ਭਾਰਤੀਯ ਅੰਬੇਡਕਰ ਮਿਸ਼ਨ ਦੇ ਸਨਮਾਨ ਸਮਾਰੋਹ ਨੇ ਧਾਰਿਆ ਰੈਲੀ ਦਾ ਰੂਪ
ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾ ਡਾ ਅੰਬੇਡਕਰ ਸਟੇਟ ਐਵਾਰਡ ਨਾਲ ਸਨਮਾਨਿਤ
ਸੰਜੀਵ ਗਰਗ ਕਾਲੀ
ਧਨੌਲਾ ਮੰਡੀ/ ਸੰਗਰੂਰ 11 ਅਪ੍ਰੈਲ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਵੱਲੋਂ ਮਿਸ਼ਨ ਦੇ ਮੁੱਖ ਸਰਪ੍ਰਸਤ ਮੈਡਮ ਪੂਨਮ ਕਾਂਗੜਾ ਦੀ ਅਗਵਾਈ ਹੇਠ ਅਤੇ ਪ੍ਰੀਤੀ ਮਹੰਤ ਅਤੇ ਜਸਵੰਤ ਸਿੰਘ ਖਹਿਰਾ ਮੁੱਖ ਸਕੱਤਰ ਅਕਾਲ ਕੌਂਸਲ ਮਸਤੂਆਣਾ ਸਾਹਿਬ ਦੇ ਸਹਿਯੋਗ ਨਾਲ ਮਸਤੂਆਣਾ ਸਾਹਿਬ (ਸੰਗਰੂਰ) ਦੇ ਸੰਤ ਤੇਜ਼ਾ ਸਿੰਘ ਸਮੁੰਦਰੀ ਹਾਲ ਵਿਖੇ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਬਾਬਾ ਸਾਹਿਬ ਤੁਝੇ ਸਲਾਮ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਼੍ਰੀ ਬੁੱਧ ਰਾਮ ਵਿਧਾਇਕ ਬੁਢਲਾਡਾ, ਸਵਰਨ ਕੌਰ ਭੈਣ ਸਾਹਿਬ ਕਾਸ਼ੀ ਰਾਮ ਜੀ, ਸ਼੍ਰੀ ਅਰਵਿੰਦ ਖੰਨਾ ਸਾਬਕਾ ਵਿਧਾਇਕ ਅਤੇ ਬਾਬੂ ਪ੍ਰਕਾਸ਼ ਚੰਦ ਗਰਗ ਸਾਬਕਾ ਪਾਰਲੀਮਾਨੀ ਸਕੱਤਰ ਨੇ ਸ਼ਿਰਕਤ ਕੀਤੀ ਅਤੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਭਾਰਤ ਗਰਗ, ਕੁਲਦੀਪ ਸਿੰਘ ਕਾਲਾ ਢਿੱਲੋਂ ਵਿਧਾਇਕ ਦੇ ਸਪੁੱਤਰ,ਮੈਡਮ ਦਾਮਨ ਥਿੰਦ ਬਾਜਵਾ,ਵਿਨਰਜੀਤ ਸਿੰਘ ਗੋਲਡੀ ਅਤੇ ਕਰਮ ਸਿੰਘ ਲਹਿਲ ਨੇ ਸ਼ਿਰਕਤ ਕੀਤੀ ਇਸ ਮੌਕੇ ਵਿਸ਼ਾਲ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਭਰ ਚ ਨਮਾਣਾ ਖੱਟਣ ਵਾਲੀਆਂ 51 ਸ਼ਖ਼ਸੀਅਤਾਂ ਦਾ ਮਿਸ਼ਨ ਵੱਲੋਂ ਡਾ ਅੰਬੇਡਕਰ ਸਟੇਟ ਐਵਾਰਡ ਨਾਲ ਸਨਮਾਨ ਕੀਤਾ ਗਿਆ ਇਸ ਦੇ ਨਾਲ ਹੀ ਪੰਜਾਬ ਦੀਆਂ ਵੱਡੀ ਗਿਣਤੀ ਚੰਗੀ ਕਾਰਗੁਜ਼ਾਰੀ ਵਾਲੀਆਂ ਸੰਸਥਾਵਾਂ ਅਤੇ ਸਪੋਰਟਸ ਕਲੱਬਾਂ ਦੇ ਤਿੰਨ ਤਿੰਨ ਨੁਮਾਇੰਦਿਆਂ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਬੁੱਧ ਰਾਮ ਅਤੇ ਅਰਵਿੰਦ ਖੰਨਾ ਨੇ ਕਿਹਾ ਕਿ ਬਾਬਾ ਸਾਹਿਬ ਨੇ ਦੱਬੇ ਕੁੱਚਲੇ ਤੇ ਲਿਤਾੜੇ ਹੋਏ ਲੋਕਾਂ ਦੀਆਂ ਗੁਲਾਮੀ ਦੀਆਂ ਜੰਜੀਰਾਂ ਤੋੜ ਕੇ ਉਨ੍ਹਾਂ ਨੂੰ ਸਵਿਧਾਨ ਅੰਦਰ ਬਰਾਬਰਤਾ ਦੇ ਹੱਕ ਲੈ ਕੇ ਦਿੱਤੇ ਉਨ੍ਹਾਂ ਕਾਂਗੜਾ ਦਪਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼੍ਰੀਮਤੀ ਪੂਨਮ ਕਾਂਗੜਾ ਅਤੇ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਦੇ ਬੇਨਰ ਹੇਠ 26 ਸਾਲਾਂ ਤੋਂ ਸਮਾਜ ਦੀ ਬਿਹਤਰੀ ਲਈ ਅਤੇ ਉਨ੍ਹਾਂ ਨੂੰ ਇੰਨਸਾਫ ਦਿਵਾਉਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੇ ਹਨ ਅਤੇ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਘਰ ਘਰ ਲੈਕੇ ਜਾ ਰਹੇ ਹਨ ਜ਼ੋ ਕੇ ਪ੍ਰਸੰਸਾ ਯੋਗ ਹੈ। ਇਸ ਮੌਕੇ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਮਿਸ਼ਨ ਦੀ 27 ਸਾਲਾਂ ਦੀ ਕਾਰਗੁਜ਼ਾਰੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਆਏ ਮਹਿਮਾਨਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ ਪ੍ਰੋਗਰਾਮ ਵਿੱਚ ਹੋਰ ਵੀ ਵੱਖ ਵੱਖ ਬੁਲਾਰਿਆਂ ਨੇ ਜਿੱਥੇ ਬਾਬਾ ਸਾਹਿਬ ਦੀ ਜੀਵਨੀ ਤੇ ਚਾਨਣਾ ਪਾਇਆ ਉਥੇ ਹੀ ਉਨ੍ਹਾਂ ਭਾਰਤੀਯ ਅੰਬੇਡਕਰ ਮਿਸ਼ਨ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਵੀ ਸ਼ਲਾਘਾ ਕੀਤੀ ਜ਼ਿਕਰਯੋਗ ਹੈ ਕਿ ਮਿਸ਼ਨ ਵੱਲੋਂ ਰੱਖੇ ਇਸ ਸਨਮਾਨ ਸਮਾਰੋਹ ਨੇ ਇੱਕ ਵੱਡੀ ਰੈਲੀ ਦਾ ਰੂਪ ਧਾਰਨ ਕਰ ਲਿਆ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਬਾਬਾ ਸਾਹਿਬ ਦਾ ਗੁਣਗਾਨ ਕੀਤਾ ਗਿਆ ਇਸ ਮੌਕੇ ਪੰਜਾਬੀ ਕਲਾਕਾਰਾਂ ਵੱਲੋਂ ਵੀ ਆਪਣੇ ਗੀਤਾਂ ਰਾਹੀਂ ਬਾਬਾ ਸਾਹਿਬ ਦੇ ਕੰਮਾਂ ਦੀ ਵਿਆਖਿਆ ਕਰਦਿਆਂ ਗੁਣਗਾਣ ਕੀਤਾ ਗਿਆ ਪ੍ਰਸਿੱਧ ਕਲਾਕਾਰ ਅਮਰਿੰਦਰ ਬੋਬੀ ਵੱਲੋਂ ਗਾਇਆ ਗੀਤ ਇੱਕ ਚਿੱਠੀ ਲਿਖਣੀ ਔਖੀ ਹੈ ਉਨ੍ਹਾਂ ਲਿਖ ਦਿੱਤਾ ਸਵਿਧਾਨ ਨੇ ਲੋਕਾਂ ਦਾ ਮਨ ਮੋਹ ਲਿਆ ਇਸ ਮੌਕੇ ਹੋਰਨਾਂ ਤੋਂ ਇਲਾਵਾ ਤੱਬੂ ਮਹੰਤ,ਜੰਗ ਬਹਾਦਰ ਸਿੰਘ ਚੇਅਰਮੈਨ, ਹਰਜਿੰਦਰ ਕੌਰ ਚੱਬੇਵਾਲ, ਸ਼ਾਲਿਨੀ ਕਾਂਗੜਾ, ਜਸਵਿੰਦਰ ਪਹਿਲਵਾਨ,ਅਵਤਾਰ ਸਿੰਘ ਈਲਵਾਲ, ਗੁਲਜ਼ਾਰ ਸਿੰਘ ਬੌਬੀ, ਪਰਮਜੀਤ ਕੌਰ ਗੁੱਮਟੀ, ਮੁਕੇਸ਼ ਰਤਨਾਕਰ,ਪਾਲੀ ਸਿੰਘ ਕਮਲ, ਜਗਸੀਰ ਸਿੰਘ ਖੇੜੀ ਚੰਦਵਾ, ਨਿਰਭੈ ਸਿੰਘ ਛੰਨਾ,ਹਰਪਾਲ ਸਿੰਘ ਖਡਿਆਲ ਚੇਅਰਮੈਨ ਤੋਂ ਇਲਾਵਾ ਹਜ਼ਾਰਾਂ ਲੋਕ ਸ਼ਾਮਿਲ ਸਨ।
0 comments:
एक टिप्पणी भेजें