Contact for Advertising

Contact for Advertising

Latest News

बुधवार, 9 अप्रैल 2025

ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਫੈਸਲੇ ਲਏ ਜਾ ਰਹੇ ਹਨ :- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ*

 "ਪੰਜਾਬ ਸਿੱਖਿਆ ਕ੍ਰਾਂਤੀ"


*ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਫੈਸਲੇ ਲਏ ਜਾ ਰਹੇ ਹਨ :- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ*



ਕੇਸ਼ਵ ਵਰਦਾਨ ਪੁੰਜ

- ਕੈਬਨਿਟ ਮੰਤਰੀ ਸੌਂਦ ਵੱਲੋਂ ਹਲਕਾ ਖੰਨਾ ਦੇ 5 ਸਰਕਾਰੀ ਸਕੂਲਾਂ ਵਿਚ 91.36 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦੀ ਲੜੀ ਦਾ ਕੀਤਾ ਉਦਘਾਟਨ 


- ਸਿੱਖਿਆ ਦੇ ਖੇਤਰ ਚ 12 ਫੀਸਦੀ ਬਜਟ ਦਾ ਵਾਧਾ ਕਰਕੇ ਰਾਜ ਸਰਕਾਰ ਨੇ ਸਿਰਜਿਆ ਇਤਿਹਾਸ


- ਵਿਦਿਆਰਥੀ ਸਾਡਾ ਭਵਿੱਖ ਹਨ, ਜ਼ਿਨ੍ਹਾਂ ਨੂੰ ਅਸੀ ਹਰ ਸਹੂਲਤ ਉਪਲੱਬਧ ਕਰਵਾਉਣੀ ਹੈ


ਖੰਨਾ (ਲੁਧਿਆਣਾ), 9 ਅਪ੍ਰੈਲ :


ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਫੈਸਲੇ ਲਏ ਜਾ ਰਹੇ ਹਨ। ਪੰਜਾਬ ਦਾ ਸਿੱਖਿਆ ਢਾਂਚਾ ਤੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਵਿਕਾਸ ਕਰਵਾ ਕੇ ਹੁਣ ਸਰਕਾਰੀ ਸਕੂਲਾਂ ਨੂੰ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਮੁਕਾਬਲੇ ਵਾਲੇ ਸਕੂਲ ਬਣਾ ਕੇ ਵਿਦਿਆਰਥੀਆਂ ਨੂੰ ਮੁਕਾਬਲੇਬਾਜ਼ੀ ਦੇ ਦੌਰ ਵਿੱਚ ਸਮੇਂ ਦੇ ਹਾਣੀ ਬਣਾਇਆ ਗਿਆ ਹੈ।


ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਪੰਜਾਬ ਸਿੱਖਿਆ ਕ੍ਰਾਂਤੀ' ਪ੍ਰੋਗਰਾਮ ਤਹਿਤ ਬੁੱਧਵਾਰ ਨੂੰ ਹਲਕਾ ਖੰਨਾ ਦੇ ਪੰਜ ਸਰਕਾਰੀ ਪ੍ਰਾਇਮਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 91.36 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦੀ ਲੜੀ ਦਾ ਉਦਘਾਟਨ ਕਰਨ ਮੌਕੇ ਕੀਤਾ।


