਣ ਵਾਲੀਆਂ ਚੀਜ਼ਾਂ ਨਾ ਖਾਣ ਜੋ ਸਿਹਤ ਲਈ ਹਾਨੀਕਾਰਕ ਹੁੰਦੇ ਹਨ। ਇਹਨਾਂ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਵੀ ਕੀਤੀ ਕਿ ਉਹ ਪਲਾਸਟਿਕ ਦੇ ਲਿਫਾਫੇ ਆਦਿ ਵਰਤਣ ਤੋਂ ਗ਼ੁਰੇਜ਼ ਕਰਨ। ਇਹਨਾਂ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਕਰੀਬ ਚਾਰ ਲੋਕਾਂ ਦੇ ਚਲਾਨ ਵੀ ਕੱਟੇ ਹਨ। ਇਸ ਮੌਕੇ ਤੇ ਅਮਨਦੀਪ ਜਟਾਣਾ ਜਸਪ੍ਰੀਤ ਸਿੰਘ ਜੱਸਾ, ਰਾਮ ਨਿਵਾਸ, ਨਰੇਸ਼ ਕੁਮਾਰ, ਸਾਹਿਬ ਕੌਰ ,ਕਰਮਜੀਤ ਸਿੰਘ , ਸਤਨਾਮ ਸਿੰਘ ਆਦ ਮੌਜੂਦ ਸਨ।
0 comments:
एक टिप्पणी भेजें