ਧਨੌਲਾ ਚ ਮਲੇਰੀਏ ਤੋਂ ਬਚਣ ਲਈ ਜਾਗਰੂਕਤਾ ਰੈਲੀ ਕੱਢੀ
ਸੰਜੀਵ ਗਰਗ ਕਾਲੀ
ਧਨੌਲਾ ਮੰਡੀ, 24 ਅਪ੍ਰੈਲ :--
ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਟੀ.ਬੈਨਿਥ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਕਾਰਜਕਾਰੀ ਸਿਵਲ ਸਰਜਨ ਬਰਨਾਲਾ ਡਾ. ਗੁਰਮਿੰਦਰ ਕੌਰ ਔਜਲਾ ਦੀ ਯੋਗ ਅਗਵਾਈ ਹੇਠ ਸੀ ਐਚ ਸੀ ਧਨੌਲਾ ਵਿਖੇ ਡਾਕਟਰ ਸਤਵੰਤ ਸਿੰਘ ਔਜਲਾ ਜੀ ਦੀ ਰਹਿਨੁਮਾਈ ਹੇਠ ਵਿਸ਼ਵ ਮਲੇਰੀਆ ਦਿਵਸ ਅਧੀਨ ਰੈਲੀ ਕੱਢੀ ਗਈ ਬਲਾਕ ਐਜੂਕੇਟਰ ਬਲਰਾਜ ਸਿੰਘ ਕਾਲੇਕੇ ਨੇ ਦੱਸਿਆ ਮਲੇਰੀਆ ਦੀ ਬਿਮਾਰੀ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਇਹ ਮਾਦਾ ਐਨੋਫਿਲੀਜ਼ ਮੱਛਰ ਰਾਹੀਂ ਮਨੁੱਖਾਂ ਵਿੱਚ ਫੈਲਦਾ ਹੈ। ਮਲੇਰੀਆ ਪਲਾਜ਼ਮੋਡੀਅਮ ਵਾਈਵੈਕਸ ਨਾਂ ਦੇ ਵਾਇਰਸ ਕਾਰਨ ਹੁੰਦਾ ਹੈ। ਜਦੋਂ ਮਾਦਾ ਐਨੋਫਿਲੀਜ਼ ਮੱਛਰ ਕਿਸੇ ਸੰਕਰਮਿਤ ਵਿਅਕਤੀ ਨੂੰ ਕੱਟਦਾ ਹੈ। ਇਸ ਲਈ ਇਸ ਵਾਇਰਸ ਦਾ ਇੱਕ ਹਿੱਸਾ ਮੱਛਰ ਦੇ ਸਰੀਰ ਵਿੱਚ ਤਬਦੀਲ ਹੋ ਜਾਂਦਾ ਹੈ। ਇਸ ਤੋਂ ਬਾਅਦ, ਜਦੋਂ ਇਹ ਮੱਛਰ ਕਿਸੇ ਸਿਹਤਮੰਦ ਵਿਅਕਤੀ ਨੂੰ ਕੱਟਦਾ ਹੈ, ਤਾਂ ਇਹ ਵਾਇਰਸ ਉਸ ਵਿਅਕਤੀ ਦੇ ਸਰੀਰ ਵਿੱਚ ਪਹੁੰਚ ਜਾਂਦਾ ਹੈ।ਇਸ ਬਿਮਾਰੀ ਤੋਂ ਬਚਣ ਲਈ ਆਪਣੇ ਘਰ ਦੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿਓ ਅਤੇ ਸਾਫ਼-ਸਫ਼ਾਈ ਦਾ ਪੂਰਾ ਧਿਆਨ ਰੱਖੋ। ਆਪਣੇ ਆਪ ਨੂੰ ਮੱਛਰਾਂ ਤੋਂ ਬਚਾਉਣ ਲਈ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀ ਦਵਾਈ ਦੀ ਵਰਤੋਂ ਕਰੋ ਅਤੇ ਪੂਰੀਆਂ ਬਾਹਾਂ ਦੇ ਕੱਪੜੇ ਪਹਿਨੋ ਬੁਖਾਰ ਹੋਣ ਤੇ ਨੇੜਲੇ ਸਿਹਤ ਕੇਂਦਰ ਤੇ ਡਾਕਟਰ ਦੀ ਸਲਾਹ ਲਵੋ । ਇਸ ਮੌਕੇ ਪਰਮਿੰਦਰ ਸਿੰਘ ਹੈਲਥ ਇੰਸਪੈਕਟਰ ਕਰਮਵੀਰ ਸਿੰਘ ਕੁਲਦੀਪ ਸਿੰਘ ਲਖਵਿੰਦਰ ਸਿੰਘ ਅਤੇ ਜਸਮੋਹਨਵੀਰ ਕੌਰ ਵੀ ਹਾਜ਼ਰ ਸਨ।
0 comments:
एक टिप्पणी भेजें