ਕੈਬਨਿਟ ਮੰਤਰੀ ਨੇ ਹਲਕਾ ਖੰਨਾ ਦੇ ਜਿਹੜੇ 5 ਸਕੂਲਾਂ ਵਿਚ ਪਹੁੰਚ ਕੇ ਉੱਥੇ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਹੈ ਜਿਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਹਾਈ ਸਕੂਲ ਬੁੱਲ੍ਹੇਪੁਰ ਵਿਚ 18.75 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, 14 ਲੱਖ, 59 ਹਜ਼ਾਰ, 820 ਰੁਪਏ ਲਾਗਤ ਨਾਲ ਸਮਾਰਟ ਕਲਾਸਰੂਮ ਅਤੇ 2.50 ਲੱਖ ਰੁਪਏ ਦੀ ਲਾਗਤ ਬਾਥਰੂਮ ਤਿਆਰ ਕਰਵਾਕੇ ਗਏ ਹਨ। ਸਰਕਾਰੀ ਪ੍ਰਾਇਮਰੀ ਸਕੂਲ ਬਾਜੀਗਰ ਬਸਤੀ ਭਾਦਲਾ ਵਿਚ 1.68 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, 7.51 ਲੱਖ ਰੁਪਏ ਦੀ ਲਾਗਤ ਨਾਲ ਕਮਰੇ ਤਿਆਰ ਕਰਵਾਏ ਗਏ ਅਤੇ 3 ਲੱਖ, 44 ਹਜ਼ਾਰ, 479 ਰੁਪਏ ਦੀ ਲਾਗਤ ਸਕੂਲ ਰਿਪੇਅਰ ਕਰਵਾਈ ਗਈ। ਸਰਕਾਰੀ ਪ੍ਰਾਇਮਰੀ ਸਕੂਲ ਗਲਵੱਡੀ ਵਿਚ 15 ਲੱਖ ਰੁਪਏ ਦੀ ਲਾਗਤ ਨਾਲ ਦੋ ਕਲਾਸਰੂਮ, 2.31 ਲੱਖ ਰੁਪਏ ਦੀ ਲਾਗਤ ਨਾਲ ਦੋ ਬਾਥਰੂਮ ਤਿਆਰ ਕਰਵਾਏ ਗਏ ਹਨ ਅਤੇ 3 ਲੱਖ ਰੁਪਏ ਦੀ ਲਾਗਤ ਚਾਰਦੀਵਾਰੀ ਦੀ ਰਿਪੇਅਰ ਕਰਵਾਈ ਗਈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਸੂਲੜਾ ਵਿੱਚ 18 ਲੱਖ, 47 ਹਜ਼ਾਰ, 500 ਰੁਪਏ ਦੀ ਲਾਗਤ ਨਾਲ ਤਿੰਨ ਕਲਾਸਰੂਮ ਤਿਆਰ ਕਰਵਾਏ ਗਏ ਹਨ। ਸਰਕਾਰੀ ਪ੍ਰਾਇਮਰੀ ਸਕੂਲ ਮਾਜਰੀ ਵਿਚ 4.10 ਲੱਖ ਰੁਪਏ ਦੀ ਲਾਗਤ ਚਾਰਦੀਵਾਰੀ ਕਰਵਾਈ ਗਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹਨਾਂ ਸਕੂਲਾਂ ਦੀ ਹਰ ਜਰੂਰਤ ਨੂੰ ਤਰਜੀਹ ਦੇ ਆਧਾਰ ਉਤੇ ਪੂਰਾ ਕਰਵਾਇਆ ਜਾ ਰਿਹਾ ਹੈ।


ਸ੍ਰੀ ਸੌਂਦ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿੱਚ 12 ਫੀਸਦੀ ਬਜਟ ਦਾ ਵਾਧਾ ਕਰਕੇ ਇਤਿਹਾਸ ਸਿਰਜਿਆ ਹੈ। ਉਹਨਾਂ ਕਿਹਾ ਕਿ ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। ਅੱਜ ਭਗਵੰਤ ਮਾਨ ਸਰਕਾਰ ਦੇ ਉਪਰਾਲੇ ਸਦਕਾ ਸਰਕਾਰੀ ਸਕੂਲਾਂ ਦੇ ਪ੍ਰਿੰਸਪੀਲ ਤੇ ਮੁੱਖ ਅਧਿਆਪਕ ਸਿਖਲਾਈ ਲਈ ਸਿੰਘਾਪੁਰ, ਫਿਨਲੈਂਡ ਤੇ ਆਈ.ਆਈ.ਐਮ ਵਿੱਚ ਜਾ ਰਹੇ ਹਨ। ਉਹਨਾਂ ਕਿਹਾ ਕਿ ਵਿਦਿਆਰਥੀ ਸਾਡਾ ਭਵਿੱਖ ਹਨ ਜ਼ਿਨ੍ਹਾਂ ਨੂੰ ਅਸੀ ਹਰ ਸਹੂਲਤ ਉਪਲੱਬਧ ਕਰਵਾਉਣੀ ਹੈ। ਅਧਿਆਪਕਾਂ ਦੀ ਅਣਥੱਕ ਮਿਹਨਤ ਵੀ ਵਿਦਿਆਰਥੀਆਂ ਦੀ ਸਫਲਤਾ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਬੱਚਿਆਂ ਨੂੰ ਉੱਚ ਦਰਜੇ ਦੀ ਸਿੱਖਿਆ ਦੇਣ ਲਈ ਹਰੇਕ ਜ਼ਿਲ੍ਹੇ ਵਿੱਚ ਸਕੂਲ ਆਫ ਐਮੀਨੈਂਸ ਬਣਾਏ ਗਏ ਹਨ। ਇਹਨਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫਤ ਟਰਾਂਸਪੋਰਟ ਦਾ ਪ੍ਰਬੰਧ, ਸਪੈਸ਼ਲ ਸਕੂਲ ਵਰਦੀ ਤੋਂ ਇਲਾਵਾ ਅਤਿ ਅਧੂਨਿਕ ਤਕਨੀਕਾਂ ਨਾਲ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਹਨਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਕੋਚਿੰਗ ਵੀ ਦਿੱਤੀ ਜਾਂਦੀ ਹੈ।


