*ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਪਟਿਆਲਾ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ*
*ਸਮੂਹ ਅਧਿਆਪਕਾਂ ਦੀ ਮਿਹਨਤ ਨੂੰ ਪਿਆ ਬੂਰ -ਡਾ. ਰਜਨੀਸ਼ ਗੁਪਤਾ*
*ਸਕੂਲ ਵਿੱਚੋਂ ਸਵਾਤੀ ਅਤੇ ਸੋਨਾਕਸ਼ੀ ਨੇ 600 ਵਿੱਚੋੰ 572 ਅੰਕ ਲੈ ਕੇ ਪ੍ਰਾਪਤ ਕੀਤਾ ਪਹਿਲਾ ਸਥਾਨ*
ਕਮਲੇਸ਼ ਗੋਇਲ ਖਨੌਰੀ
ਪਟਿਆਲਾ 06 ਅਪ੍ਰੈਲ - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਹੈ।
ਜਿਸ ਵਿੱਚ ਸਕੂਲ ਆਫ਼ ਐਮੀਨੈੰਸ ਫ਼ੀਲਖ਼ਾਨਾ ਪਟਿਆਲਾ ਦੇ ਵਿਦਿਆਰਥੀਆਂ ਦੀ ਪੂਰੀ ਬੱਲੇ - ਬੱਲੇ ਹੈ। ਫ਼ੀਲਖ਼ਾਨਾ ਸਕੂਲ ਨੇ ਲਗਾਤਾਰ ਅੱਠਵੀਂ ਜਮਾਤ ਦੇ ਨਤੀਜੇ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਡਾ.ਰਜਨੀਸ਼ ਗੁਪਤਾ ਨੇ ਦੱਸਿਆ ਕਿ ਫ਼ੀਲਖ਼ਾਨਾ ਸਕੂਲ ਦਾ ਨਤੀਜਾ 100% ਰਿਹਾ ਹੈ।
ਅੱਠਵੀਂ ਜਮਾਤ ਦੇ 230 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਤੇ 230 ਵਿਦਿਆਰਥੀ ਚੰਗੇ ਨੰਬਰਾਂ ਨਾਲ ਪਾਸ ਹੋਏ ਹਨ। ਪ੍ਰਿੰਸੀਪਲ ਡਾ.ਰਜਨੀਸ਼ ਗੁਪਤਾ ਨੇ ਦੱਸਿਆ ਕਿ ਅੱਠਵੀਂ ਜਮਾਤ ਦੀ ਵਿਦਿਆਰਥਣ ਸਵਾਤੀ ਅਤੇ ਵਿਦਿਆਰਥਣ ਸੋਨਾਕਸ਼ੀ ਨੇ 600 ਵਿੱਚੋੰ 572 ਨੰਬਰ ਪ੍ਰਾਪਤ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਦੂਜਾ ਸਥਾਨ ਜਿਆ ਨੇ 600 ਵਿੱਚੋੰ 565 ਅੰਕ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ। ਤੀਸਰਾ ਸਥਾਨ ਦਿਵਆਂਸ਼ ਨੇ 600 ਵਿੱਚੋਂ 562 ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਫ਼ੀਲਖ਼ਾਨਾ ਦੇ ਅੱਠਵੀ ਜਮਾਤ ਦੇ ਸਾਲਾਨਾ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਸਕੂਲ ਪ੍ਰਿੰਸੀਪਲ ਵੱਲੋਂ ਸਕੂਲ ਅਧਿਆਪਕਾਂ ਦੀ ਮਿਹਨਤ ਦੀ ਸਰਾਹਨਾ ਕੀਤੀ ਗਈ ਹੈ। ਸਕੂਲ ਮੀਡੀਆ ਕੌਆਰਡੀਨੇਟਰ ਅਕਸ਼ੈ ਕੁਮਾਰ ਨੇ ਵਿਦਿਆਰਥੀ ਦੇ ਮਾਪਿਆਂ ਨੂੰ ਵਧਾਈਆਂ ਅਤੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਅਗਲੇਰੀ ਪੜ੍ਹਾਈ ਲਈ ਜੁੱਟ ਜਾਣ ਲਈ ਕਿਹਾ । ਇਸ ਮੌਕੇ ਤੇ ਮੈਡਮ ਸਿਮਰਨਪ੍ਰੀਤ ਕੌਰ, ਜਮਾਤ ਇੰਚਾਰਜ਼ ਮੈਡਮ ਰੁਪਿੰਦਰਜੀਤ ਕੌਰ , ਜਮਾਤ ਇੰਚਾਰਜ਼ ਮੈਡਮ ਮਨਦੀਪ ਅਤੇ ਸਮੂਹ ਸਟਾਫ਼ ਮੈੰਬਰਾਨ ਮੋਜੂਦ ਸਨ।
0 comments:
एक टिप्पणी भेजें