Contact for Advertising

Contact for Advertising

Latest News

बुधवार, 9 अप्रैल 2025

ਪਰਮਿੰਦਰ ਸਿੰਘ ਭੰਗੂ ਨੇ ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

 ਪਰਮਿੰਦਰ ਸਿੰਘ ਭੰਗੂ ਨੇ ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ



*ਸੰਸਦ ਮੈਂਬਰ ਮੀਤ ਹੇਅਰ ਅਤੇ ਵਿਧਾਇਕ ਉੱਗੋਕੇ ਨੇ ਦਿੱਤੀਆਂ ਸ਼ੁੱਭਕਾਮਨਾਵਾਂ

ਕੇਸ਼ਵ ਵਰਦਾਨ ਪੁੰਜ

ਬਰਨਾਲਾ, 9 ਅਪ੍ਰੈਲ

       ਅੱਜ ਇੱਥੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਸ. ਪਰਮਿੰਦਰ ਸਿੰਘ ਭੰਗੂ ਨੇ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਵੀ ਮੌਜੂਦ ਸਨ।

          ਇਸ ਮੌਕੇ ਸੰਸਦ ਮੈਂਬਰ ਸ. ਮੀਤ ਹੇਅਰ ਨੇ ਨਵ ਨਿਯੁਕਤ ਚੇਅਰਮੈਨ ਪਰਮਿੰਦਰ ਭੰਗੂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸ. ਭੰਗੂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਸ਼ਿੱਦਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ. ਭੰਗੂ ਵਲੋਂ ਨਿਯੁਕਤੀ ਤੋਂ ਮਗਰੋਂ ਕਰੋੜਾਂ ਦੇ ਕੰਮ ਮੰਡੀ ਬੋਰਡ ਰਾਹੀਂ ਸ਼ੁਰੂ ਕੀਤੇ ਗਏ ਹਨ ਜੋ ਕਿ ਬਹੁਤ ਸ਼ਲਾਘਾਯੋਗ ਹੈ।

ਇਸ ਮੌਕੇ ਸ. ਭੰਗੂ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਫ਼ਸਲੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਰਨਾਲਾ ਵਿੱਚ ਲੋਕ ਸਭਾ ਮੈਂਬਰ ਸ. ਮੀਤ ਹੇਅਰ ਨੇ ਅਗਵਾਈ ਹੇਠ ਕਰੋੜਾਂ ਦੇ ਵਿਕਾਸ ਕਾਰਜ ਕਰਾਏ ਜਾ ਰਹੇ ਹਨ ਅਤੇ ਮਾਰਕੀਟ ਕਮੇਟੀ ਰਾਹੀਂ  ਮੁੱਖ ਮੰਡੀ ਵਿੱਚ ਵੱਖ ਵੱਖ ਕੰਮਾਂ ਲਈ ਫੰਡਾਂ ਦੇ ਗੱਫ਼ੇ ਸਰਕਾਰ ਵਲੋਂ ਆਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਸੁਚੱਜੀ ਵਰਤੋਂ ਕਰਕੇ ਮਿਆਰੀ ਕਾਰਜ ਕਰਵਾਏ ਜਾਣਗੇ ਅਤੇ ਕਿਸਾਨਾਂ ਨੂੰ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਸ. ਭੰਗੂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ।

       ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਸ. ਹਰਿੰਦਰ ਸਿੰਘ ਧਾਲੀਵਾਲ, ਹੋਰ ਚੇਅਰਮੈਨ, ਹੋਰ ਆਗੂ ਅਤੇ ਪਤਵੰਤੇ ਹਾਜ਼ਰ ਸਨ।

ਪਰਮਿੰਦਰ ਸਿੰਘ ਭੰਗੂ ਨੇ ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
  • Title : ਪਰਮਿੰਦਰ ਸਿੰਘ ਭੰਗੂ ਨੇ ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
  • Posted by :
  • Date : अप्रैल 09, 2025
  • Labels :
  • Blogger Comments
  • Facebook Comments

0 comments:

एक टिप्पणी भेजें

Top