ਸ੍ਰੀ ਸੌਂਦ ਨੇ ਪੰਜਾਬ ਦੇ ਸਿੱਖਿਆ ਪ੍ਰਬੰਧ ਵਿੱਚ ਸੁਧਾਰ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਕੀਤੇ ਇਤਿਹਾਸਿਕ ਕਾਰਜ਼ਾਂ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਬਿਹਤਰੀਨ ਕਾਲਜਾਂ ਤੱਕ ਵਿਦਿਆਰਥੀਆ ਦੀ ਪਹੁੰਚ ਸੁਨਿਸ਼ਚਿਤ ਕੀਤੀ ਅਤੇ 189 ਵਿਦਿਆਰਥੀਆਂ ਨੇ ਜੇ.ਈ.ਈ. ਦੀ ਪ੍ਰੀਖਿਆ ਦਾ ਯੋਗਤਾ ਟੈਸਟ ਪਾਸ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਪ੍ਰਾਈਵੇਟ ਸਕੂਲ ਛੱਡਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਣ ਦਾ ਰੁਝਾਨ ਵਧਿਆ ਹੈ ਜਿਸਦੇ ਤਹਿਤ ਕਰੀਬ 15 ਹਜ਼ਾਰ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਏ ਹਨ।


ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਹੁਲਾਰਾ ਦੇਣ ਅਤੇ ਨਸ਼ਿਆਂ ਦੇ ਖ਼ਤਰੇ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਪਿੰਡ ਵਿੱਚ ਖੇਡ ਮੈਦਾਨ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਕਰੀਬ 13000 ਪਿੰਡਾਂ ਵਿੱਚ ਇਹ ਖੇਡ ਮੈਦਾਨ ਪਿੰਡ ਦੇ ਨੌਜਵਾਨਾਂ ਦੀ ਮੰਗ ਅਨੁਸਾਰ ਬਣਾਏ ਜਾਣਗੇ। ਜਿਨ੍ਹਾਂ ਵਿੱਚੋਂ 4600 ਖੇਡ ਮੈਦਾਨ ਤਿਆਰ ਹੋ ਚੁੱਕੇ ਹਨ। ਇਹਨਾਂ ਖੇਡ ਮੈਦਾਨਾਂ ਵਿੱਚ ਫੁੱਟਬਾਲ, ਕ੍ਰਿਕਟ, ਹਾਕੀ, ਐਥਲੈਟਿਕਸ, ਵਾਲੀਬਾਲ, ਹੈਂਡਬਾਲ ਆਦਿ ਖੇਡਾਂ ਦੇ ਮੈਦਾਨ ਸ਼ਾਮਿਲ ਹੋਣਗੇ।


-------


*Punjab Sikhya Kranti*

*Punjab Government is taking revolutionary decisions in education: Cabinet Minister Tarunpreet Singh Sond*  

*Minister inaugurates infrastructure development projects worth Rs 91.36 lakh in Khanna Government Schools**


*Khanna (Ludhiana), April 9*  

Cabinet Minister Tarunpreet Singh Sond on Wednesday stated that the Punjab Government is implementing revolutionary changes in the field of education and by upgrading the infrastructure of government schools to match that of convent schools, these institutions are being transformed into model schools that prepare students for success in today’s competitive environment.

Sond made these remarks during the inauguration of infrastructure development projects worth Rs 91.36 lakh at five government schools in the Khanna constituency, as part of the state's "Punjab Sikhya Kranti" initiative.

At Government High School Bullepur, a boundary wall was constructed at a cost of Rs 18.75 lakh, smart classrooms were built for Rs 14.59 lakh, and new bathrooms were added for Rs 2.50 lakh. At Government Primary School Bazigar Basti Bhadla, a boundary wall was erected for Rs 1.68 lakh, new rooms were constructed for Rs 7.51 lakh, and renovations were carried out for Rs 3.44 lakh. At Government Primary School Galwaddi, two new classrooms were built for Rs 15 lakh, accompanied by two bathrooms costing Rs 2.31 lakh, and boundary wall repairs totalling Rs 3 lakh. At Government Senior Secondary School Rasulra, three classrooms were constructed for Rs 18.47 lakh. Lastly, at Government Primary School Majri, a boundary wall was built for Rs 4.10 lakh.

Sond stated that the Punjab Government, led by Chief Minister Bhagwant Singh Mann, is committed to meeting every need of government schools on a priority basis. He highlighted that the Aam Aadmi Party-led Punjab Government has made history by increasing the education budget by 12 percent for the first time. Furthermore, principals and headmasters of government schools are being trained in Singapore, Finland, and at Indian Institutes of Management (IIMs).

The Cabinet Minister also emphasized that students are our future, and the government aims to provide them with every possible facility. He also added the establishment of Schools of Eminence in every district to provide quality education for Punjab’s children. 

In addition, to promote sports culture and protect youth from the drug abuse, the Punjab Government has planned to build playgrounds in every village across the state. Approximately 13,000 playgrounds will be established based on requests from village youth, with 4,600 already completed. These playgrounds will feature facilities for football, cricket, hockey, athletics, volleyball, handball, and more.


------

ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਫੈਸਲੇ ਲਏ ਜਾ ਰਹੇ ਹਨ :- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ*
  • Title : ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਫੈਸਲੇ ਲਏ ਜਾ ਰਹੇ ਹਨ :- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ*
  • Posted by :
  • Date : अप्रैल 09, 2025
  • Labels :
  • Blogger Comments
  • Facebook Comments

0 comments:

एक टिप्पणी भेजें

Top