ਬਾਬਾ ਸਾਹਿਬ ਤੁਝੇ ਸਲਾਮ ਪ੍ਰੋਗਰਾਮ ਤਹਿਤ ਭਾਰਤੀਯ ਅੰਬੇਡਕਰ ਮਿਸ਼ਨ ਭਾਰਤ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ---ਦਰਸਨ ਕਾਂਗੜਾ
ਸੰਜੀਵ ਗਰਗ ਕਾਲੀ
ਧਨੌਲਾ ਮੰਡੀ/ ਸੰਗਰੂਰ ,, 9 ਅਪ੍ਰੈਲ :-- ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਵੱਲੋਂ ਮਸਤੂਆਣਾ ਸਾਹਿਬ ਦੇ ਤੇਜ਼ਾ ਸਿੰਘ ਸਮੁੰਦਰੀ ਹਾਲ ਵਿਖੇ 10 ਅਪ੍ਰੈਲ ਨੂੰ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਮਨਾਉਣ ਸੰਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ ਬਾਬਾ ਸਾਹਿਬ ਤੁਝੇ ਸਲਾਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਮਿਸ਼ਨ ਦੇ ਕੌਮੀ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਮਿਸ਼ਨ ਦਾ ਸਲਾਨਾ ਸਮਾਗਮ ਬਾਬਾ ਸਾਹਿਬ ਤੁਝੇ ਸਲਾਮ ਪ੍ਰੋਗਰਾਮ 10 ਅਪ੍ਰੈਲ ਨੂੰ ਸੰਗਰੂਰ ਦੇ ਮਸਤੂਆਣਾ ਸਾਹਿਬ ਤੇਜ਼ਾ ਸਿੰਘ ਹਾਲ ਵਿਖੇ ਹੋਵੇਗਾ ਜਿਸ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਸਮਾਜਿਕ ਜੱਥੇਬੰਦੀਆਂ ਦੇ ਆਗੂ ਸਹਿਬਾਨ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਵਿਸ਼ਾਲ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਪੰਜਾਬ ਭਰ ਚੋ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾ ਨੂੰ ਡਾ ਅੰਬੇਡਕਰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਪੰਜਾਬ ਭਰ ਵਿੱਚ ਕੰਮ ਕਰ ਰਹੀਆਂ ਚੰਗੀ ਕਾਰਗੁਜ਼ਾਰੀ ਵਾਲੀਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਅਤੇ ਸਪੋਰਟਸ ਕਲੱਬਾਂ ਦੇ ਤਿੰਨ ਤਿੰਨ ਨੁਮਾਇੰਦਿਆਂ ਦਾ ਵੀ ਮਿਸ਼ਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ ਉਹਨਾਂ ਕਿਹਾ ਕਿ ਜਿਨ੍ਹਾਂ ਵੀ ਸੰਸਥਾਵਾਂ ਨੇ ਸਨਮਾਨ ਸਮਾਰੋਹ ਵਿੱਚ ਹਿੱਸਾ ਲੈਣ ਲਈ ਫਾਰਮ ਭਰਕੇ ਭੇਜੇ ਹਨ ਉਹ ਸਮੇਂ ਸਿਰ ਪਹੁੰਚਣ ਸ਼੍ਰੀ ਦਰਸ਼ਨ ਕਾਂਗੜਾ ਨੇ ਇਹ ਵੀ ਕਿਹਾ ਕਿ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਜ਼ੋ ਹਰ ਪੱਧਰ ਤੋਂ ਉੱਪਰ ਉੱਠ ਕੇ ਸਭਨਾਂ ਲਈ ਕੰਮ ਕਰ ਰਿਹਾ ਹੈ। ਅਤੇ ਇਸ ਮਿਸ਼ਨ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ। ਇਸ ਲਈ ਕੱਲ੍ਹ ਹੋ ਰਹੇ ਵਿਸ਼ਾਲ ਪ੍ਰੋਗਰਾਮ ਬਾਬਾ ਸਾਹਿਬ ਤੁਝੇ ਸਲਾਮ ਵਿੱਚ ਸ਼ਾਮਲ ਹੋਣ ਲਈ ਸਭਨਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ।
0 comments:
एक टिप्पणी भेजें