ਭਾਰਤੀਯ ਅੰਬੇਡਕਰ ਮਿਸ਼ਨ ਵੱਲੋਂ ਬਾਬਾ ਸਾਹਿਬ ਤੁਝੇ ਸਲਾਮ ਦੀਆਂ ਤਿਆਰੀਆਂ ਜ਼ੋਰਾਂ ਤੇ --ਸ੍ਰੀ ਦਰਸ਼ਨ ਕਾਂਗੜਾ
ਸਨਮਾਨ ਸਮਾਰੋਹ ਵਿੱਚ ਹਿੱਸਾ ਲੈਣ ਲਈ ਫਾਰਮ ਭਰਨ ਦੀ ਤਾਰੀਕ ਹੁਣ 7 ਅਪ੍ਰੈਲ ਹੋਈ
ਧਨੌਲਾ ਮੰਡੀ/ ਸੰਗਰੂਰ ,, 2 ਅਪ੍ਰੈਲ :-- ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਵੱਲੋਂ ਮਸਤੂਆਣਾ ਸਾਹਿਬ ਦੇ ਤੇਜ਼ਾ ਸਿੰਘ ਹਾਲ ਵਿਖੇ 10 ਅਪ੍ਰੈਲ ਨੂੰ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਨੂੰ ਮਨਾਉਣ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ ਬਾਬਾ ਸਾਹਿਬ ਤੁਝੇ ਸਲਾਮ ਦੇ ਵਿਸ਼ਾਲ ਸਨਮਾਨ ਸਮਾਰੋਹ ਵਿੱਚ ਹਿੱਸਾ ਲੈਣ ਲਈ ਪੰਜਾਬ ਦੀਆਂ ਸੰਸਥਾਵਾਂ ਅਤੇ ਸਪੋਰਟਸ ਕਲੱਬਾਂ ਲਈ ਫਾਰਮ ਭਰ ਕੇ ਭੇਜਣ ਲਈ ਹੁਣ ਆਖਰੀ ਤਰੀਕ 7 ਅਪ੍ਰੈਲ ਕਰ ਦਿੱਤੀ ਗਈ ਹੈ ਜਿਸ ਸਬੰਧੀ ਜਾਣਕਾਰੀ ਦਿੰਦਿਆਂ ਮਿਸ਼ਨ ਦੇ ਕੌਮੀ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਮਿਸ਼ਨ ਦਾ ਸਲਾਨਾ ਸਮਾਗਮ ਬਾਬਾ ਸਾਹਿਬ ਤੁਝੇ ਸਲਾਮ ਪ੍ਰੋਗਰਾਮ 10 ਅਪ੍ਰੈਲ ਨੂੰ ਸੰਗਰੂਰ ਦੇ ਮਸਤੂਆਣਾ ਸਾਹਿਬ ਤੇਜ਼ਾ ਸਿੰਘ ਹਾਲ ਵਿਖੇ ਹੋਵੇਗਾ ਜਿਸ ਦੀਆਂ ਤਿਆਰੀਆਂ ਮਿਸ਼ਨ ਵੱਲੋਂ ਜ਼ੋਰਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਵਿਸ਼ਾਲ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਨਾਮਣਾ ਖੱਟਣ ਵਾਲੀਆਂ 21 ਸ਼ਖ਼ਸੀਅਤਾ ਨੂੰ ਡਾ ਅੰਬੇਡਕਰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਪੰਜਾਬ ਭਰ ਵਿੱਚ ਕੰਮ ਕਰ ਰਹੀਆਂ ਚੰਗੀ ਕਾਰਗੁਜ਼ਾਰੀ ਵਾਲੀਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਅਤੇ ਸਪੋਰਟਸ ਕਲੱਬਾਂ ਦੇ ਤਿੰਨ ਤਿੰਨ ਨੁਮਾਇੰਦਿਆਂ ਦਾ ਵੀ ਮਿਸ਼ਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ ਜਿਸ ਸਬੰਧੀ ਮਿਸ਼ਨ ਵੱਲੋਂ ਇੱਕ ਫਾਰਮ ਜਾਰੀ ਕੀਤਾ ਗਿਆ ਹੈ। ਜਿਸ ਨੂੰ ਭਰ ਕੇ ਭੇਜਣ ਦੀ ਮਿਤੀ 31 ਮਾਰਚ ਰੱਖੀਂ ਗਈ ਸੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੀਆਂ ਕਈ ਸੰਸਥਾਵਾਂ ਦੇ ਆਗੂਆਂ ਦੇ ਫੋਨ ਆ ਰਹੇ ਹਨ ਕਿ ਉਹ ਕੁਝ ਰੁਝੇਵਿਆਂ ਕਾਰਨ ਫਾਰਮ ਨਹੀਂ ਭੇਜ ਸਕੇ ਜਿਸ ਦੇ ਚਲਦਿਆਂ ਹੁਣ ਸਨਮਾਨ ਸਮਾਰੋਹ ਵਿੱਚ ਹਿੱਸਾ ਲੈਣ ਲਈ ਫਾਰਮ ਭਰਕੇ ਭੇਜਣ ਦੀ ਤਾਰੀਕ 07 ਅਪ੍ਰੈਲ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਫ਼ਾਰਮ ਸੋਸ਼ਲ ਮੀਡੀਆ ਜਾ ਮਿਸ਼ਨ ਦੇ ਕਿਸੇ ਵੀ ਸਾਥੀ ਕੋਲੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ 07 ਅਪ੍ਰੈਲ ਤੋਂ ਬਾਅਦ ਪ੍ਰਾਪਤ ਹੋਏ ਫ਼ਾਰਮ ਤੇ ਵਿਚਾਰ ਨਹੀਂ ਕੀਤਾ ਜਾਵੇਗਾ ਇਸ ਮੌਕੇ ਮਿਸ਼ਨ ਦੇ ਹੋਰ ਵੀ ਆਗੂ ਹਾਜ਼ਰ ਸਨ।
0 comments:
एक टिप्पणी भेजें