ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਸ਼ਿਆਂ ਦਾ ਖਾਤਮਾ ਜ਼ਰੂਰੀ -- ਸ਼੍ਰੀ ਦਰਸ਼ਨ ਕਾਂਗੜਾ
ਧਨੌਲਾ ਮੰਡੀ / ਸੰਗਰੂਰ , 21 ਅਪ੍ਰੈਲ :--ਦੇਸ਼ ਦੀ ਪ੍ਰਸਿੱਧ ਸਮਾਜਿਕ ਜੱਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ ਭਾਰਤ ਦੇ ਕੌਮੀ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਨੇ ਅੱਜ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਭਾਰਤ ਰਤਨ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਸੰਗਰੂਰ, ਸੁਨਾਮ, ਲਹਿਰਾਗਾਗਾ, ਧੂਰੀ, ਭਵਾਨੀਗੜ੍ਹ, ਬਰਨਾਲਾ ਆਦਿ ਜਗ੍ਹਾ ਤੇ ਰੱਖੇ ਵੱਖ ਵੱਖ ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ ਜਿਥੇ ਉਨ੍ਹਾਂ ਸਭਨਾਂ ਨੂੰ ਬਾਬਾ ਸਾਹਿਬ ਦੇ ਜਨਮ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਬਾਬਾ ਸਾਹਿਬ ਦੱਬੇ ਕੁੱਚਲੇ ਤੇ ਲਿਤਾੜੇ ਹੋਏ ਲੋਕਾਂ ਲਈ ਇੱਕ ਮਸੀਹਾ ਬਣ ਕੇ ਆਏ ਜਿਨ੍ਹਾਂ ਉਨ੍ਹਾਂ ਲੋਕਾਂ ਦੀਆਂ ਗੁਲਾਮੀ ਦੀਆਂ ਜੰਜੀਰਾਂ ਤੋੜ ਕੇ ਉਨ੍ਹਾਂ ਨੂੰ ਵੀ ਆਜ਼ਾਦੀ ਦੀ ਜ਼ਿੰਦਗੀ ਜਿਊਣ ਦਾ ਅਧਿਕਾਰ ਦਿੱਤਾ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਜਿਨ੍ਹਾਂ ਨੇ ਸਵਿਧਾਨ ਦੀ ਰਚਨਾ ਕਰਕੇ ਦੇਸ਼ ਦੇ ਹਰ ਨਾਗਰਿਕ ਨੂੰ ਇੱਕ ਮਾਲਾ ਵਿੱਚ ਪਰੋ ਦਿੱਤਾ ਅਤੇ ਸਭਨਾਂ ਨੂੰ ਬਰਾਬਰਤਾ ਦਾ ਦਰਜਾ ਦਿੱਤਾ ਸ਼੍ਰੀ ਦਰਸ਼ਨ ਕਾਂਗੜਾ ਨੇ ਕਿਹਾ ਕਿ ਬਾਬਾ ਸਾਹਿਬ ਨੇ ਦਲਿਤਾਂ ਨੂੰ ਦਲਦਲ ਵਿਚੋਂ ਬਾਹਰ ਕੱਢਕੇ ਕੇ ਜ਼ੋ ਇੱਕ ਚੰਗੇ ਮੁਕਾਮ ਤੇ ਪਹੁੰਚਾਉਣ ਲਈ ਸੁਪਨਾ ਦੇਖਿਆ ਸੀ ਉਸ ਨੂੰ ਪੂਰਾ ਹੋਣ ਵਿੱਚ ਨਸ਼ੇ ਸਭ ਤੋਂ ਵੱਧ ਰੁਕਾਵਟ ਪੈਦਾ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ਲਈ ਅੱਗੇ ਆਉਣਾ ਚਾਹੀਦਾ ਹੈ। ਕੌਮੀ ਪ੍ਰਧਾਨ ਨੇ ਕਿਹਾ ਜੇਕਰ ਅਸੀਂ ਇਕੱਠੇ ਹੋ ਕੇ ਸਮਾਜ ਵਿਚੋਂ ਦੋ ਨਾਮੁਰਾਦ ਬਿਮਾਰੀਆਂ ਅਨਪੜ੍ਹਤਾ ਅਤੇ ਨਸ਼ਿਆਂ ਨੂੰ ਖਾਤਮ ਕਰ ਦੇਈਏ ਤਾਂ ਕੋਈ ਵੀ ਤਾਕਤ ਸਮਾਜ ਨੂੰ ਤਰੱਕੀ ਦੀਆਂ ਬੁਲੰਦੀਆਂ ਤੇ ਪਹੁੰਚਣ ਤੋਂ ਰੋਕ ਨਹੀਂ ਸਕਦੀ ਵੱਖ ਵੱਖ ਸਮਾਗਮਾਂ ਵਿੱਚ ਸ਼੍ਰੀ ਦਰਸ਼ਨ ਕਾਂਗੜਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ ਇਸ ਮੌਕੇ ਪਾਲ਼ੀ ਸਰਪੰਚ ਉਭਾਵਾਲ, ਜਗਸੀਰ ਸਿੰਘ ਖੈੜੀਚੰਦਵਾ, ਨਿਰਭੈ ਸਿੰਘ ਛੰਨਾ, ਬਲਵੀਰ ਸਿੰਘ,ਜਰਨੈਲ ਸਿੰਘ,ਅਮਨ ਸਿੱਖਨ, ਬਲਦੇਵ ਸਿੰਘ, ਸੁਰਿੰਦਰ ਕੁਮਾਰ, ਵਿਜੇ ਕੁਮਾਰ, ਅਨਮੋਲ, ਮਨੋਜ ਕੁਮਾਰ, ਹਰਵਿੰਦਰ ਸਿੰਘ, ਸ਼ਕਤੀ ਸਿੰਘ, ਕੇਵਲ ਸਿੰਘ ਆਦਿ ਹਾਜ਼ਰ ਸਨ।
0 comments:
एक टिप्पणी भेजें